Amritsar News : ਪਾਕਿਸਤਾਨ ਨੂੰ ਖ਼ੁਫ਼ੀਆ ਜਾਣਕਾਰੀ ਭੇਜਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਗ੍ਰਿਫ਼ਤਾਰ 
Published : May 31, 2025, 12:31 pm IST
Updated : May 31, 2025, 12:31 pm IST
SHARE ARTICLE
Two youths from Amritsar arrested for sending intelligence to Pakistan Latest News in Punjabi
Two youths from Amritsar arrested for sending intelligence to Pakistan Latest News in Punjabi

Amritsar News : ਪਿੰਡ ਬਲੜਵਾਲ ਦੇ ਫਲਕਸ਼ੇਰ ਮਸੀਹ ਤੇ ਸੂਰਜ ਮਸੀਹ ਵਜੋਂ ਹੋਈ ਪਛਾਣ

Two youths from Amritsar arrested for sending intelligence to Pakistan Latest News in Punjabi : ਅੰਮ੍ਰਿਤਸਰ : ਪਾਕਿਸਤਾਨ ਨੂੰ ਖ਼ੁਫ਼ੀਆ ਜਾਣਕਾਰੀ ਭੇਜਣ ਵਾਲੇ ਪੰਜਾਬ ਦੇ ਦੋ ਹੋਰ ਨੌਜਵਾਨ ਕਾਬੂ ਹੋਏ ਹਨ। ਅਜਨਾਲਾ ਪੁਲਿਸ ਨੇ ਪਾਕਿਸਤਾਨ ਨੂੰ ਖ਼ੁਫ਼ੀਆ ਜਾਣਕਾਰੀ ਪ੍ਰਦਾਨ ਕਰਨ ਵਾਲੇ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੀ ਪਛਾਣ ਪਿੰਡ ਬੱਲੜਵਾਲ ਦੇ ਫਲਕਸ਼ੇਰ ਮਸੀਹ ਤੇ ਸੂਰਜ ਮਸੀਹ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿਤੀ ਹੈ।

ਐਸਐਸਪੀ ਦਿਹਾਤੀ ਮਨਿੰਦਰ ਸਿੰਘ ਨੇ ਕਿਹਾ ਕਿ ਅਜਨਾਲਾ ਪੁਲਿਸ ਨੇ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਨੂੰ ਖ਼ੁਫ਼ੀਆ ਜਾਣਕਾਰੀ ਭੇਜਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। 

ਮਨਿੰਦਰ ਸਿੰਘ ਨੇ ਦਸਿਆ ਕਿ ਅਜਨਾਲਾ ਪੁਲਿਸ ਸਟੇਸ਼ਨ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਬਲਾਰਵਾਲ ਥਾਣਾ ਅਜਨਾਲਾ ਦੇ ਰਹਿਣ ਵਾਲੇ ਫਲਕਸ਼ੇਰ ਮਸੀਹ ਅਤੇ ਸੂਰਜ ਮਸੀਹ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਦੇ ਸੰਪਰਕ ਵਿਚ ਹਨ ਅਤੇ ਇਹ ਦੋਵੇਂ ਮਿਲ ਕੇ ਫ਼ੌਜ ਦੀ ਗਤੀਵਿਧੀ, ਬੀਐਸਐਫ਼ ਕੈਂਪ ਦੀ ਸਥਿਤੀ, ਏਅਰ ਫ਼ੋਰਸ ਕੈਂਪ ਦੀ ਸਥਿਤੀ, ਉਨ੍ਹਾਂ ਦੀਆਂ ਫ਼ੋਟੋਆਂ ਅਤੇ ਹੋਰ ਮਹੱਤਵਪੂਰਨ ਖ਼ੁਫ਼ੀਆ ਜਾਣਕਾਰੀ ਪਾਕਿਸਤਾਨ ਵਿਚ ਭੇਜ ਰਹੇ ਹਨ। 

ਇਸ ਸਬੰਧੀ ਤੁਰਤ ਕਾਰਵਾਈ ਕਰਦਿਆਂ ਅਜਨਾਲਾ ਪੁਲਿਸ ਸਟੇਸ਼ਨ ਵਿਚ ਮਾਮਲਾ ਦਰਜ ਕੀਤਾ ਗਿਆ ਤੇ ਉਕਤ ਫਲਕਸ਼ੇਰ ਮਸੀਹ ਅਤੇ ਸੂਰਜ ਮਸੀਹ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਤੋਂ ਦੋ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ। ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜੇ ਕਿਸੇ ਹੋਰ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਐਸਐਸਪੀ ਨੇ ਦਸਿਆ ਕਿ ਉਨ੍ਹਾਂ ਦਾ ਤੀਜਾ ਸਾਥੀ ਹਰਪ੍ਰੀਤ ਸਿੰਘ ਹੈ, ਜੋ ਇਸ ਸਮੇਂ ਜੇਲ ਵਿਚ ਹੈ ਤੇ ਉਨ੍ਹਾਂ ਦੇ ਪਿੰਡ ਬੱਲੜਵਾਲ ਦਾ ਰਹਿਣ ਵਾਲਾ ਹੈ। ਉਹ ਇਹ ਸਾਰਾ ਕੰਮ ਉਸ ਨਾਲ ਮਿਲ ਕੇ ਕਰਦੇ ਸਨ। ਇਨ੍ਹਾਂ ਸਾਰਿਆਂ ਨੂੰ ਰਿਮਾਂਡ 'ਤੇ ਲਿਆ ਜਾਵੇਗਾ ਅਤੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਐਸਐਸਪੀ ਮਨਿੰਦਰ ਨੇ ਕਿਹਾ ਕਿ ਉਹ ਇਹ ਸਾਰਾ ਕੰਮ ਪੈਸੇ ਦੇ ਲਾਲਚ ਲਈ ਕਰਦੇ ਸਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement