ਖ਼ਬਰਾਂ |

ਤਾਜ਼ਾ |

ਗਰਮੀ ਦੀ ਲਹਿਰ ਵਿਚ ਸਾਵਧਾਨ ਰਹੋ, ਲੂ ਲੱਗਣਾ ਗਰਮੀ ਦੇ ਮੌਸਮ ਵਿਚ ਇਕ ਵੱਡੀ ਸਮੱਸਿਆ
Published : May 31, 2026, 6:44 am IST
Updated : May 31, 2026, 10:38 am IST
SHARE ARTICLE
Be careful in the heat wave
Be careful in the heat wave

ਤੇਜ਼ ਧੁੱਪ ਕਾਰਨ ਸਨਬਰਨ, ਸਕਿਨ ਵਿਚ ਜਲਣ ਤੇ ਲੂ ਲੱਗਣ ਦਾ ਡਰ ਬਣਿਆ ਰਹਿੰਦਾ

Punjab Weather Update:  ਪੰਜਾਬ ਅਤੇ ਉੱਤਰੀ ਭਾਰਤ ਵਿਚ ਗਰਮੀ ਦੇ ਮੌਸਮ ਵਿਚ ਤਾਪਮਾਨ 40-45  ਡਿਗਰੀ ਸੈਂਟੀਗ੍ਰੇਡ ਤਕ ਪਹੁੰਚ ਜਾਂਦਾ ਹੈ ਤੇ ਤੇਜ਼ ਧੁੱਪ ਕਾਰਨ ਸੂਰਜ ਦੀਆਂ ਤੇਜ਼ ਕਿਰਨਾਂ ਚਮੜੀ ਝੁਲਸਾ ਦਿੰਦੀਆਂ ਹਨ। ਅਜਿਹੇ ਮੌਸਮ ਵਿਚ ਅਪਣਾ ਧਿਆਨ ਸਨਬਰਨ, ਸਕਿਨ ਵਿਚ ਜਲਣ ਤੇ ਲੂ ਲੱਗਣ ਦਾ ਡਰ ਬਣਿਆ ਰਹਿੰਦਾ ਹੈ। ਸਨਬਰਨ ਅਤੇ ਚਮੜੀ ਦੀ ਜਲਣ ਤੋਂ ਬਚਾਅ ਲਈ ਕਈ ਤਰ੍ਹਾਂ ਦੇ ਲੋਸ਼ਨ ਅਤੇ ਕਰੀਮਾਂ ਆਦਿ ਦੀ ਵਰਤੋਂ ਕੀਤੀ ਜਾ ਸਕਦੀ ਹੈ। ਪਰ ਲੂ ਲੱਗਣ ਨਾਲ ਸਿਹਤ ਬਹੁਤ ਜ਼ਿਆਦਾ ਵਿਗੜ ਵੀ ਸਕਦੀ ਹੈ। ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਅਪਣੇ ਆਪ ਨੂੰ ਬਚਾਉਣਾ ਚਾਹੀਦਾ ਹੈ।

ਜੇਕਰ ਕਿਸੇ ਮੈਦਾਨੀ ਖੇਤਰ ਦਾ ਤਾਪਮਾਨ 40 ਡਿਗਰੀ ਸੈਲਸੀਅਸ ਜਾਂ ਇਸ ਤੋਂ ਵੱਧ ਤਕ ਪਹੁੰਚ ਜਾਂਦਾ ਹੈ, ਤਾਂ ਇਸ ਸਥਿਤੀ ਨੂੰ ਗਰਮੀ ਦੀ ਲਹਿਰ ਕਿਹਾ ਜਾਂਦਾ ਹੈ। ਮਈ ਅਤੇ ਜੂਨ ਦੇ ਮਹੀਨਿਆਂ ਦੌਰਾਨ ਗਰਮੀ ਦੀਆਂ ਲਹਿਰਾਂ ਚੱਲਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ ਅਤੇ ਇਸ ਸਮੇਂ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਖਾਸ ਕਰ ਕੇ ਛੋਟੇ ਬੱਚੇ-ਬਜ਼ੁਰਗ, ਕਮਜ਼ੋਰ ਜਾਂ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਅਤੇ ਦਿਲ ਦੇ ਰੋਗ ਤੋਂ ਪੀੜਤ ਵਿਅਕਤੀ ਲੂ ਦੀ ਲਪੇਟ ਵਿਚ ਛੇਤੀ ਆ ਜਾਂਦੇ ਹਨ। ਸੜਕਾਂ ’ਤੇ ਰੇਹੜੀ, ਰਿਕਸ਼ਾ, ਟਾਂਗਾ ਚਾਲਕ, ਦਿਹਾੜੀਦਾਰ-ਮਜ਼ਦੂਰ, ਯਾਤਰੀ ਅਤੇ ਭਿਖਾਰੀ ਆਦਿ ਸੂਰਜ ਦੀਆਂ ਕਿਰਨਾਂ ਤੇ ਗਰਮ ਹਵਾਵਾਂ ਦੇ ਚਲਦਿਆਂ ਲੂ ਦਾ ਸ਼ਿਕਾਰ ਹੋਣ ਕਾਰਨ ਬੇਹੋਸ਼ ਹੋ ਕੇ ਡਿੱਗ ਪੈਂਦੇ ਹਨ। ਸੂਰਜ ਦੀ ਗਰਮੀ ਸਾਡੀ ਊਰਜਾ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਸਕਦੀ ਹੈ।

ਪਸੀਨੇ ਰਾਹੀਂ ਸਰੀਰ ਵਿਚੋਂ ਕਾਫ਼ੀ ਪਾਣੀ ਬਾਹਰ ਨਿਕਲ ਜਾਂਦਾ ਹੈ। ਪਾਣੀ ਦੀ ਕਮੀ ਪੂਰਾ ਕਰਨ ਲਈ ਜੇ ਪਾਣੀ ਅਤੇ ਪੀਣ ਵਾਲੇ ਤਰਲ ਮੌਕੇ ’ਤੇ ਨਾ ਮਿਲਦੇ ਹੋਣ ਜਾਂ ਕੰਮ ਦੇ ਰੁਝੇਵੇਂ ਵਿਚ ਪਿਆਸ ਦਾ ਖ਼ਿਆਲ ਹੀ ਨਾ ਕੀਤਾ ਜਾਵੇ ਤਾਂ ਪਾਣੀ ਦੀ ਘਾਟ ਕਾਰਨ ਡੀਹਾਈਡ੍ਰੇਸ਼ਨ ਹੋ ਜਾਂਦੀ ਹੈ ਤੇ ਬੰਦੇ ਨੂੰ ਲੂ ਲੱਗਣ ਦਾ ਖਦਸ਼ਾ ਵਧ ਜਾਂਦਾ ਹੈ। ਇਸ ਨਾਲ ਮੌਤ ਵੀ ਹੋ ਸਕਦੀ ਹੈ। ਜਦ ਪਸੀਨਾ ਆਉਣਾ ਬੰਦ ਹੋ ਜਾਵੇ ਤੇ ਸਰੀਰ ਦਾ ਤਾਪਮਾਨ 104 ਡਿਗਰੀ ਫਾਰਨਹੀਟ ਤੋਂ ਉਪਰ ਹੋ ਜਾਵੇ ਤਾਂ ਸਮਝੋ ਕਿ ਬੰਦੇ ਨੂੰ ਲੂ ਲੱਗ ਗਈ ਹੈ। ਗਰਮੀਆਂ ਵਿਚ ਮਲੇਰੀਆ, ਟਾਇਫਾਇਡ ਜਾਂ ਕਿਸੇ ਹੋਰ ਰੋਗ ਕਾਰਨ ਬੁਖ਼ਾਰ ਚੜ੍ਹ ਜਾਵੇ ਤਾਂ ਪਾਣੀ ਦੀ ਘਾਟ, ਲੂ ਲੱਗਣ ਦਾ ਕਾਰਨ ਬਣ ਜਾਂਦੀ ਹੈ।

ਨਵਜੰਮੇ ਅਤੇ ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਵੱਧ ਉਮਰ ਦੇ ਬਜ਼ੁਰਗ, ਮਜ਼ਦੂਰ-ਦਿਹਾੜੀਦਾਰ, ਮੋਟਾਪੇ ਤੋਂ ਪੀੜਤ ਵਿਅਕਤੀ, ਮਾਨਸਿਕ ਰੋਗੀ, ਜੋ ਸਰੀਰਕ ਤੌਰ ’ਤੇ ਬਿਮਾਰ ਹਨ, ਖ਼ਾਸ ਕਰ ਕੇ ਜਿਨ੍ਹਾਂ ਨੂੰ ਦਿਲ ਦੀ ਬਿਮਾਰੀ ਜਾਂ ਹਾਈ ਬਲੱਡ ਪ੍ਰੈਸ਼ਰ ਹੈ ਵਾਲੇ ਵੱਧੇਰੇ ਜੋਖ਼ਮ ਦੀ ਸ਼੍ਰੇਣੀ ਵਿਚ ਹਨ। ਗਰਮੀ ਦੀ ਲਹਿਰ ਦੌਰਾਨ ਸਾਵਧਾਨੀਆਂ ਵਰਤੀਆਂ ਜਾਣ ਤਾਂ ਲੂ ਲੱਗਣ ਤੋਂ ਅਪਣੇ ਆਪ ਨੂੰ ਬਚਾਇਆ ਜਾ ਸਕਦਾ ਹੈ। 

ਲੂ ਜਾਂ ਹੀਟ ਸਟ੍ਰੋਕ ਤੋਂ ਬਚਣ ਲਈ ਕੀ ਕਰਨਾ ਅਤੇ ਕੀ ਨਹੀਂ ਕਰਨਾ ਚਾਹੀਦਾ - ਘਰ ਤੋਂ ਬਾਹਰ ਦੇ ਕੰਮ ਦਿਨ ਦੇ ਠੰਢੇ ਸਮੇਂ ਜਿਵੇਂ ਕਿ ਸਵੇਰ ਅਤੇ ਸ਼ਾਮ ਸਮੇਂ ਕੀਤੇ ਜਾਣੇ ਚਾਹੀਦੇ ਹਨ। ਪਿਆਸ ਨਾ ਲੱਗਣ ’ਤੇ ਵੀ ਹਰ ਅੱਧੇ ਘੰਟੇ ਬਾਅਦ ਪਾਣੀ ਜ਼ਰੂਰ ਪੀਓ। ਪਰ ਮਿਰਗੀ ਜਾਂ ਦਿਲ ਦੀ ਬਿਮਾਰੀ, ਗੁਰਦੇ ਜਾਂ ਜਿਗਰ ਦੀ ਬਿਮਾਰੀ ਵਾਲੇ ਲੋਕ ਜੋ ਤਰਲ-ਪ੍ਰਤੀਬੰਧਤ ਖੁਰਾਕ ’ਤੇ ਹਨ, ਉਨ੍ਹਾਂ ਨੂੰ ਪਾਣੀ ਦੀ ਮਾਤਰਾ ਵਧਾਉਣ ਸਬੰਧੀ ਡਾਕਟਰੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ। ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਅਤੇ ਸਰੀਰ ਨੂੰ ਪੂਰੇ ਢਕਣ ਵਾਲੇ ਕੱਪੜੇ ਪਾਓ। ਕੋਸ਼ਿਸ਼ ਕਰੋ ਕਿ ਗਰਮੀਆਂ ਵਿਚ ਸਿਰਫ਼ ਸੁਤੀ ਕੱਪੜੇ ਹੀ ਪਹਿਨੇ ਜਾਣ। ਸਿੱਧੀ ਧੁੱਪ ਤੋਂ ਅਪਣੇ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ, ਤੌਲੀਆ, ਪੱਗ, ਪਰਨਾ ਜਾਂ ਦੁਪੱਟੇ ਆਦਿ ਦੀ ਵਰਤੋਂ ਕਰੋ। ਨੰਗੇ ਪੈਰੀਂ ਬਾਹਰ ਨਾ ਨਿਕਲੋ, ਧੁੱਪ ਵਿਚ ਬਾਹਰ ਜਾਣ ਵੇਲੇ ਹਮੇਸ਼ਾ ਜੁੱਤੀ-ਬੂਟ ਜਾਂ ਚੱਪਲਾਂ ਪਾਓ। ਧੁੱਪ ਵਿਚ ਕੰਮ ਕਰਨ ਵਾਲੇ ਲੋਕਾਂ ਨੂੰ ਸਰੀਰ ਦਾ ਤਾਪਮਾਨ ਸਹੀ ਬਰਕਰਾਰ ਰੱਖਣ ਲਈ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਜਾਂ ਸਿਰ ’ਤੇ ਗਿੱਲਾ ਕੱਪੜਾ ਰੱਖਣਾ ਚਾਹੀਦਾ ਹੈ। ਧੁੱਪ ਵਿਚ ਨਿਕਲਦੇ ਸਮੇਂ ਹਮੇਸ਼ਾ ਪਾਣੀ ਨਾਲ ਰੱਖੋ।

ਮੌਸਮੀ ਫਲ ਅਤੇ ਸਲਾਦ ਜਿਵੇਂ ਕਿ ਅੰਬ ਤਰਬੁਜ, ਖਰਬੂਜਾ, ਸੰਤਰਾ, ਅੰਗੂਰ, ਖੀਰਾ, ਮੂਲੀ, ਪਿਆਜ ਅਤੇ ਟਮਾਟਰ ਆਦਿ ਖਾਓ ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਅਤੇ ਸੱਤੂ ਵਰਗੇ ਘਰੇਲੂ ਪੀਣ ਵਾਲੇ ਪਦਾਰਥਾਂ ਦੀ ਵਰਤੋਂ ਅਤੇ ਸੇਵਨ ਵਧਾਓ। ਘੱਟ ਭੋਜਨ ਖਾਓ ਅਤੇ ਜ਼ਿਆਦਾ ਵਾਰ ਖਾਓ, ਬਿਹਾ ਖਾਣਾ ਨਾ ਖਾਓ, ਜ਼ਿਆਦਾ ਤੇਲ ਵਾਲੇ ਜਾਂ ਬਾਹਰਲੇ ਖਾਣੇ ਤੋਂ ਪਰਹੇਜ਼ ਕਰੋ। ਠੰਢੇ ਪਾਣੀ ਨਾਲ ਵਾਰ-ਵਾਰ ਨਹਾਓ ਜਾਂ ਥੋੜੇ-ਥੋੜੇ ਸਮੇਂ ਬਾਅਦ ਮੂੰਹ-ਹੱਥ ਠੰਢੇ ਪਾਣੀ ਨਾਲ ਧੋਵੋ। ਕਸਰਤ ਸਰੀਰ ਦੇ ਵਧਦੇ ਤਾਪਮਾਨ ਦੇ ਅਨੁਕੂਲ ਕਰੋ ਅਤੇ ਖੁਰਾਕ ਤੇ ਤਰਲ ਪਦਾਰਥਾਂ ਦਾ ਸੇਵਨ ਜ਼ਰੂਰ ਕਰੋ।

ਗਰਮੀ ਦੀ ਲਹਿਰ ਦੌਰਾਨ ਸਾਵਧਾਨੀਆਂ : ਧੁੱਪ ਵਿਚ ਖਾਸ ਤੌਰ ’ਤੇ ਦੁਪਹਿਰ 12 ਤੋਂ 3 ਵਜੇ ਤਕ ਬਾਹਰ ਜਾਣ ਤੋਂ ਪਰਹੇਜ਼ ਕਰੋ। ਵਧ ਗਰਮੀ ਵਾਲੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਗੁਰੇਜ਼ ਕੀਤਾ ਜਾਵੇ। ਰਸੋਈ ਨੂੰ ਚੰਗੀ ਤਰ੍ਹਾਂ ਹਵਾਦਾਰ ਰੱਖਣ ਲਈ ਦਰਵਾਜ਼ੇ ਅਤੇ ਖਿੜਕੀਆਂ ਖੁੱਲੀਆਂ ਰੱਖੋ। ਹਵਾ ਬਾਹਰ ਕੱਢਣ ਲਈ ਚਿਮਨੀ ਜਾਂ ਪੱਖਾ ਜ਼ਰੂਰ ਚਲਾਓ। ਅਲਕੋਹਲ, ਚਾਹ, ਕੌਫੀ, ਪੈਕਡ ਡਰਿੰਕ ਅਤੇ ਵਾਧੂ ਮਿੱਠੇ ਪੀਣ ਵਾਲੇ ਪਦਾਰਥਾਂ ਤੋਂ ਪਰਹੇਜ਼ ਕਰੋ ਕਿਉਂਕਿ ਇਹ ਅਸਲ ਵਿਚ ਸਰੀਰ ਦੇ ਤਰਲ ਪਦਾਰਥਾਂ ਦੀ ਮਾਤਰਾ ਘਟਾ ਦਿੰਦੇ ਹਨ। ਤਲੇ ਹੋਏ ਭੋਜਨ ਤੋਂ ਪਰਹੇਜ਼ ਕਰੋ, ਬਾਸੀ ਭੋਜਨ ਨਾ ਖਾਓ। 

ਮਾਨਸਿਕ ਸੰਤੁਲਨ ਵਿਚ ਬਦਲਾਅ, ਬੇਚੈਨੀ, ਬੋਲਣ ਵਿਚ ਮੁਸ਼ਕਲ, ਚਿੜਚਿੜਾਪਨ, ਹਕਲਾ ਕੇ ਬੋਲਣਾ ਅਤੇ ਦੌਰੇ ਆਦਿ ਨਾਲ ਬੋਲਣਾ, ਜਦੋਂ ਸਰੀਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਜਾਂਦਾ ਹੈ, ਗੰਭੀਰ ਸਿਰ ਦਰਦ, ਚਿੰਤਾ, ਚੱਕਰ ਆਉਣੇ, ਬੇਹੋਸ਼ੀ, ਮਾਸਪੇਸ਼ੀਆਂ ਦੀ ਕਮਜ਼ੋਰੀ ਜਾਂ ਖਿਚਾਅ ਇਕ ਘੰਟੇ ਤੋਂ ਵੱਧ ਸਮੇਂ ਤਕ ਰਹਿੰਦੀ ਹੈ, ਉਲਟੀਆਂ-ਘਬਰਾਹਟ, ਦਿਲ ਦੀ ਧੜਕਣ ਤੇਜ਼ ਹੋਣਾ, ਸਾਹ ਲੈਣ ਵਿਚ ਤਕਲੀਫ਼ ਹੋਣਾ ਆਦਿ ਲੱਛਣ ਨਜ਼ਰ ਆਉਣ ’ਤੇ ਤੁਰੰਤ ਡਾਕਟਰੀ ਸਹਾਇਤਾ ਲਉ। 

ਲੂ ਤੋਂ ਬਚਣ ਲਈ ਸਿਹਤ ਵਿਭਾਗ ਵਲੋਂ ਜਾਰੀ ਸੁਝਾਅ, ਸਾਵਧਾਨੀਆਂ ਤੇ ਘਰੇਲੂ ਨੁਕਤੇ ਯਾਦ ਰੱਖੋ ਅਤੇ ਵਧੇਰੇ ਜਾਣਕਾਰੀ ਲਈ ਨੇੜੇ ਦੇ ਸਿਹਤ ਸੰਸਥਾ ਜਾਂ ਟੋਲ ਫਰੀ ਨੰਬਰ 104 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
- ਡਾ. ਪ੍ਰਭਦੀਪ ਸਿੰਘ ਚਾਵਲਾ  (ਮੋ: 9814656257)


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਇਹ ਸਾਜ਼ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਜੀ ਦੀ ਬਖਸ਼ਿਸ਼ ਹੈ' ਬਾਕੀ ਸਾਜ਼ਾਂ ਨਾਲੋਂ ਕਿਉਂ ਵਿਲੱਖਣ ਹੈ ਇਹ ਸਾਜ਼ ?

06 Jun 2026 3:07 PM

Swaran Singh Bhangu Funeral: ਪਤੀ ਸਵਰਨ ਸਿੰਘ ਭੰਗੂ ਦੀਆਂ ਅੰਤਿਮ ਰਸਮਾਂ ਚ ਭੁੱਬਾਂ ਮਾਰ ਮਾਰ ਰੋਈ ਗੁਰਪ੍ਰੀਤ ਕੌਰ ਭੰਗੂ

06 Jun 2026 3:06 PM

ਹਿਮਾਚਲ 'ਚ ਹੋਈਆਂ ਹਿੰਸਕ ਘਟਨਾਵਾਂ ਦਾ ਗਰਮਾਇਆ ਮਾਮਲਾ, ਐਂਟਰੀ ਟੈਕਸ ਦੇ ਵਿਵਾਦ ਤੋਂ ਬਾਅਦ ਵਧਿਆ ਰੋਸ

06 Jun 2026 3:04 PM

ਔਰਤਾਂ 'ਤੇ ਅੱਤਿਆਚਾਰ ਕਦੋਂ ਰੁਕਣਗੇ? ਕੀ ਅੱਜ ਵੀ ਔਰਤਾ ਗੁਲਾਮੀ ਝੱਲ ਰਹੀਆਂ ਹਨ? ਘਰੇਲੂ ਹਿੰਸਾ ਤੇ ਮਹਿਲਾ ਕਮਿਸ਼ਨ ਸਖ਼ਤ

05 Jun 2026 3:04 PM

ਵੱਡੀ ਖ਼ਬਰ- BJP Ravneet Bittu ਦੇ ਚਿਹਰੇ ਉੱਤੇ ਖੇਡੇਗੀ ਦਾਅ, ਜਾਣੋ ਕੀ ਮਿਲ ਸਕਦੀ ਵੱਡੀ ਜ਼ਿੰਮੇਵਾਰੀ

05 Jun 2026 3:03 PM
Advertisement