ਬਾਦਲ ਪਰਵਾਰ ਨੂੰ ਪਾਪਾਂ ਦਾ ਹਿਸਾਬ ਦੇਣਾ ਪਵੇਗਾ : ਧਰਮਸੋਤ
Published : Jul 31, 2018, 2:41 am IST
Updated : Jul 31, 2018, 2:41 am IST
SHARE ARTICLE
Sadhu Singh Dharamsot
Sadhu Singh Dharamsot

ਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਨਸ਼ਿਆਂ ਦੇ ਮਾਮਲੇ ਵਿਚ ਬਾਦਲ ਪਰਵਾਰ ਨੂੰ ਘੇਰਦਿਆਂ ਕਿਹਾ ਕਿ ਇਸ ਪਰਵਾਰ ਦਾ ਪਾਪਾਂ ਦਾ ਘੜਾ ਭਰ ਚੁੱਕਾ ਹੈ..............

ਚੰਡੀਗੜ੍ਹ : ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਨਸ਼ਿਆਂ ਦੇ ਮਾਮਲੇ ਵਿਚ ਬਾਦਲ ਪਰਵਾਰ ਨੂੰ ਘੇਰਦਿਆਂ ਕਿਹਾ ਕਿ ਇਸ ਪਰਵਾਰ ਦਾ ਪਾਪਾਂ ਦਾ ਘੜਾ ਭਰ ਚੁੱਕਾ ਹੈ। ਹੁਣ ਬਾਦਲ ਪਰਵਾਰ ਨੂੰ ਅਪਣੇ ਪਾਪਾਂ ਦਾ ਹਿਸਾਬ ਕਿਤਾਬ ਦੇਣਾ ਪਵੇਗਾ। ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਜੰਗਲਾਤ ਮੰਤਰੀ ਧਰਮਸੋਤ ਨੇ ਆਖਿਆ ਕਿ ਕੈਪਟਨ ਸਰਕਾਰ ਵਲੋਂ ਨਸ਼ੇ ਦੇ ਗਠਜੋੜ ਨੂੰ ਤੋੜ ਦਿਤਾ ਗਿਆ ਹੈ, ਇਹੋ ਕਾਰਨ ਹੈ ਕਿ ਨੌਜਵਾਨਾਂ ਨੂੰ ਨਸ਼ਾ ਨਾ ਮਿਲਣ ਕਰ ਕੇ, ਮੈਡੀਕਲ ਨਸ਼ੇ ਦੀ ਵਰਤੋਂ ਦੀ ਓਵਰਡੋਜ਼ ਨਾਲ ਉਨ੍ਹਾਂ ਦੀ ਮੌਤ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦਾ ਇਕੋ-ਇਕ ਉਦੇਸ਼ ਸੂਬੇ ਅੰਦਰੋਂ ਨਸ਼ੇ ਨੂੰ ਖ਼ਤਮ ਕਰ ਕੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਰੁਜ਼ਗਾਰ ਦੇਣਾ ਹੈ। ਧਰਮਸੋਤ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਰਾਹੁਲ ਗਾਂਧੀ ਦੀ ਅਗਵਾਈ ਵਿਚ ਕਾਂਗਰਸ ਦੀ ਸਰਕਾਰ ਬਣਨਾ ਤੈਅ ਹੈ।  ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਅੰਦਰ ਤਿਕੋਣਾ ਮੁਕਾਬਲਾ ਨਹੀਂ ਹੋਵੇਗਾ ਸਗੋਂ ਲੜਾਈ ਕਾਂਗਰਸ ਅਤੇ ਅਕਾਲੀ ਭਾਜਪਾ ਵਿਚਕਾਰ ਹੀ ਹੋਵੇਗੀ।  ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਖੱਖੜੀਆਂ ਵਾਂਗ ਬਿਖਰ ਚੁੱਕੀ ਹੈ ਅਤੇ ਪੰਜਾਬ ਵਿਚ ਇਸ ਵਕਤ ਉਸ ਦਾ ਕੋਈ ਵਜੂਦ ਨਹੀਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement