ਜ਼ਹਿਰੀਲੀ ਸ਼ਰਾਬ ਮਾਮਲਾ : ਸਰਕਾਰੀ ਖ਼ਜ਼ਾਨੇ ਤੇ ਲੋਕਾਂ ਦੀ ਸਿਹਤ ਲਈ ਘਾਤਕ ਹੈ 'ਸ਼ਰਾਬ ਮਾਫ਼ੀਆ' : ਚੀਮਾ
Published : Jul 31, 2020, 10:04 pm IST
Updated : Jul 31, 2020, 10:04 pm IST
SHARE ARTICLE
Harpal Singh Cheema
Harpal Singh Cheema

ਨਿਰਪੱਖ ਜਾਂਚ ਹੋਵੇ ਅਤੇ ਪੀੜਤਾਂ ਨੂੰ ਸਰਕਾਰੀ ਨੌਕਰੀ ਦਿਤੀ ਜਾਵੇ

ਅੰਮ੍ਰਿਤਸਰ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬੇ ਅੰਦਰ ਧੜੱਲੇ ਨਾਲ ਚੱਲ ਰਹੇ ਸ਼ਰਾਬ ਮਾਫ਼ੀਆ ਲਈ ਸਿੱਧਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

Harpal Cheema Harpal Cheema

ਉਨ੍ਹਾਂ ਕਿਹਾ ਕਿ ਸਰਕਾਰੀ ਸਰਪ੍ਰਸਤੀ ਹੇਠ ਚੱਲ ਰਿਹਾ ਇਹ ਸ਼ਰਾਬ ਮਾਫ਼ੀਆ ਨਾ ਸਿਰਫ਼ ਪੰਜਾਬ ਦੇ ਖ਼ਜ਼ਾਨੇ ਅਤੇ ਲੋਕਾਂ ਦੀਆਂ ਜੇਬਾਂ ਨੂੰ ਲੁੱਟ ਰਿਹਾ ਹੈ, ਸਗੋਂ ਜਨਤਾ ਦੀਆਂ ਜ਼ਿੰਦਗੀਆਂ ਨਾਲ ਵੀ ਖਿਲਵਾੜ ਕਰ ਰਿਹਾ ਹੈ। ਨੇੜਲੇ ਪਿੰਡਾਂ ਮੁੱਛਲ ਅਤੇ ਟਾਂਗਰਾ ਪਹੁੰਚ ਕੇ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਪੀੜਤ ਪਰਵਾਰਾਂ ਨਾਲ ਦੁੱਖ ਸਾਂਝਾ ਕੀਤਾ ਜਿੰਨਾ ਦੇ ਕਮਾਊ ਮੈਂਬਰ ਨਕਲੀ ਅਤੇ ਜ਼ਹਿਰੀਲੀ ਸ਼ਰਾਬ ਦੀ ਭੇਂਟ ਚੜ੍ਹ ਗਏ।

Harpal Singh CheemaHarpal Singh Cheema

ਹਰਪਾਲ ਸਿੰਘ ਚੀਮਾ ਨੇ ਇਸ ਪੂਰੀ ਤ੍ਰਾਸਦੀ ਦੀ ਸਮਾਂਬੱਧ ਅਤੇ ਨਿਰਪੱਖ ਜਾਂਚ ਹਾਈ ਕੋਰਟ ਦੇ ਸਿੱਟਿੰਗ ਜੱਜ ਕੋਲੋਂ ਕਰਵਾਉਣ ਤੋਂ ਇਲਾਵਾ ਪੀੜਿਤ ਪਰਵਾਰਾਂ ਨੂੰ ਘੱਟ ਤੋਂ ਘੱਟ 20 ਲੱਖ ਰੁਪਏ ਦਾ ਮੁਆਵਜ਼ਾ, ਇਕ- ਇਕ ਮੈਂਬਰ ਨੂੰ ਨੌਕਰੀ ਅਤੇ ਮੁਲਜ਼ਮਾਂ ਵਿਰੁਧ ਕਤਲ ਦਾ ਪਰਚਾ ਦਰਜ ਕਰਨ ਦੀ  ਵੀ ਮੰਗ ਕੀਤੀ।

Harpal CheemaHarpal Cheema

ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ (ਆਪ) ਦੇ ਮਾਝਾ ਜੋਨ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਦਲਬੀਰ ਸਿੰਘ ਟੋਂਗ ਹਲਕਾ ਇੰਚਾਰਜ ਬਾਬਾ ਬਕਾਲਾ, ਹਰਭਜਨ ਸਿੰਘ ਈਟੀਓ ਹਲਕਾ ਇੰਚਾਰਜ ਜੰਡਿਆਲਾ ਸਮੇਤ ਹੋਰ ਆਗੂ ਮੌਜੂਦਾ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement