ਭਾਰਤੀ ਮਹਿਲਾ ਹਾਕੀ ਟੀਮ ਦੀ ਪਹਿਲੀ ਜਿੱਤ, ਆਇਰਲੈਂਡ ਨੂੰ 1-0 ਨਾਲ ਹਰਾਇਆ
Published : Jul 31, 2021, 12:37 am IST
Updated : Jul 31, 2021, 12:37 am IST
SHARE ARTICLE
image
image

ਭਾਰਤੀ ਮਹਿਲਾ ਹਾਕੀ ਟੀਮ ਦੀ ਪਹਿਲੀ ਜਿੱਤ, ਆਇਰਲੈਂਡ ਨੂੰ 1-0 ਨਾਲ ਹਰਾਇਆ

ਟੋਕੀਉ, 30 ਜੁਲਾਈ : ਪਹਿਲੇ ਤਿੰਨ ਮੈਚਾਂ ਵਿਚ ਕਰਾਰੀ ਹਾਰ ਤੋਂ ਬਾਅਦ ਆਖ਼ਰੀ ਮਿੰਟ ਵਿਚ ਨਵਨੀਤ ਕੌਰ ਦੇ ਗੋਲ ਦੀ ਮਦਦ ਨਾਲ ਭਾਰਤੀ ਮਹਿਲਾ ਹਾਕੀ ਟੀਮ ਨੇ ਆਇਰਲੈਂਡ ਨੂੰ 1-0 ਨਾਲ ਹਰਾ ਕੇ ਟੋਕੀਉ ਉਲੰਪਿਕ ਕੁਆਰਟਰ ਫ਼ਾਈਨਲ ਵਿਚ ਪ੍ਰਵੇਸ਼ ਦੀਆਂ ਉਮੀਦਾਂ ਨੂੰ ਬਰਕਰਾਰ ਰਖਿਆ ਹੈ। ਨਵਨੀਤ ਕੌਰ ਨੇ ਮੈਚ ਦਾ ਇਕਲੌਤਾ ਗੋਲ 57ਵੇਂ ਮਿੰਟ ਵਿਚ ਕੀਤਾ। ਇਸ ਤੋਂ ਪਹਿਲਾਂ ਭਾਰਤ ਨੂੰ ਮਿਲੇ 14 ਪਨੈਲਟੀ ਕਾਰਨਰ ਬੇਕਾਰ ਗਏ। ਭਾਰਤ ਨੂੰ ਤਿੰਨ ਮੈਚਾਂ ਵਿਚ ਦੁਨੀਆਂ ਦੀ ਨੰਬਰ ਇਕ ਟੀਮ ਨੀਦਰਲੈਂਡ ਨੇ 5-1 ਨਾਲ, ਜਰਮਨੀ ਨੇ 2-0 ਨਾਲ ਅਤੇ ਬਿ੍ਰਟੇਨ ਨੇ 4-1 ਨਾਲ ਹਰਾਇਆ। ਭਾਰਤ ਨੂੰ ਸਨਿਚਰਵਾਰ ਨੂੰ ਦਖਣੀ ਅਫ਼ਰੀਕਾ ਵਿਰੁਧ ਮੈਚ ਜਿੱਤਣ ਨਾਲ ਗੋਲ ਔਸਤ ਵੀ ਬਿਹਤਰ ਰਖਣਾ ਹੋਵੇਗਾ। ਇਸ ਦੇ ਨਾਲ ਹੀ ਅਰਦਾਸ ਕਰਨੀ ਹੋਵੇਗੀ ਕਿ ਸਨਿਚਰਵਾਰ ਨੂੰ ਬਿ੍ਰਟੇਨ ਦੀ ਟੀਮ ਆਇਰਲੈਂਡ ਨੂੰ ਹਰਾ ਦੇਵੇ। (ਪੀਟੀਆਈ)

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement