ਸਹੁਰਿਆਂ ਦੀ ਸਤਾਈ ਵਿਆਹੁਤਾ ਔਰਤ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Published : Jul 31, 2022, 3:41 pm IST
Updated : Nov 18, 2022, 2:59 pm IST
SHARE ARTICLE
photo
photo

ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ

 

 ਲੁਧਿਆਣਾ : ਬੇਸ਼ਕ ਅਸੀਂ 21ਵੀਂ ਸਦੀ ਵਿਚ ਜੀਅ ਰਹੇ ਆ ਪਰ ਫਿਰ ਵੀ ਧੀਆਂ ਨੂੰ ਉਹਨਾਂ ਦਾ ਮਾਣ ਸਤਿਕਾਰ ਨਹੀਂ ਦਿੱਤਾ ਜਾ ਰਿਹਾ ਹੈ। ਆਏ ਦਿਨ ਕੋਈ ਨਾ ਕੋਈ ਧੀ ਦਾਜ ਦੀ ਬਲੀ ਚੜਦੀ ਹੈ। ਅਜਿਹਾ ਹੀ ਮਾਮਲਾ ਜ਼ਿਲਾ  ਲੁਧਿਆਣਾ ਦੇ ਪਿੰਡ ਘੁਮਾਰਮੰਡੀ ਤੋਂ ਸਾਹਮਣੇ ਆਇਆ ਹੈ ਜਿੱਥੇ ਵਿਆਹੁਤਾ ਨੇ ਦਾਜ ਦੀ ਮੰਗ ਤੋਂ ਤੰਗ ਆ ਕੇ ਫਾਹਾ ਲੈ ਲਿਆ।  ਮ੍ਰਿਤਕ ਦਾ ਨਾਂ ਪੂਜਾ ਹੈ। ਉਸ ਦੇ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਸਹੁਰਾ ਪਰਿਵਾਰ ਦਾਜ ਲਈ ਪ੍ਰੇਸ਼ਾਨ ਕਰਦਾ ਸੀ।

DEATHDEATH

ਇਸ ਲਈ ਉਨ੍ਹਾਂ ਦੀ ਧੀ ਨੇ ਖੁਦਕੁਸ਼ੀ ਕੀਤੀ ਹੈ। ਉਥੇ ਮੌਕੇ ’ਤੇ ਥਾਣਾ ਡਵੀਜ਼ਨ ਨੰ. 8 ਦੀ ਪੁਲਿਸ ਪੁੱਜੀ। ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕਾ ਦੇ ਪਿਓ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਦੀ ਧੀ ਦਾ ਵਿਆਹ ਲਗਭਗ ਇਕ ਸਾਲ ਪਹਿਲਾਂ ਹੋਇਆ ਸੀ।

Hanging Till DeathHang

ਵਿਆਹ ਦੇ ਕੁਝ ਸਮੇਂ ਬਾਅਦ ਹੀ ਉਨ੍ਹਾਂ ਦੀ ਬੇਟੀ ਨੂੰ ਸਹੁਰਾ ਪਰਿਵਾਰ ਪ੍ਰੇਸ਼ਾਨ ਕਰਨ ਲੱਗਾ ਅਤੇ ਦਾਜ ਦੀ ਮੰਗ ਕਰ ਰਹੇ ਸੀ। ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਬੇਟੀ ਪੇਕੇ ਆ ਗਈ ਸੀ ਪਰ ਰਿਸ਼ਤੇਦਾਰਾਂ ਦੇ ਕਹਿਣ ’ਤੇ ਸਮਝੌਤਾ ਹੋ ਗਿਆ ਅਤੇ ਸਹੁਰਾ ਪਰਿਵਾਰ ਪੂਜਾ ਨੂੰ ਲੈ ਕੇ ਚਲਾ ਗਿਆ। ਕੁਝ ਦਿਨ ਸ਼ਾਂਤ ਰਹਿਣ ਤੋਂ ਬਾਅਦ ਪੂਜਾ ਦੇ ਸਹੁਰਿਆਂ ਨੇ ਫਿਰ ਤੋਂ ਤੰਗ ਕਰਨਾ ਸ਼ੁਰੂ ਕਰ ਦਿੱਤਾ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਉਨ੍ਹਾਂ ਦੀ ਬੇਟੀ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਤੋਂ ਤੰਗ ਆ ਕੇ ਉਸ ਨੇ ਖ਼ੁਦਕੁਸ਼ੀ ਕਰ ਲਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement