ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ 'ਚ PRTC ਦਾ ਇੰਸਪੈਕਟਰ ਕਾਬੂ 
Published : Jul 31, 2023, 8:24 pm IST
Updated : Jul 31, 2023, 8:24 pm IST
SHARE ARTICLE
Arrest
Arrest

ਮੁਲਜ਼ਮ ਇੰਸਪੈਕਟਰ ਨੇ PRTC ਦੇ ਬਰਖ਼ਾਸਤ ਡਰਾਈਵਰ ਨੂੰ ਬਹਾਲ ਕਰਵਾਉਣ ਬਦਲੇ ਮੰਗੀ ਸੀ ਰਿਸ਼ਵਤ 

ਬਠਿੰਡਾ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਆਰ.ਟੀ.ਸੀ. ਡਿੱਪੂ, ਬਠਿੰਡਾ ਵਿਖੇ ਤਾਇਨਾਤ ਇੰਸਪੈਕਟਰ ਦਵਿੰਦਰ ਸਿੰਘ ਨੂੰ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪੀ.ਆਰ.ਟੀ.ਸੀ. ਦੇ ਇੰਸਪੈਕਟਰ ਨੂੰ ਹਰਦੇਵ ਸਿੰਘ ਵਾਸੀ ਪਿੰਡ ਰੱਲਾ, ਜ਼ਿਲ੍ਹਾ ਮਾਨਸਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਹਰਦੇਵ ਸਿੰਘ ਨੇ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਲਾਈਨ 'ਤੇ ਸ਼ਿਕਾਇਤ ਦਰਜ ਕੀਤੀ ਸੀ ਕਿ ਉਹ ਪੀ.ਆਰ.ਟੀ.ਸੀ. ਡਿੱਪੂ, ਬਠਿੰਡਾ ਵਿਖੇ ਡਰਾਈਵਰ ਵਜੋਂ ਤਾਇਨਾਤ ਸੀ ਅਤੇ ਉਸ ਨੂੰ ਪੰਜ ਲੀਟਰ ਡੀਜ਼ਲ ਚੋਰੀ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ 'ਤੇ 16 ਮਾਰਚ, 2023 ਨੂੰ ਸੇਵਾਵਾਂ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਨੇ ਉਸਨੂੰ ਬਹਾਲ ਕਰਵਾਉਣ ਬਦਲੇ 2 ਲੱਖ ਰੁਪਏ ਰਿਸ਼ਵਤ ਮੰਗੀ ਸੀ। ਉਸ ਨੇ ਇੰਸਪੈਕਟਰ ਵੱਲੋਂ ਰਿਸ਼ਵਤ ਮੰਗਣ ਦੀ ਆਡੀਓ ਰਿਕਾਰਡਿੰਗ ਵੀ ਪੇਸ਼ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਇੰਸਪੈਕਟਰ ਦਵਿੰਦਰ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਵਿਖੇ ਐਫ.ਆਈ.ਆਰ ਨੰਬਰ 14 ਮਿਤੀ 31-07-2023 ਦਰਜ ਕੀਤੀ ਗਈ ਹੈ। ਸਬੰਧਤ ਮਾਮਲੇ 'ਚ ਹੋਰ ਮੁਲਾਜ਼ਮਾਂ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। 


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement