ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਮਾਮਲੇ 'ਚ ਮਨੀਸ਼ਾ ਗੁਲਾਟੀ ਨੂੰ 14 ਸਤੰਬਰ ਤੱਕ ਮਿਲੀ ਰਾਹਤ 
Published : Jul 31, 2023, 3:33 pm IST
Updated : Jul 31, 2023, 3:33 pm IST
SHARE ARTICLE
Manisha Gulati
Manisha Gulati

ਮਨੀਸ਼ਾ ਗੁਲਾਟੀ ਨੂੰ 13 ਜੁਲਾਈ ਨੂੰ ਲਿਖੇ ਪੱਤਰ ਵਿਚ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਸੈਕਟਰ-39 ਸਥਿਤ ਸਰਕਾਰੀ ਰਿਹਾਇਸ਼ ਖਾਲੀ ਕਰਨ ਲਈ ਕਿਹਾ ਸੀ

ਚੰਡੀਗਰ੍ਹ - ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਹਾਈ ਕੋਰਟ ਨੇ ਚੰਡੀਗੜ੍ਹ ਦੇ ਸੈਕਟਰ-39 ਸਥਿਤ ਸਰਕਾਰੀ ਘਰ ਨੂੰ ਖਾਲੀ ਕਰਨ ਦੇ ਹੁਕਮਾਂ 'ਤੇ ਰੋਕ ਲਗਾ ਦਿੱਤੀ ਹੈ। ਨਾਲ ਹੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 14 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। 

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ 'ਤੇ ਦਿੱਤੇ ਗਏ ਵਾਧੇ ਨੂੰ ਰੱਦ ਕਰਕੇ ਉਨ੍ਹਾਂ ਨੂੰ ਅਹੁਦੇ ਤੋਂ ਫਾਰਗ ਕਰ ਦਿੱਤਾ ਸੀ। ਫਿਰ 28 ਮਾਰਚ ਨੂੰ ਹਾਈਕੋਰਟ ਨੇ ਗੁਲਾਟੀ ਦੀ ਪਟੀਸ਼ਨ ਖਾਰਜ ਕਰ ਦਿੱਤੀ ਅਤੇ ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ। ਮਨੀਸ਼ਾ ਗੁਲਾਟੀ ਨੇ ਸਿੰਗਲ ਬੈਂਚ ਦੇ ਫ਼ੈਸਲੇ ਖਿਲਾਫ਼ ਹਾਈ ਕੋਰਟ ਦੇ ਡਬਲ ਬੈਂਚ ਕੋਲ ਅਪੀਲ ਕੀਤੀ ਸੀ। ਇਸ 'ਤੇ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਇਹ ਪਟੀਸ਼ਨ ਫਿਲਹਾਲ ਵਿਚਾਰ ਅਧੀਨ ਹੈ।   

ਮਨੀਸ਼ਾ ਗੁਲਾਟੀ ਨੂੰ 13 ਜੁਲਾਈ ਨੂੰ ਲਿਖੇ ਪੱਤਰ ਵਿਚ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਸੈਕਟਰ-39 ਸਥਿਤ ਸਰਕਾਰੀ ਰਿਹਾਇਸ਼ ਖਾਲੀ ਕਰਨ ਲਈ ਕਿਹਾ ਸੀ ਕਿਉਂਕਿ ਉਹ ਹੁਣ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਜੋਂ ਸੇਵਾ ਵਿਚ ਨਹੀਂ ਹਨ। ਇਸ ਦੇ ਖਿਲਾਫ਼ ਮਨੀਸ਼ਾ ਗੁਲਾਟੀ ਨੇ ਹਾਈਕੋਰਟ 'ਚ ਅਰਜ਼ੀ ਦਾਇਰ ਕੀਤੀ ਸੀ। ਇਸ 'ਤੇ ਹਾਈਕੋਰਟ ਨੇ ਮਕਾਨ ਖਾਲੀ ਕਰਨ ਦੇ ਹੁਕਮਾਂ 'ਤੇ ਰੋਕ ਲਗਾਉਂਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement