ਵਿਰਾਸਤ-ਏ-ਖਾਲਸਾ, ਦਾਸਤਾਨ-ਏ- ਸ਼ਹਾਦਤ ਅਤੇ ਗੋਲਡਨ ਟੈਂਪਲ ਪਲਾਜ਼ਾ ਸੈਲਾਨੀਆਂ ਲਈ ਮੁੜ ਤੋਂ ਖੁੱਲੇ
Published : Jul 31, 2023, 8:46 pm IST
Updated : Jul 31, 2023, 8:46 pm IST
SHARE ARTICLE
 Virasat-e-Khalsa
Virasat-e-Khalsa

ਇਹ ਮਿਊਜ਼ੀਅਮ ਭਲਕੇ 1 ਅਗਸਤ ਤੋਂ ਸੈਲਾਨੀਆਂ ਲਈ ਮੁੜ ਤੋਂ ਖੁੱਲ ਗਏ ਹਨ।

ਚੰਡੀਗੜ੍ਹ - ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਅਧੀਨ ਆਉਂਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਜਾਇਬ ਘਰ ਵਿਰਾਸਤ-ਏ-ਖਾਲਸਾ, ਸ੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਅਤੇ ਅੰਮ੍ਰਿਤਸਰ ਵਿਖੇ ਗੋਲਡਨ ਟੈਂਪਲ ਪਲਾਜ਼ਾ ਛਿਮਾਹੀ ਰੱਖ-ਰਖਾਅ ਦੇ ਮੱਦੇਨਜ਼ਰ 24 ਤੋਂ 31 ਜੁਲਾਈ ਤੱਕ ਸੈਲਾਨੀਆਂ ਲਈ ਬੰਦ ਰੱਖੇ ਗਏ ਸਨ। ਇਹ ਮਿਊਜ਼ੀਅਮ ਭਲਕੇ 1 ਅਗਸਤ ਤੋਂ ਸੈਲਾਨੀਆਂ ਲਈ ਮੁੜ ਤੋਂ ਖੁੱਲ ਗਏ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਜਾਇਬ ਘਰਾਂ ਨੂੰ ਹਰ ਸਾਲ ਦੀ ਤਰਜ਼ ਤੇ ਜਨਵਰੀ ਅਤੇ ਜੁਲਾਈ ਦੇ ਅਖੀਰਲੇ ਹਫਤੇ ’ਚ ਸੈਲਾਨੀਆਂ ਲਈ ਬੰਦ ਰੱਖਿਆ ਜਾਂਦਾ ਹੈ ਤਾਂ ਜੋ ਇਨ੍ਹਾਂ ਦੀ ਮੁਰੰਮਤ ਅਤੇ ਰੱਖ-ਰਖਾਅ ਸਬੰਧੀ ਕੰਮ ਕੀਤੇ ਜਾ ਸਕਣ। ਉਨਾਂ ਕਿਹਾ ਜਰੂਰੀ ਮੁਰੰਮਤ ਅਤੇ ਰੱਖ ਰਖਾਅ ਦੇ ਕੰਮ ਮੁਕੰਮਲ ਕਰ ਲਏ ਗਏ ਹਨ। ਇਹ ਅਜਾਇਬ ਘਰ ਹੁਣ ਸੈਲਾਨੀਆਂ ਲਈ ਮੁੜ ਤੋਂ ਖੋਲ੍ਹੇ ਗਏ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement