Amritsar News : ਅਜਨਾਲਾ 'ਚ 20 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ, ਪੁਲਿਸ ਨੇ 2 ਆਰੋਪੀ ਫੜੇ
Published : Jul 31, 2024, 6:43 pm IST
Updated : Jul 31, 2024, 6:43 pm IST
SHARE ARTICLE
 20-year-old youth died
20-year-old youth died

ਮਾਂ ਦਾ ਇਲਜ਼ਾਮ- ਹੈਰੋਇਨ ਲਿਆ ਕੇ ਦਿੰਦੇ ਸੀ ਇਹ ਆਰੋਪੀ

Amritsar News : ਅੰਮ੍ਰਿਤਸਰ ਦੇ ਅਜਨਾਲਾ 'ਚ ਇੱਕ 20 ਸਾਲਾ ਨੌਜਵਾਨ ਦੀ ਹੈਰੋਇਨ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਪੁਲਿਸ ਨੇ ਨਸ਼ਾ ਸਪਲਾਈ ਕਰਨ ਵਾਲੇ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲੀਸ ਨੇ ਮ੍ਰਿਤਕ ਰਣਜੀਤ ਮਸੀਹ ਦੀ ਮਾਤਾ ਪਰਮਜੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਹੈਪੀ ਅਤੇ ਸਾਹਿਲ ਵਾਸੀ ਅਜਨਾਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਸ ਨੇ ਦੋਵਾਂ ਨੂੰ ਪਿੰਡ ਤੋਂ ਹੀ ਗ੍ਰਿਫਤਾਰ ਕਰ ਲਿਆ ਹੈ। 

ਪਰਮਜੀਤ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ ਰਣਜੀਤ ਮਸੀਹ 27 ਜੁਲਾਈ ਨੂੰ ਘਰੋਂ ਨਿਕਲਿਆ ਸੀ ਪਰ 28 ਜੁਲਾਈ ਤੱਕ ਘਰ ਵਾਪਸ ਨਹੀਂ ਆਇਆ। ਜਿਸ ਤੋਂ ਬਾਅਦ ਰਣਜੀਤ ਸਿੰਘ ਦੀ ਲਾਸ਼ ਅਜਨਾਲਾ ਦੇ ਸੱਕਕੀ ਪੁਲ ਕੋਲ ਮਿਲੀ। ਪਰਮਜੀਤ ਕੌਰ ਅਨੁਸਾਰ ਹੈਪੀ ਅਤੇ ਸਾਹਿਲ ਹੀ ਉਸ ਨੂੰ ਹੈਰੋਇਨ ਲਿਆ ਕੇ ਦਿੰਦੇ ਸੀ, ਜਿਸ ਕਾਰਨ ਉਸ ਦੇ ਨੌਜਵਾਨ ਲੜਕੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।

ਜਿਸ ਤੋਂ ਬਾਅਦ ਅੱਜ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਹੈਪੀ ਅਤੇ ਸਾਹਿਲ ਘੁੰਮ -ਘੁੰਮ ਕੇ ਨਸ਼ਾ ਸਪਲਾਈ ਕਰਦੇ ਹਨ। ਜਿਸ ਤੋਂ ਬਾਅਦ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੋਵਾਂ ਦੇ ਅੱਗੇ-ਪਿੱਛੇ ਸਬੰਧਾਂ ਦੀ ਵੀ ਜਾਂਚ ਕਰ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਨੂੰ ਰੋਕਿਆ ਜਾ ਸਕੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement