Punjab News : ਪੰਜਾਬ ਵਿਧਾਨ ਸਭਾ ਸਪੀਕਰ ਸੰਧਵਾਂ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ
Published : Jul 31, 2024, 10:59 pm IST
Updated : Jul 31, 2024, 10:59 pm IST
SHARE ARTICLE
Kultar Singh Sandhwan
Kultar Singh Sandhwan

ਸ਼ਹੀਦ ਊਧਮ ਸਿੰਘ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਸਪੀਕਰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਲੰਡਨ ਜਾ ਕੇ ਜ਼ਲ੍ਹਿਆਂਵਾਲਾ ਬਾਗ ਦਾ ਬਦਲਾ ਲਿਆ

Punjab News : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿਖੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਭੇਂਟ ਕੀਤੀ।

ਸ਼ਹੀਦ ਊਧਮ ਸਿੰਘ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਸਪੀਕਰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਲੰਡਨ ਜਾ ਕੇ ਜ਼ਲ੍ਹਿਆਂਵਾਲਾ ਬਾਗ ਦਾ ਬਦਲਾ ਲਿਆ। ਉਨ੍ਹਾਂ ਕਿਹਾ ਕਿ 13 ਅਪ੍ਰੈਲ, 1919 ਨੂੰ ਜ਼ਲ੍ਹਿਆਂਵਾਲਾ ਬਾਗ ਵਿੱਚ ਜੋ ਵਾਪਰਿਆ ਸੀ, ਉਸ ਨਾਲ ਪੂਰੇ ਦੇਸ਼ ਵਿੱਚ ਅੰਗਰੇਜ਼ਾਂ ਵਿਰੁੱਧ ਗੁੱਸਾ ਸਿਖਰਾਂ ‘ਤੇ ਸੀ ਅਤੇ ਪੰਜਾਬ ਦੇ ਨੌਜਵਾਨ ਸ. ਊਧਮ ਸਿੰਘ ਨੇ ਇਸ ਬੇਰਹਿਮ ਕਤਲੇਆਮ ਦਾ ਬਦਲਾ ਲੈਣ ਦਾ ਅਹਿਦ ਲਿਆ ਸੀ।

ਸਪੀਕਰ ਨੇ ਕਿਹਾ ਕਿ ਲੰਡਨ ਵਿਚ ਊਧਮ ਸਿੰਘ ਦੇ ਠਹਿਰਨ ਦਾ ਉਦੇਸ਼ ਪੰਜਾਬ ਦੇ ਗਵਰਨਰ ਰਹੇ ਮਾਈਕਲ ਓਡਵਾਇਰ ਦੀ ਹੱਤਿਆ ਕਰਨ ਦਾ ਮੌਕਾ ਲੱਭਣਾ ਸੀ, ਜਿਸ ਨੂੰ ਉਨ੍ਹਾਂ ਨੇ ਅੰਮ੍ਰਿਤਸਰ ਕਤਲੇਆਮ ਲਈ ਜ਼ਿੰਮੇਵਾਰ ਮੰਨਿਆ ਸੀ।

ਉਨ੍ਹਾਂ ਕਿਹਾ ਕਿ 13 ਮਾਰਚ, 1940 ਨੂੰ ਈਸਟ ਇੰਡੀਆ ਐਸੋਸੀਏਸ਼ਨ ਦੀ ਇੱਕ ਮੀਟਿੰਗ ਦੌਰਾਨ ਊਧਮ ਸਿੰਘ ਨੇ ਮਾਈਕਲ ਓਡਵਾਇਰ ਨੂੰ ਗੋਲੀ ਮਾਰ ਕੇ ਜ਼ਲ੍ਹਿਆਂਵਾਲਾ ਬਾਗ ਦੇ ਕਤਲੇਆਮ ਦਾ ਬਦਲਾ ਲਿਆ ਸੀ। ਉਨ੍ਹਾਂ ਕਿਹਾ ਕਿ ਊਧਮ ਸਿੰਘ ਨੂੰ 31 ਜੁਲਾਈ, 1940 ਪੈਂਟਨਵਿਲੇ ਜੇਲ੍ਹ ਵਿੱਚ ਫਾਂਸੀ ਦਿੱਤੀ ਗਈ ਸੀ।

ਸੰਧਵਾਂ ਨੇ ਕਿਹਾ ਕਿ ਲਗਭੱਗ ਸਾਢੇ ਅੱਠ ਦਹਾਕਿਆਂ ਬਾਅਦ ਵੀ ਸ਼ਹੀਦ ਊਧਮ ਸਿੰਘ ਲੱਖਾਂ ਲੋਕਾਂ ਦੇ ਦਿਲਾਂ ਵਸਦੇ ਹਨ ਅਤੇ ਉਨ੍ਹਾਂ ਦੀ ਹਿੰਮਤ, ਦਲੇਰੀ ਅਤੇ ਸਮਰਪਣ ਪੀੜ੍ਹੀ ਦਰ ਪੀੜ੍ਹੀ ਪ੍ਰੇਰਣਾ ਦਿੰਦਾ ਰਹੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement