Punjab Weather Update: ਪੰਜਾਬ ਵਿਚ ਅਗਲੇ ਦੋ ਦਿਨ ਪਵੇਗਾ ਭਾਰੀ ਮੀਂਹ, ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ
Published : Jul 31, 2024, 8:14 am IST
Updated : Jul 31, 2024, 8:14 am IST
SHARE ARTICLE
Punjab Weather Update News
Punjab Weather Update News

Punjab Weather Update: ਬੀਤੇ ਦਿਨ ਵੀ ਕਈ ਥਾਵਾਂ ਤੇ ਪਏ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿਵਾਈ ਰਾਹਤ

Punjab Weather Update News: ਆਉਣ ਵਾਲੇ ਦੋ ਦਿਨਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਭਿਆਨਕ ਗਰਮੀ ਅਤੇ ਨਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਕਿਉਂਕਿ ਮੌਸਮ ਵਿਭਾਗ ਨੇ ਬੁੱਧਵਾਰ ਤੋਂ ਦੋ ਦਿਨ ਸੂਬੇ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਅੱਜ 8 ਜ਼ਿਲਿਆਂ 'ਚ ਸੰਤਰੀ ਅਤੇ 15 'ਚ ਯੈਲੋ ਅਲਰਟ ਹੈ। ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਦਾ ਵਾਧਾ ਹੋਇਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 33 ਡਿਗਰੀ ਤੋਂ ਵੱਧ ਹੋ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 39.8 ਡਿਗਰੀ ਦਰਜ ਕੀਤਾ ਗਿਆ ਹੈ। ਜੋ ਕਿ ਔਸਤ ਤਾਪਮਾਨ ਨਾਲੋਂ 3.6 ਡਿਗਰੀ ਵੱਧ ਹੈ।

ਮੌਸਮ ਵਿਭਾਗ ਮੁਤਾਬਕ ਅੱਜ ਤੋਂ ਮਾਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ ਕਿਉਂਕਿ ਹਿਮਾਚਲ ਉੱਤੇ ਚੱਕਰਵਾਤੀ ਚੱਕਰ ਬਣ ਰਿਹਾ ਹੈ। ਇਸ ਕਾਰਨ ਹਿਮਾਚਲ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਲਈ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਵਿੱਚ ਮੀਂਹ ਦਾ ਔਰੇਂਜ ਅਲਰਟ ਹੈ।

ਜਦੋਂ ਕਿ 15 ਜ਼ਿਲ੍ਹਿਆਂ ਵਿਚ ਮੀਂਹ ਲਈ ਯੈਲੋ ਅਲਰਟ ਹੈ। ਇਨ੍ਹਾਂ ਵਿੱਚ ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਸਾਹਿਬ, ਮੋਗਾ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਸ਼ਾਮਿਲ ਹਨ। ਹਾਲਾਂਕਿ, ਪਿਛਲੇ 24 ਘੰਟਿਆਂ ਵਿੱਚ ਬਹੁਤ ਘੱਟ ਮੀਂਹ ਪਿਆ ਹੈ। ਇਸ ਸਮੇਂ ਦੌਰਾਨ ਪਟਿਆਲਾ ਵਿੱਚ 4.0 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 1.5 ਮਿਲੀਮੀਟਰ ਅਤੇ ਰੋਪੜ ਵਿੱਚ 1.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement