BBMB Case : ਬੀਬੀਐਮਬੀ ਮਾਮਲੇ 'ਚ ਹਾਈ ਕੋਰਟ 'ਚ ਹੋਈ ਸੁਣਵਾਈ

By : BALJINDERK

Published : Jul 31, 2025, 2:49 pm IST
Updated : Jul 31, 2025, 3:56 pm IST
SHARE ARTICLE
ਬੀਬੀਐਮਬੀ ਮਾਮਲੇ 'ਚ ਪੰਜਾਬ ਸਰਕਾਰ ਨੂੰ ਝਟਕਾ, ਹਾਈ ਕੋਰਟ 'ਚ ਕੰਟੈਂਪਟ ਪਟੀਸ਼ਨ 'ਤੇ ਸੁਣਵਾਈ ਸ਼ੁਰੂ
ਬੀਬੀਐਮਬੀ ਮਾਮਲੇ 'ਚ ਪੰਜਾਬ ਸਰਕਾਰ ਨੂੰ ਝਟਕਾ, ਹਾਈ ਕੋਰਟ 'ਚ ਕੰਟੈਂਪਟ ਪਟੀਸ਼ਨ 'ਤੇ ਸੁਣਵਾਈ ਸ਼ੁਰੂ

BBMB Case : ਹਾਈ ਕੋਰਟ ਨੇ ਇਸ ਮਾਮਲੇ ਦੀ ਵਿਸਥਾਰ ਨਾਲ ਸੁਣਵਾਈ ਲਈ ਰੈਗੂਲਰ ਬੈਂਚ ਨੂੰ ਭੇਜਣ ਦੇ ਹੁਕਮ ਦਿੱਤੇ

BBMB Case News in Punjabi :  ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਮਾਮਲੇ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਦਾਖ਼ਲ ਕੀਤੀ ਗਈ ਕੰਟੈਂਪਟ ਪਟੀਸ਼ਨ 'ਤੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਸ਼ੁਰੂ ਹੋ ਗਈ। ਇਸ ਤੋਂ ਇਕ ਦਿਨ ਪਹਿਲਾਂ ਹੀ ਸੁਪਰੀਮ ਕੋਰਟ ਨੇ ਪੰਜਾਬ ਦੀ ਉਹ ਐਸਐਲਪੀ ਖਾਰਜ ਕਰ ਦਿੱਤੀ ਸੀ ਜਿਸ ਰਾਹੀਂ ਹਾਈ ਕੋਰਟ ਦੇ ਪਹਿਲਾਂ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਸੀ।

ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਲ ਗੁਰਮਿੰਦਰ ਗੈਰੀ ਨੇ ਪੇਸ਼ੀ ਭਰੀ, ਜਦਕਿ ਬੀਬੀਐਮਬੀ ਵੱਲੋਂ ਸੀਨੀਅਰ ਵਕੀਲ ਰਾਜੇਸ਼ ਗਰਗ ਨੇ ਪੇਸ਼ੀ ਕੀਤੀ। ਕੋਰਟ ਨੂੰ ਬੀਬੀਐਮਬੀ ਦੇ ਚੇਅਰਮੈਨ ਨੂੰ ਰੋਕਣ ਵਾਲੇ ਹਾਲਾਤਾਂ ਬਾਰੇ ਜਾਣਕਾਰੀ ਦਿੱਤੀ ਗਈ।

ਹਾਈ ਕੋਰਟ ਪਹਿਲਾਂ ਹੀ ਪੰਜਾਬ ਸਰਕਾਰ ਨੂੰ 2 ਮਈ ਨੂੰ ਦਿੱਲੀ 'ਚ ਹੋਈ ਮੁੱਖ ਸਕੱਤਰਾਂ ਦੀ ਮੀਟਿੰਗ ਵਿੱਚ ਲਏ ਫ਼ੈਸਲੇ ਨੂੰ ਲਾਗੂ ਕਰਨ ਲਈ ਕਿਹਾ ਸੀ, ਜਿਸ ਵਿੱਚ ਹਰਿਆਣਾ ਨੂੰ 4,500 ਕਿਊਸਿਕ ਪਾਣੀ ਦੇਣ ਦਾ ਫ਼ੈਸਲਾ ਹੋਇਆ ਸੀ।

ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਹ ਬੀਬੀਐਮਬੀ ਦੀਆਂ 23 ਅਪ੍ਰੈਲ, 30 ਅਪ੍ਰੈਲ ਅਤੇ 3 ਮਈ ਦੀਆਂ ਮੀਟਿੰਗਾਂ ਜਿਸ ਵਿੱਚੋਂ ਆਖਰੀ 'ਚ ਪੰਜਾਬ ਸ਼ਾਮਲ ਨਹੀਂ ਹੋਇਆ ਸੀ , ਨੂੰ ਹਾਈ ਕੋਰਟ ਵਿੱਚ ਰਿਟ ਰਾਹੀਂ ਚੁਣੌਤੀ ਦੇਣ ਜਾ ਰਹੀ ਹੈ।

ਹਾਈ ਕੋਰਟ ਨੇ ਹੁਣ ਇਸ ਮਾਮਲੇ ਦੀ ਵਿਸਥਾਰ ਨਾਲ ਸੁਣਵਾਈ ਲਈ ਰੈਗੂਲਰ ਬੈਂਚ ਨੂੰ ਭੇਜਣ ਦੇ ਹੁਕਮ ਦਿੱਤੇ ਹਨ।

(For more news apart from Hearing begins in High Court in BBMB case News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement