Punjab Weather Update: ਪੰਜਾਬ ਵਿਚ ਅੱਜ ਵੀ ਮੌਸਮ ਰਹੇਗਾ ਸੁਹਾਵਣਾ, ਕਈ ਇਲਾਕਿਆਂ ਵਿਚ ਪਵੇਗਾ ਮੀਂਹ
Published : Jul 31, 2025, 9:49 am IST
Updated : Jul 31, 2025, 9:49 am IST
SHARE ARTICLE
Punjab Weather Update News
Punjab Weather Update News

Punjab Weather Update: ਕਈ ਥਾਵਾਂ 'ਤੇ ਠੰਢੀਆਂ ਹਵਾਵਾਂ ਚੱਲਣ ਦੀ ਵੀ ਸੰਭਾਵਨਾ

Punjab Weather Update News: ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਵੀ ਮੀਂਹ ਪਵੇਗਾ। ਮੌਸਮ ਵਿਗਿਆਨ ਕੇਂਦਰ (IMD) ਵੱਲੋਂ  ਪਟਿਆਲਾ, ਅੰਮ੍ਰਿਤਸਰ, ਗੁਰਦਾਸਪੁਰ ਲਈ ਅਲਰਟ ਜਾਰੀ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਕਈ ਥਾਵਾਂ 'ਤੇ ਠੰਢੀਆਂ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਬੀਤੇ ਦਿਨ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਜਿਸ ਤੋਂ ਬਾਅਦ ਵੀ ਸੂਬੇ ਦੇ ਤਾਪਮਾਨ ਵਿੱਚ ਵਾਧਾ ਦੇਖਿਆ ਗਿਆ ਹੈ।

ਬੁੱਧਵਾਰ ਨੂੰ, ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਪਰ ਫਿਰ ਵੀ ਰਾਜ ਦਾ ਔਸਤ ਤਾਪਮਾਨ ਆਮ ਨਾਲੋਂ 2.4 ਡਿਗਰੀ ਸੈਲਸੀਅਸ ਘੱਟ ਰਿਹਾ। ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਕੇਂਦਰ ਦੀ ਰਿਪੋਰਟ ਅਨੁਸਾਰ, ਰਾਜ ਦਾ ਸਭ ਤੋਂ ਵੱਧ ਤਾਪਮਾਨ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਵਿੱਚ 35.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਜਦੋਂ ਕਿ ਅੰਮ੍ਰਿਤਸਰ ਵਿੱਚ ਬੁੱਧਵਾਰ ਸਵੇਰੇ 8.30 ਵਜੇ ਤੱਕ 15 ਮਿਲੀਮੀਟਰ ਅਤੇ ਸ਼ਾਮ 5.30 ਵਜੇ ਤੱਕ 1 ਮਿਲੀਮੀਟਰ ਮੀਂਹ ਪਿਆ। ਇਸੇ ਤਰ੍ਹਾਂ, ਪਿਛਲੇ 24 ਘੰਟਿਆਂ ਵਿੱਚ ਪਟਿਆਲਾ ਵਿੱਚ 32.3 ਮਿਲੀਮੀਟਰ, ਬਠਿੰਡਾ ਵਿੱਚ 115 ਮਿਲੀਮੀਟਰ, ਗੁਰਦਾਸਪੁਰ ਵਿੱਚ 57.2 ਮਿਲੀਮੀਟਰ ਅਤੇ ਪਠਾਨਕੋਟ ਵਿੱਚ 27 ਮਿਲੀਮੀਟਰ ਮੀਂਹ ਪਿਆ।
 

"(For more news apart from “Russia Earthquake Tsunami News, ” stay tuned to Rozana Spokesman.)
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement