ਪਿੰਡ ਆਲਮਗੀਰ 'ਚ ਨਸ਼ਾ ਛੁਡਾਊ ਕੇਂਦਰ 'ਤੇ ਛਾਪਾ
Published : Aug 31, 2018, 10:58 am IST
Updated : Aug 31, 2018, 10:58 am IST
SHARE ARTICLE
Raid on drug de-addiction center in village Alamgir
Raid on drug de-addiction center in village Alamgir

ਗ਼ੈਰਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ਵਿਰੁਧ ਸ਼ੁਰੂ ਕੀਤੀ ਕਵਾਇਦ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ਆਲਮਗੀਰ ਵਿਚ ਚੱਲ ਰਹੇ ਦਿਸ਼ਾ ਨਸ਼ਾ ਛੁਡਾਊ ਕੇਂਦਰ...........

ਲੁਧਿਆਣਾ : ਗ਼ੈਰਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ਵਿਰੁਧ ਸ਼ੁਰੂ ਕੀਤੀ ਕਵਾਇਦ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ਆਲਮਗੀਰ ਵਿਚ ਚੱਲ ਰਹੇ ਦਿਸ਼ਾ ਨਸ਼ਾ ਛੁਡਾਊ ਕੇਂਦਰ (ਦੁਲੇਂਅ ਰੋਡ) 'ਤੇ ਛਾਪਾਮਾਰੀ ਕੀਤੀ ਗਈ ਅਤੇ ਉਥੋਂ 45 ਕਥਿਤ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਮੁਕਤ ਕਰਵਾਇਆ ਗਿਆ। ਸਿਹਤ ਵਿਭਾਗ ਵਲੋਂ ਜਾਰੀ ਕੀਤੀ ਜਾਣਕਾਰੀ ਅਨੁਸਾਰ ਅੱਜ ਉਪ ਮੰਡਲ ਮੈਜਿਸਟ੍ਰੇਟ ਲੁਧਿਆਣਾ (ਪੱਛਮੀ) ਦਮਨਜੀਤ ਸਿੰਘ ਮਾਨ ਦੀ ਅਗਵਾਈ ਵਿਚ ਕੀਤੀ ਗਈ ਕਾਰਵਾਈ ਦੌਰਾਨ ਨਸ਼ਾ ਛੁਡਾਊ ਕੇਂਦਰ ਦੇ ਪ੍ਰਬੰਧਕਾਂ ਵਲੋਂ ਬਿਲਕੁਲ ਵੀ ਸਹਿਯੋਗ ਨਹੀਂ ਦਿਤਾ ਗਿਆ ਅਤੇ ਕਾਰਵਾਈ ਦੀ ਖ਼ਬਰ ਪਤਾ ਲੱਗਣ 'ਤੇ ਉਹ ਕੇਂਦਰ ਨੂੰ ਤਾਲੇ ਲਗਾ ਕੇ ਭੱਜ ਗਏ।

ਜਾਂਚ ਟੀਮ ਵਲੋਂ ਕੇਂਦਰ ਦੇ ਤਾਲੇ ਤੋੜੇ ਗਏ ਤਾਂ ਅੰਦਰ ਦੇਖਿਆ ਕਿ 45 ਨੌਜਵਾਨਾਂ ਨੂੰ ਬੰਦ ਕੀਤਾ ਹੋਇਆ ਸੀ ਜਿਨ੍ਹਾਂ ਨੂੰ ਮੁਕਤ ਕਰਵਾ ਕੇ ਸਿਵਲ ਹਸਪਤਾਲ ਲੁਧਿਆਣਾ ਵਿਖੇ ਅਗਲੇਰੇ ਇਲਾਜ ਲਈ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ ਸਵੇਰੇ ਸਿਵਲ ਹਸਪਤਾਲ ਸਾਹਨੇਵਾਲ ਦੇ ਐਸ.ਐਮ.ਓ. ਡਾ. ਜੇ.ਪੀ. ਸਿੰਘ ਵੀ ਚੈਕਿੰਗ ਲਈ ਗਏ ਸਨ ਤਾਂ ਪ੍ਰਬੰਧਕਾਂ ਵਲੋਂ ਸਹਿਯੋਗ ਨਹੀਂ ਦਿਤਾ ਗਿਆ ਸੀ। ਇਸ ਮੌਕੇ ਟੀਮ ਵਿਚ ਤਹਿਸੀਲਦਾਰ ਕੰਵਰ ਨਰਿੰਦਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਬੇਅੰਤ ਕੌਰ, ਐਸ.ਐਚ.ਓ. ਡੇਹਲੋਂ ਅਤੇ ਹੋਰ ਵੀ ਹਾਜ਼ਰ ਸਨ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement