ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਮਰੀਜ਼ ਨੇ ਮਾਰੀ ਹਸਪਤਾਲ ਦੀ ਛੱਤ ਤੋਂ ਛਾਲ
Published : Aug 31, 2020, 2:30 am IST
Updated : Aug 31, 2020, 2:30 am IST
SHARE ARTICLE
image
image

ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਮਰੀਜ਼ ਨੇ ਮਾਰੀ ਹਸਪਤਾਲ ਦੀ ਛੱਤ ਤੋਂ ਛਾਲ

ਲੁਧਿਆਣਾ, 30 ਅਗਸੱਤ (ਪਪ):  ਲੁਧਿਆਣਾ ਸਥਿਤ ਦਰੇਸੀ ਗਰਾਊਂਡ ਵਿਚ ਸਥਾਪਤ ਰਾਮ ਚੈਰੀਟੇਬਲ ਹਸਪਤਾਲ ਵਿਚ ਦਾਖ਼ਲ ਇਕ ਮਰੀਜ਼ ਵਲੋਂ ਹਸਪਤਾਲ ਦੀ ਛੱਤ ਤੋਂ ਛਾਲ ਮਾਰ ਦੇਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਉਕਤ ਹਸਪਤਾਲ ਵਿਚ ਮੋਹਨ ਲਾਲ ਨਾਂਅ ਦਾ ਇਕ ਮਰੀਜ਼ ਵਾਸੀ ਸਲੇਮਟਾਬਰੀ ਜਿਸ ਦੀ ਉਮਰ ਲਗਭਗ 45 ਸਾਲ ਦੇ ਕਰੀਬ ਹੈ ਨੇ ਹਸਪਤਾਲ ਦੀ ਛੱਤ ਦੀ ਪਹਿਲੀ ਮੰਜ਼ਿਲ ਤੋਂ ਛਾਲ ਮਾਰ ਦਿਤੀ ਹੈ ਜਿਸ ਕਰ ਕੇ ਉਸ ਦੇ ਕਈ ਸਰੀਰਕ ਸੱਟਾਂ ਲੱਗੀਆਂ ਹਨ ਅਤੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਸਪਤਾਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰੇਸ਼ ਸਲੂਜਾ ਨੇ ਦਸਿਆ ਕਿ ਪਿਛਲੇ ਕੱਝ ਦਿਨਾਂ ਤੋਂ ਜਿਗਰ ਦੀ ਪੁਰਾਣੀ ਬਿਮਾਰੀ ਕਾਰਨ ਉਕਤ ਮਰੀਜ਼ ਜੇਰੇ ਇਲਾਜ ਸੀ ਅਤੇ ਇਲਾਜ ਦੌਰਾਨ ਜਦੋਂ ਉਸ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਤਾਂ ਉਹ ਪਾਜ਼ੇਟਿਵ ਪਾਇਆ ਗਿਆ ਹੈ। ਉਨ੍ਹਾਂ ਅੱਗੇ ਦਸਿਆ ਕਿ ਇਸ ਸਬੰਧੀ ਜਦੋਂ ਮਰੀਜ਼ ਨੂੰ ਪਤਾ ਲੱਗਾ ਕਿ ਉਸ ਨੂੰ ਜਿਗਰ ਦੀ ਬਿਮਾਰੀ ਦੇ ਨਾਲ ਨਾਲ ਕੋਰੋਨਾ ਵੀ ਹੈ ਤਾਂ ਉਹ ਪ੍ਰੇਸ਼ਾਨੀ ਜਿਹੀ ਮਹਿਸੂਸ ਕਰ ਰਿਹਾ ਸੀ, ਹਾਲਾਂਕਿ ਡਾਕਟਰਾਂ ਨੇ ਉਸ ਨੂੰ ਸਮਝਾਇਆ ਕਿ ਉਸ ਦੀ ਬਿਮਾਰੀ ਇਲਾਜ ਯੋਗ ਹੈ, ਕੋਈ ਘਬਰਾਉਣ ਦੀ ਲੋੜ ਨਹੀਂ ਹੈ, ਪਰ ਉਸ ਅੱਜ ਅਚਾਨਕ 2 ਵਜੇ ਦੇ ਕਰੀਬ ਪ੍ਰੇਸ਼ਾਨੀ ਦੀ ਹਾਲਤ ਵਿਚ ਹਸਪਤਾਲ ਦੀ ਪਹਿਲੀ ਮੰਜ਼ਿਲ ਦੇ ਇਕ ਵਾਰਡ ਦਾ ਤੋੜ ਕੇ ਥੱਲੇ ਛਾਲ ਮਾਰ ਦਿਤੀ ਜਿਸ ਨੂੰ ਹਸਪਤਾਲ ਦੇ ਡਾਕਟਰਾਂ ਅਤੇ ਮੁਲਾਜ਼ਮਾਂ ਨੇ ਫੁਰਤੀ ਨਾਲ ਚੁੱਕ ਕੇ ਐਮਰਜੈਂਸੀ ਵਾਰਡ ਵਿਚ ਲਿਆਂਦਾ। ਉਨ੍ਹਾਂ ਦਸਿਆ ਕਿ ਮਰੀਜ਼ ਦੇ ਸਿਰ ਵਿਚ ਗਹਿਰੀਆਂ ਸੱਟਾਂ ਲੱਗੀਆਂ ਹਨ ਅਤੇ ਉਸ ਦੀ ਬਾਂਹ ਵੀ ਟੁੱਟ ਗਈ ਹੈ। ਮਰੀਜ਼ ਸ਼ਰਾਬ ਪੀਣ ਦਾ ਆਦੀ ਹੈ ਜਿਸ ਕਰ ਕੇ ਉਸ ਦਾ ਜਿਗਰ ਖ਼ਰਾਬ ਹੋ ਗਿਆ ਹੈ। ਮਰੀਜ਼ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਸਿਵਲ ਹਸਪਤਾਲ imageimageਲੁਧਿਆਣਾ ਵਿਚ ਤਬਦੀਲ ਕਰ ਦਿਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement