ਸ੍ਰੀ ਮੁਕਤਸਰ ਵਿਚ ਦੇਹ ਵਪਾਰ ਦੇ ਧੰਦੇ ਦਾ ਪਰਦਾਫ਼ਾਸ਼
Published : Aug 31, 2020, 2:43 am IST
Updated : Aug 31, 2020, 2:43 am IST
SHARE ARTICLE
image
image

ਸ੍ਰੀ ਮੁਕਤਸਰ ਵਿਚ ਦੇਹ ਵਪਾਰ ਦੇ ਧੰਦੇ ਦਾ ਪਰਦਾਫ਼ਾਸ਼

ਸ੍ਰੀ ਮੁਕਤਸਰ ਸਾਹਿਬ, 30 ਅਗੱਸਤ (ਰਣਜੀਤ ਸਿੰਘ): ਥਾਣਾ ਸਿਟੀ ਪੁਲਿਸ ਨੇ ਦੇਹ ਵਪਾਰ ਦੇ ਇਕ ਚੱਲ ਰਹੇ ਅੱਡੇ ਉਤੇ ਛਾਪੇਮਾਰੀ ਕਰ ਕੇ ਪੰਜ ਜਨਾਨੀਆਂ ਸਣੇ ਸੱਤ ਜਾਣਿਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਵਿਰੁਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਥਾਣਾ ਸਿਟੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਉਤੇ ਗੋਨਿਆਣਾ ਰੋਡ ਸਥਿਤ ਘਰ ਉਤੇ ਛਾਪੇਮਾਰੀ ਕੀਤੀ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਸ ਘਰ ਵਿਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ।ਇਸ ਤੋਂ ਬਾਅਦ ਜਦੋਂ ਪੁਲਿਸ ਨੇ ਛਾਪੇਮਾਰੀ ਕੀਤੀ ਤਾਂ ਇਸ ਜਗ੍ਹਾ ਤੋਂ ਪੰਜ ਜਨਾਨੀਆਂ ਅਤੇ ਦੋ ਵਿਅਕਤੀਆਂ ਨੂੰ ਇਤਰਾਜ਼ਯੋਗ ਹਾਲਾਤ ਵਿਚ ਕਾਬੂ ਕੀਤਾ ਗਿਆ, ਜਦਕਿ ਇਸ ਅੱਡੇ ਨੂੰ ਚਲਾਉਣ ਵਾਲੀ ਜਨਾਨੀ ਫ਼ਰਾਰ ਹੋ ਗਈ। ਥਾਣਾ ਸਿਟੀ ਦੇ ਐਸ.ਐਚ.ਓ. ਮੋਹਨ ਲਾਲ ਨੇ ਦਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅਮਰਜੀਤ ਕੌਰ ਨਾਂ ਦੀ ਜਨਾਨੀ ਘਰ ਵਿਚ ਦੇਹ ਵਪਾਰ ਦਾ ਧੰਦਾ ਚਲਾ ਰਹੀ ਹੈ ਜਿਸ ਦੇ ਆਧਾਰ ਉਤੇ ਛਾਪੇਮਾਰੀ ਕੀਤੀ ਗਈ ਤਾਂ ਅਮਰਜੀਤ ਕੌਰ ਮੌਕੇ ਉਤੇ ਫ਼ਰਾਰ ਹੋ ਗਈ। ਪਰ ਮੌਕੇ ਉਤੇ 5 ਜਨਾਨੀਆਂ ਸਮੇਤ ਸੱਤ ਜਣਿਆਂ ਨੂੰ ਕਾਬੂ ਕਰ ਲਿਆ ਗਿਆ ਹੈ । ਉਨ੍ਹਾਂ ਦਸਿਆ imageimageਕਿ ਇਸ ਸਬੰਧੀ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement