ਜੇ.ਈ.ਈ ਤੇ ਐਨ.ਈ.ਈ.ਟੀ. ਉਮੀਦਵਾਰਾਂ ਲਈ ਮੁਫ਼ਤ ਯਾਤਰਾ ਦੀ ਵਿਵਸਥਾ ਕਰੇਗੀ ਛੱਤੀਸਗੜ੍ਹ ਸਰਕਾਰ
Published : Aug 31, 2020, 2:11 am IST
Updated : Aug 31, 2020, 2:11 am IST
SHARE ARTICLE
image
image

ਜੇ.ਈ.ਈ ਤੇ ਐਨ.ਈ.ਈ.ਟੀ. ਉਮੀਦਵਾਰਾਂ ਲਈ ਮੁਫ਼ਤ ਯਾਤਰਾ ਦੀ ਵਿਵਸਥਾ ਕਰੇਗੀ ਛੱਤੀਸਗੜ੍ਹ ਸਰਕਾਰ

ਰਾਏਪੁਰ, 30 ਅਗੱਸਤ : ਛੱਤੀਸਗੜ੍ਹ ਦੀ ਸਰਕਾਰ ਜੇ.ਈ.ਈ. ਅਤੇ ਐਨ.ਈ.ਈ.ਟੀ. ਪ੍ਰੀਖਿਆਵਾਂ 'ਚ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਲਈ ਮੁਫਤ ਆਵਾਜਾਈ ਦੀ ਵਿਵਸਥਾ ਕਰੇਗੀ। ਇਹ ਜਾਣਕਾਰੀ ਐਤਵਾਰ ਨੂੰ ਇਕ ਅਧਿਕਾਰੀ ਨੇ ਦਿਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਸਾਰੇ ਜ਼ਿਲ੍ਹਾ ਕੁਲੈਕਟਰਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਮੀਦਵਾਰਾਂ ਨੂੰ ਉਨ੍ਹਾਂ ਦੇ ਖੇਤਰ ਤੋਂ ਪ੍ਰੀਖਿਆ ਕੇਂਦਰਾਂ ਤੱਕ ਲੈ ਜਾਣ-ਲਿਆਉਣ ਲਈ ਮੁਫਤ ਟ੍ਰਾਂਸਪੋਰਟ ਦੀ ਵਿਵਸਥਾ ਯਕੀਨੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਖੇਤਰੀ ਟ੍ਰਾਂਸਪੋਰਟ ਦਫ਼ਤਰ ਅਤੇ ਜ਼ਿਲ੍ਹਾ ਟ੍ਰਾਂਸਪੋਰਟ ਅਧਿਕਾਰੀ ਨਾਲ ਤਾਲਮੇਲ ਕਰਨ ਲਈ ਜ਼ਿਲ੍ਹਾ ਨੋਡਲ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਜਾਵੇ ਤਾਂਕਿ ਬੱਸਾਂ, ਵੈਨ ਅਤੇ ਹੋਰ ਵਾਹਨਾਂ ਦੀ ਵਿਵਸਥਾ ਕੀਤੀ ਜਾ ਸਕੇ। ਰਾਸ਼ਟਰੀ ਜਾਂਚ ਏਜੰਸੀ ਨੇ 13 ਸਤੰਬਰ ਨੂੰ ਐੱਨ.ਈ.ਈ.ਟੀ. ਅਤੇ 1 ਤੋਂ 6 ਸਤੰਬਰ ਤੱਕ ਸੰਯੁਕਤ ਪ੍ਰਵੇਸ਼ ਪ੍ਰੀਖਿਆ ਦਾ ਪ੍ਰਬੰਧ ਕਰਨ ਦਾ ਫ਼ੈਸਲਾ ਕੀਤਾ ਹੈ। ਅਧਿਕਾਰੀ ਨੇ ਦੱਸਿਆ, ''ਜੇ.ਈ.ਈ. ਦੀ ਪ੍ਰੀਖਿਆ 1 ਸਤੰਬਰ ਨੂੰ ਆਯੋਜਿਤ ਹੋਵੇਗੀ, ਇਸ ਲਈ ਦੂਰ ਦੁਰਾਡੇ ਦੇ ਇਲਾਕਿਆਂ 'ਚ ਰimageimageਹਿਣ ਵਾਲੇ ਉਮੀਦਵਾਰਾਂ ਨੂੰ ਪ੍ਰੀਖਿਆ ਕੇਂਦਰਾਂ ਤੱਕ ਲੈ ਜਾਣ ਲਈ ਬੱਸਾਂ 31 ਅਗੱਸਤ ਤੋਂ ਸ਼ੁਰੂ ਹੋਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement