ਕਸ਼ਮੀਰ ਵਿਚ ਮੁਕਾਬਲੇ ਦੌਰਾਨ ਤਿੰਨ ਅਤਿਵਾਦੀ ਹਲਾਕ, ਥਾਣੇਦਾਰ ਸ਼ਹੀਦ
Published : Aug 31, 2020, 2:13 am IST
Updated : Aug 31, 2020, 2:13 am IST
SHARE ARTICLE
image
image

ਕਸ਼ਮੀਰ ਵਿਚ ਮੁਕਾਬਲੇ ਦੌਰਾਨ ਤਿੰਨ ਅਤਿਵਾਦੀ ਹਲਾਕ, ਥਾਣੇਦਾਰ ਸ਼ਹੀਦ

ਸ੍ਰੀਨਗਰ, 30 ਅਗੱਸਤ : ਜੰਮੂ ਕਸ਼ਮੀਰ ਪੁਲਿਸ ਅਤੇ ਲਸ਼ਕਰ ਏ ਤੋਇਬਾ ਦੇ ਅਤਿਵਾਦੀਆਂ ਵਿਚਾਲੇ ਐਤਵਾਰ ਨੂੰ ਸ਼ਹਿਰ ਦੇ ਬਾਹਰਵਾਰ ਹੋਏ ਮੁਕਾਬਲੇ ਦੌਰਾਨ ਪੁਲਿਸ ਦਾ ਏਐਸਆਈ ਸ਼ਹੀਦ ਹੋ ਗਿਆ ਅਤੇ ਤਿੰਨ ਅਤਿਵਾਦੀ ਮਾਰੇ ਗਏ। ਪੁਲਿਸ ਨੇ ਦਸਿਆ ਕਿ ਪੰਥਾ ਚੌਕ ਖੇਤਰ ਵਿਚ ਪੁਲਿਸ ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਸਾਂਝੇ ਨਾਕੇ 'ਤੇ ਸਨਿਚਰਵਾਰ ਦੇਰ ਰਾਤ ਨੂੰ ਅਤਿਵਾਦੀਆਂ ਨੇ ਗੋਲੀਬਾਰੀ ਕੀਤੀ। ਉਨ੍ਹਾਂ ਕਿਹਾ ਕਿ ਬਲਾਂ ਦੀਆਂ ਸਾਂਝੀ ਟੁਕੜੀ ਨੇ ਖੇਤਰ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਚਲਾਈ।
ਤਲਾਸ਼ੀ ਦੌਰਾਨ ਅਤਿਵਾਦੀਆਂ ਨੇ ਮੁੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿਤੀਆਂ ਜਿਸ ਦਾ ਸੁਰੱਖਿਆ ਬਲਾਂ ਨੇ ਜਵਾਬ ਦਿਤਾ। ਅਧਿਕਾਰੀ ਨੇ ਕਿਹਾ ਕਿ ਰਾਤ ਭਰ ਸਖ਼ਤ ਘੇਰਾਬੰਦੀ ਕੀਤੀ ਗਈ ਅਤੇ ਐਤਵਾਰ ਸਵੇਰੇ ਮੁੜ ਗੋਲੀਬਾਰੀ ਸ਼ੁਰੂ ਹੋਈ ਜਿਸ ਦੌਰਾਨ ਤਿੰਨ ਅਤਿਵਾਦੀ ਮਾਰੇ ਗਏ। ਮੁਕਾਬਲੇ ਵਿਚ ਜੰਮੂ ਕਸ਼ਮੀਰ ਪੁਲਿਸ ਦਾ ਏਐਸਆਈ ਬਾਬੂ ਰਾਮ ਸ਼ਹੀਦ ਹੋ ਗਿਆ। ਸ਼ਹੀਦ ਏਐਸਆਈ ਨੂੰ ਸ਼ਰਧਾਂਜਲੀ ਦੇਣ ਆਏ ਜੰਮੂ ਕਸ਼ਮੀਰ ਪੁਲਿਸ ਦੇ ਡੀਜੀਪੀ ਦਿਲਬਾਗ਼ ਸਿੰਘ ਨੇ ਪੱਤਰਕਾਰਾਂ ਨੂੰ ਦਸਿਆ ਕਿ ਤਿੰਨੇ ਅਤਿਵਾਦੀ ਬਾਈਕ 'ਤੇ ਆਏ ਸਨ ਅਤੇ ਉਨ੍ਹਾਂ ਸੁਰੱਖਿਆ ਬਲਾਂ ਦੀ ਸਾਂਝੀ ਟੁਕੜੀ 'ਤੇ ਹਮਲਾ ਕੀਤਾ। ਉਨ੍ਹਾਂ ਕਿਹਾ, 'ਸੁਰੱਖਿਆ ਬਲਾਂ 'ਤੇ ਗੋਲੀ ਚਲਾਉਣ ਮਗਰੋਂ ਅਤਿਵਾਦੀਆਂ ਨੇ ਹਥਿਆਰ ਖੋਹਣ ਦੀ ਕੋਸ਼ਿਸ਼ ਕੀਤੀ ਪਰ ਨਾਕਾਮ ਰਹੇ।
ਫਿਰ ਅਤਿਵਾਦੀ ਬਾਈਕ ਛੱਡ ਕੇ ਭੱਜਣ ਲੱਗੇ ਅਤੇ ਸੁਰੱਖਿਆ ਬਲਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਤਾਂ ਅਤਿਵਾਦੀ ਪੰਥਾ ਚੌਕ ਲਾਗੇ ਹੀ ਧੋਬੀ ਮੁਹੱਲੇ ਵਿਚ ਜਾ ਕੇ ਲੁਕ ਗਏ। ਸੁਰੱਖਿਆ ਬਲਾਂ ਨੇ ਫੁਰਤੀ ਨਾਲ ਕਾਰਵਾਈ ਕੀਤੀ ਅਤੇ ਖੇਤਰ ਦੀ ਘੇਰਾਬੰਦੀ ਕਰ ਦਿਤੀ।
  ਪੁਲਿਸ ਅਤੇ ਸੀਆਰਪੀਐਫ਼ ਦੇ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਵਿਚ ਅਤਿਵਾਦੀਆਂ ਨੂੰ ਮਾਰ ਦਿਤਾ ਗਿਆ। ਡੀਜੀਪੀ ਨੇ ਦਸਿਆ ਕਿ ਮੁਹਿੰਮ ਪੂਰੀ ਰਾਤ ਚੱਲੀ। ਸ਼ੁਰੂਆਤੀ ਗੋਲੀਬਾਰੀ ਵਿਚ ਇਕ ਅਤਾਵਦੀ ਮਾਰਿਆ ਗਿਆ ਅਤੇ ਏਐਸਆਈ ਸ਼ਹੀਦimageimage ਹੋ ਗਿਆ। ਮੁਹਿੰਮ ਦੇ ਅਗਲੇ ਗੇੜ ਵਿਚ ਦੋ ਹੋਰ ਅਤਿਵਾਦੀ ਮਾਰੇ ਦਿਤੇ ਗਏ। (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement