ਪ੍ਰਾਇਮਰੀ ਅਤੇ ਮਿਲਡ ਸਕੂਲਾਂ ਦੇ ਗੇਟ ਬਨਾਉਣ ਲਈ ਤਕਰੀਬਨ ਚਾਰ ਕਰੋੜ ਰੁਪਏ ਦੀ ਰਾਸ਼ੀ ਜਾਰੀ
Published : Aug 31, 2021, 4:21 pm IST
Updated : Aug 31, 2021, 4:21 pm IST
SHARE ARTICLE
Captain Amarinder Singh
Captain Amarinder Singh

ਇਸ ਵੇਲੇ ਸੂਬੇ ਭਰ ਦੇ 81 ਪ੍ਰਾਇਮਰੀ ਸਕੂਲਾਂ ਅਤੇ 17 ਮਿਡਲ ਸਕੂਲਾਂ ਦੇ ਗੇਟ ਨਹੀਂ ਹਨ।

ਚੰਡੀਗੜ੍ਹ - ਪੰਜਾਬ ਸਰਕਾਰ ਨੇ ਪ੍ਰਾਇਮਰੀ ਅਤੇ ਮਿਲਡ ਸਕੂਲਾਂ ਦੇ ਨਵੇਂ ਗੇਟ ਬਨਾਉਣ ਅਤੇ ਪੁਰਾਣੇ ਗੇਟਾਂ ਦੀ ਮੁਰੰਮਤ ਕਰਨ ਲਈ ਚਾਰ ਕਰੋੜ ਰੁਪਏ ਦੇ ਕਰੀਬ ਰਾਸ਼ੀ ਜਾਰੀ ਕਰ ਦਿੱਤੀ ਹੈ ਤਾਂ ਜੋ ਸਕੂਲਾਂ ਦਾ ਮੂੰਹ-ਮੱਥਾ ਹੋਰ ਸੰਵਾਰਨ ਦੇ ਨਾਲ ਨਾਲ ਵਿਦਿਆਰਥੀਆਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾ ਸਕੇ।

PSEBPSEB

ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਪੰਜਾਬ ਵਿੱਚ 70 ਫੀਸਦੀ ਸਕੂਲ ਨੂੰ ਸਮਾਰਟ ਸਕੂਲਾਂ ਵਿੱਚ ਬਦਲ ਦਿੱਤਾ ਗਿਆ ਹੈ ਜਿਸ ਕਰਕੇ ਇਨ੍ਹਾਂ ਸਕੂਲਾਂ ਦੀ ਪੂਰੀ ਤਰ੍ਹਾਂ ਕਾਇਆ-ਕਲਪ ਹੋ ਗਈ ਹੈ। ਪਰ ਸੂਬੇ ਦੇ 98 ਸਕੂਲਾਂ ਵਿੱਚ ਅਜੇ ਗੇਟ ਨਹੀਂ ਹਨ ਅਤੇ 1622 ਦੀ ਮੁਰੰਮਤ ਹੋਣ ਵਾਲੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਈਸ਼ਾ ਕਾਲੀਆ ਨੇ 3. 93 ਕਰੋੜ ਰੁਪਏ ਜਾਰੀ ਕਰਨ ਲਈ ਪੱਤਰ ਜਾਰੀ ਕਰ ਦਿੱਤਾ ਹੈ।

ਬੁਲਾਰੇ ਅਨੁਸਾਰ ਇਸ ਵੇਲੇ ਸੂਬੇ ਭਰ ਦੇ 81 ਪ੍ਰਾਇਮਰੀ ਸਕੂਲਾਂ ਅਤੇ 17 ਮਿਡਲ ਸਕੂਲਾਂ ਦੇ ਗੇਟ ਨਹੀਂ ਹਨ। ਇਨ੍ਹਾਂ ਬਨਾਉਣ ਵਾਸਤੇ ਕੁੱਲ 68.60 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ ਹੀ ਸੂਬੇ ਵਿੱਚ 1177 ਪ੍ਰਾਇਮਰੀ ਅਤੇ 445 ਮਿਡਲ ਸਕੂਲਾਂ ਦੇ ਗੇਟਾਂ ਦੀ ਮੁਰੰਮਤ ਕਰਨ ਦੀ ਜ਼ਰੂਰਤ ਹੈ। ਇਸ ਵਾਸਤੇ 324.40 ਲੱਖ ਰੁਪਏ ਜਾਰੀ ਕੀਤੇ ਗਏ ਹਨ।

ਬੁਲਾਰੇ ਅਨੁਸਾਰ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸੂਬੇ ਦੇ 13225 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਦੇ ਇਨ੍ਹਾਂ ਦੀ ਪੂਰੀ ਤਰ੍ਹਾਂ ਕਾਇਆ ਕਲਪ ਕਰ ਦਿੱਤੀ ਗਈ ਹੈ। ਇਸ ਦੇ ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦਾ ਵਧੀਆ ਮਹੌਲ ਬਣਿਆ ਹੈ ਜਿਸ ਦਾ ਪ੍ਰਗਟਾਵਾ ਪਿਛਲੇ ਤਿੰਨ ਸਾਲ ਤੋਂ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਵਿਦਿਆਰਥੀਆਂ ਦੀ ਗਿਣਤੀ ਵਧਣ ਤੋਂ ਸਪਸ਼ਟ ਤੌਰ ’ਤੇ ਹੁੰਦਾ ਹੈ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement