ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੇ ਵਿਅਕਤੀ ਕੋਲੋਂ 65 ਲੱਖ ਰੁਪਏ ਦਾ ਸੋਨਾ ਬਰਾਮਦ
Published : Aug 31, 2022, 2:16 pm IST
Updated : Aug 31, 2022, 3:04 pm IST
SHARE ARTICLE
Gold
Gold

ਕਸਟਮ ਵਿਭਾਗ ਵੱਲੋਂ ਤਲਾਸ਼ੀ ਦੌਰਾਨ ਬਰਾਮਦ ਕੀਤਾ ਗਿਆ 1.24 ਕਿਲੋ ਸੋਨਾ

 

ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹਾ ਦੇ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ 1.24 ਕਿਲੋ ਸੋਨਾ ਜ਼ਬਤ ਕੀਤਾ ਹੈ। ਇਹ ਸੋਨਾ ਦੁਬਈ ਤੋਂ ਆਏ ਇਕ ਯਾਤਰੀ ਤੋਂ ਮਿਲਿਆ, ਜਿਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਯਾਤਰੀ ਨੇ ਸੋਨੇ ਦੀ ਚੇਨਾਂ ਆਪਣੇ ਅੰਡਰਵੀਅਰ ਵਿੱਚ ਲੁਕੋ ਕੇ ਰੱਖੀਆਂ ਹੋਈਆਂ ਸਨ ਪਰ ਚੈਕਿੰਗ ਦੌਰਾਨ ਉਹ ਫੜਿਆ ਗਿਆ।

ਮਿਲੀ ਜਾਣਕਾਰੀ ਅਨੁਸਾਰ ਦੁਬਈ ਤੋਂ ਆ ਰਹੀ ਏਅਰ ਇੰਡੀਆ ਐਕਸਪ੍ਰੈਸ ਦੇ IX-192 ਵਿੱਚ ਸਵਾਰ ਇੱਕ ਯਾਤਰੀ ਨੂੰ ਹਵਾਈ ਅੱਡੇ 'ਤੇ ਚੈਕਿੰਗ ਲਈ ਰੋਕਿਆ ਗਿਆ। ਜਿਵੇਂ ਹੀ ਯਾਤਰੀ ਸੁਰੱਖਿਆ ਜਾਂਚ ਲਈ ਬਣੇ ਗ੍ਰੀਨ ਚੈਨਲ ਤੋਂ ਲੰਘਣ ਲੱਗਾ ਤਾਂ ਉਹ ਫੜਿਆ ਗਿਆ।

ਯਾਤਰੀ ਨੂੰ ਪੁੱਛਿਆ ਗਿਆ ਕਿ ਕੀ ਉਸ ਕੋਲ ਕਿਸੇ ਕਿਸਮ ਦੀ ਧਾਤ ਦੀ ਵਸਤੂ ਹੈ, ਪਰ ਉਸ ਨੇ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ। ਤਲਾਸ਼ੀ ਲੈਣ 'ਤੇ ਉਸ ਦੇ ਅੰਡਰਵੀਅਰ 'ਚੋਂ ਤਿੰਨ ਪਾਰਦਰਸ਼ੀ ਪਾਊਚ ਮਿਲੇ, ਜਿਨ੍ਹਾਂ 'ਚ ਸੋਨੇ ਦੀਆਂ ਚੇਨਾਂ ਸਨ। ਸ਼ੁੱਧ ਸੋਨੇ ਦੀਆਂ ਇਨ੍ਹਾਂ ਚੇਨਾਂ ਦਾ ਵਜ਼ਨ 1.24 ਕਿਲੋ ਨਿਕਲਿਆ।

ਇੰਨੇ ਸੋਨੇ ਦੀ ਅੰਤਰਰਾਸ਼ਟਰੀ ਕੀਮਤ 65.16 ਲੱਖ ਰੁਪਏ ਦੱਸੀ ਗਈ ਹੈ। ਜਾਂਚ ਲਈ ਸੋਨਾ ਜ਼ਬਤ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਕਸਟਮ ਵਿਭਾਗ ਯਾਤਰੀ ਤੋਂ ਲਗਾਤਾਰ ਪੁੱਛਗਿੱਛ ਕਰ ਰਿਹਾ ਹੈ ਕਿ ਉਹ ਇੰਨਾ ਸੋਨਾ ਕਿਉਂ ਅਤੇ ਕਿੱਥੋਂ ਲਿਆਇਆ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement