ਨਾਗਰਿਕਾਂ ਨੂੰ ਕਾਨੂੰਨ ਵਿਰੁਧ ਰਾਏ ਦੇਣ ਤੋਂ ਰੋਕਣਾ ਬੋਲਣ ਦੀ ਆਜ਼ਾਦੀ ਦੀ ਉਲੰਘਣਾ : ਸੋਨੀਆ-ਰਾਹੁਲ
Published : Aug 31, 2022, 12:31 am IST
Updated : Aug 31, 2022, 12:31 am IST
SHARE ARTICLE
image
image

ਨਾਗਰਿਕਾਂ ਨੂੰ ਕਾਨੂੰਨ ਵਿਰੁਧ ਰਾਏ ਦੇਣ ਤੋਂ ਰੋਕਣਾ ਬੋਲਣ ਦੀ ਆਜ਼ਾਦੀ ਦੀ ਉਲੰਘਣਾ : ਸੋਨੀਆ-ਰਾਹੁਲ

 


ਨਵੀਂ ਦਿੱਲੀ, 30 ਅਗੱਸਤ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਫ਼ਰਵਰੀ 2020 ਦੇ ਦਿੱਲੀ ਦੰਗਿਆਂ ਸਬੰਧੀ ਦਿੱਲੀ ਹਾਈ ਕੋਰਟ ਵਿਚ ਦਾਇਰ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਕਿ ਨਾਗਰਿਕਾਂ ਨੂੰ  ਸੰਸਦ ਵਲੋਂ ਪਾਸ ਕੀਤੇ ਕਿਸੇ ਵੀ ਬਿੱਲ ਜਾਂ ਕਿਸੇ ਕਾਨੂੰਨ ਵਿਰੁਧ ਵਿਚਾਰ ਪ੍ਰਗਟ ਕਰਨ ਤੋਂ ਰੋਕਣਾ ਪ੍ਰਗਟਾਵੇ ਦੀ ਆਜ਼ਾਦੀ ਅਤੇ ਲੋਕਤੰਤਰੀ ਸਿਧਾਂਤਾਂ ਦੇ ਵਿਰੁਧ ਹੈ |
ਅਦਾਲਤ 'ਚ ਦਾਇਰ ਅਰਜ਼ੀ 'ਚ ਬੇਨਤੀ ਕੀਤੀ ਗਈ ਹੈ ਕਿ ਕਥਿਤ ਤੌਰ 'ਤੇ ਨਫ਼ਰਤ ਭਰਿਆ ਭਾਸ਼ਣ ਦੇਣ ਦੇ ਦੋਸ਼ 'ਚ ਉਨ੍ਹਾਂ ਵਿਰੁਧ ਐਫ਼.ਆਈ.ਆਰ ਦਰਜ ਕਰਨ ਦਾ ਨਿਰਦੇਸ਼ ਦਿਤਾ ਜਾਵੇ |
ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਦੋ ਵੱਖ-ਵੱਖ ਹਲਫਨਾਮਿਆਂ ਵਿਚ ਕਿਹਾ ਕਿ ਉਨ੍ਹਾਂ ਵਿਰੁਧ ਐਫ਼ਆਈਆਰ ਦਰਜ ਕਰਨ ਦੇ ਨਿਰਦੇਸ਼ ਦੇਣ ਲਈ ਅਦਾਲਤ ਵਿਚ ਕੋਈ ਮਾਮਲਾ ਨਹੀਂ ਬਣਦਾ ਅਤੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਗਠਤ ਕਰਨ ਦੀ ਕੋਈ ਲੋੜ ਨਹੀਂ | ਹਲਫਨਾਮੇ ਵਿਚ ਕਿਹਾ ਗਿਆ ਹੈ ਕਿ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵਿਰੁਧ ਐਫ਼ਆਈਆਰ ਦਰਜ ਕਰਨ ਦੇ ਨਿਰਦੇਸ਼ ਦੇਣ ਦਾ ਮਾਮਲਾ ਨਹੀਂ ਬਣਦਾ ਅਤੇ ਅਦਾਲਤ ਦੇ ਦਖ਼ਲ ਦੀ ਲੋੜ ਨਹੀਂ |
ਜ਼ਿਕਰਯੋਗ ਹੈ ਕਿ ਹਾਈਕੋਰਟ ਉੱਤਰ-ਪੂਰਬੀ ਦਿੱਲੀ 'ਚ ਸਾਲ 2020 ਵਿਚ ਹੋਏ ਦੰਗਿਆਂ ਨਾਲ ਜੁੜੀਆਂ ਕਈ ਪਟੀਸ਼ਨਾਂ 'ਤੇ ਸੁਣਵਾਈ ਕਰ ਰਹੀ ਹੈ | ਅਦਾਲਤ ਨੇ 13 ਜੁਲਾਈ ਨੂੰ  ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਸਮੇਤ ਸਿਆਸੀ ਆਗੂਆਂ ਵਿਰੁਧ ਐਫ਼ਆਈਆਰ ਦਰਜ ਕਰਨ ਅਤੇ ਜਾਂਚ ਦੀ ਮੰਗ ਕਰਨ ਵਾਲੀਆਂ ਕਈ ਸੋਧ ਪਟੀਸ਼ਨਾਂ ਨੂੰ  ਸਵੀਕਾਰ ਕਰ ਲਿਆ ਸੀ | ਪਟੀਸ਼ਨ 'ਚ ਇਨ੍ਹਾਂ ਨੇਤਾਵਾਂ 'ਤੇ ਨਫ਼ਰਤ ਭਰੇ ਭਾਸ਼ਣ ਦੇਣ ਦਾ ਦੋਸ਼ ਲਗਾਇਆ ਗਿਆ ਹੈ, ਜਿਸ ਕਾਰਨ ਕਥਿਤ ਫਿਰਕੂ ਤਣਾਅ ਪੈਦਾ ਹੋਇਆ |    (ਏਜੰਸੀ)

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement