ਨਸ਼ੇੜੀ ਭਤੀਜੇ ਦਾ ਸ਼ਰਮਨਾਕ ਕਾਰਾ, ਨਸ਼ੇ ਲਈ ਪੈਸੇ ਨਾ ਮਿਲਣ ‘ਤੇ ਫੁੱਫੜ ਦਾ ਕੀਤਾ ਕਤਲ
Published : Aug 31, 2022, 1:25 pm IST
Updated : Aug 31, 2022, 3:05 pm IST
SHARE ARTICLE
 Sukhdev Singh
Sukhdev Singh

ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

 

ਜਲੰਧਰ :ਜਲੰਧਰ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਨਸ਼ੇੜੀ ਭਤੀਜੇ ਨੇ ਆਪਣੇ ਹੀ ਫੁੱਫੜ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਮੁਲਜ਼ਮ ਆਪਣੇ ਫੁੱਫੜ ਤੋਂ ਨਸ਼ਿਆਂ ਲਈ ਪੈਸੇ ਮੰਗ ਰਿਹਾ ਸੀ। ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਆਪਣੇ ਫੁੱਫੜ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਮੁਲਜ਼ਮ ਨੇ ਫੁੱਫੜ ਦੀ ਗਰਦਨ ’ਤੇ ਚਾਕੂ ਨਾਲ ਕਈ ਵਾਰ ਕੀਤੇ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ’ਤੋਂ ਫ਼ਰਾਰ ਹੋ ਗਿਆ। ਗਰਦਨ 'ਤੇ ਵਾਰ ਹੋਣ ਕਰਕੇ ਬਜ਼ੁਰਗ ਵਿਅਕਤੀ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਮ੍ਰਿਤਕ ਦੀ ਪਹਿਚਾਣ ਸੁਖਦੇਵ ਸਿੰਘ (65) ਪੁੱਤਰ ਤਰਸਮੇ ਸਿੰਘ ਵਜੋਂ ਹੋਈ ਹੈ।

ਦੱਸ ਦੇਈਏ ਕਿ ਮੁਲਜ਼ਮ ਜਸਪ੍ਰੀਤ ਸਿੰਘ ਨਸ਼ੇ ਦਾ ਆਦੀ ਹੈ ਅਤੇ ਪਹਿਲਾਂ ਵੀ ਉਹ ਇੱਥੇ ਇਕੱਲੇ ਰਹਿੰਦੇ ਆਪਣੇ ਫੁੱਫੜ ਨੂੰ ਡਰਾ ਧਮਕਾ ਕੇ ਉਸ ਤੋਂ ਨਸ਼ੇ ਲਈ ਪੈਸੇ ਲੈਂਦਾ ਸੀ। ਪੁਲਿਸ ਨੇ ਵੱਖ-ਵੱਖ ਟੀਮਾਂ ਬਣਾ ਕੇ ਮੁਲਜ਼ਮ ਜਸਪ੍ਰੀਤ ਦੇ ਘਰ ਅਤੇ ਉਸ ਦੇ ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਪਰ ਉਹ ਹੱਥ ਨਹੀਂ ਆਇਆ।  ਇਸੇ ਦੌਰਾਨ ਪੁਲਿਸ ਨੂੰ ਮੁਲਜ਼ਮ ਦੇ ਵਨੀਤਾ ਆਸ਼ਰਮ ਨੇੜੇ ਹੋਣ ਦੀ ਸੂਚਨਾ ਮਿਲੀ। ਪੁਲਿਸ ਨੇ ਉਸ ਨੂੰ ਉਥੋਂ ਫੜ ਲਿਆ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement