ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ: ਲਾਲਜੀਤ ਸਿੰਘ ਭੁੱਲਰ
Published : Aug 31, 2023, 8:22 pm IST
Updated : Aug 31, 2023, 8:22 pm IST
SHARE ARTICLE
Laljit Singh Bhullar
Laljit Singh Bhullar

ਸਰਕਾਰ ਨੇ ਸੂਬੇ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਦੀਆਂ ਚੋਣਾਂ ਨੂੰ ਸਮੇਂ ਸਿਰ ਕਰਾਉਣ ਲਈ ਉਪਰਾਲੇ ਸ਼ੁਰੂ ਕੀਤੇ ਹੋਏ ਹਨ

ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਲੋਕਤੰਤਰ ਦੀ ਨੀਂਹ ਅਖਵਾਉਂਦੀਆਂ ਪੰਚਾਇਤਾਂ ਨੂੰ ਭੰਗ ਕਰਨ ਸਬੰਧੀ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ ਗਿਆ ਹੈ।

ਇਥੇ ਜਾਰੀ ਬਿਆਨ ਵਿਚ ਕੈਬਨਿਟ ਮੰਤਰੀ ਨੇ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤਾਂ ਨੂੰ ਭੰਗ ਕਰਨ ਦਾ ਮਾਮਲਾ ਜਦੋਂ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਤਕਨੀਕੀ ਖ਼ਾਮੀਆਂ ਕਾਰਨ ਤੁਰੰਤ ਪੰਚਾਇਤਾਂ ਨੂੰ ਭੰਗ ਕਰਨ ਦੇ ਆਦੇਸ਼ਾਂ ਲਈ ਪੰਚਾਇਤੀ ਵਿਭਾਗ ਦੇ ਅਫ਼ਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੰਚਾਇਤਾਂ ਨੂੰ ਭੰਗ ਕਰਨ ਵਾਲਾ ਫ਼ੈਸਲਾ ਵਾਪਸ ਲੈ ਲਿਆ ਗਿਆ ਤਾਂ ਜੋ ਤਕਨੀਕੀ ਕਮੀਆਂ ਨੂੰ ਪੂਰਾ ਕਰਕੇ ਚੋਣਾਂ ਬਿਨਾਂ ਕਿਸੇ ਪੱਖਪਾਤ ਤੋਂ ਹੋ ਸਕਣ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਦੀਆਂ ਚੋਣਾਂ ਨੂੰ ਸਮੇਂ ਸਿਰ ਕਰਾਉਣ ਲਈ ਉਪਰਾਲੇ ਸ਼ੁਰੂ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ, ਵਾਰਡਬੰਦੀ ਅਤੇ ਔਰਤਾਂ ਲਈ 50 ਫ਼ੀਸਦੀ ਰਾਖਵਾਂਕਰਨ ਆਦਿ ਦੀ ਪ੍ਰਕਿਰਿਆ ਕਾਫ਼ੀ ਲੰਮੀ ਸੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਏ ਹੜ੍ਹਾਂ ਕਾਰਨ ਅਫ਼ਸਰਾਂ ਅਤੇ ਮੁਲਾਜ਼ਮਾਂ ਦੇ ਲੋਕਾਂ ਦੀ ਸਹਾਇਤਾ ਲਈ ਰੁੱਝੇ ਹੋਣ ਕਰਕੇ ਇਹ ਕਾਰਜ ਅਧਵਾਟੇ ਹੀ ਰੁਕ ਗਿਆ ਸੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੰਚਾਇਤੀ ਚੋਣਾਂ ਸਮੇਂ ਸਿਰ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪੰਚਾਇਤ ਦੀ ਚੋਣਾਂ ਸਬੰਧੀ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਸਬੰਧੀ ਇਹ ਵੀ ਐਲਾਨ ਕੀਤਾ ਹੈ ਕਿ ਜਿਹੜੇ ਪਿੰਡ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰਨਗੇ, ਉਨ੍ਹਾਂ ਨੂੰ 5 ਲੱਖ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਵੇਗੀ।

ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਸਬੰਧੀ ਤਕਨੀਕੀ ਖ਼ਾਮੀਆਂ ਵਾਲਾ ਫ਼ੈਸਲਾ ਲੈਣ ਵਾਲੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਡਾਇਰੈਕਟਰ  ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement