ਕੌਮਾਂਤਰੀ ਸਰਹੱਦ ਨੇੜੇ ਤਲਾਸ਼ੀ ਮੁਹਿੰਮ ਦੌਰਾਨ 17.5 ਕਰੋੜ ਦੀ ਹੈਰੋਇਨ ਬਰਾਮਦ
Published : Aug 31, 2023, 9:51 am IST
Updated : Aug 31, 2023, 9:51 am IST
SHARE ARTICLE
Heroin recovered during search operation near international border
Heroin recovered during search operation near international border

6 ਛੋਟੀਆਂ ਬੋਤਲਾਂ ਵਿਚ ਮਿਲੀ 2.6 ਕਿਲੋ ਹੈਰੋਇਨ



ਅੰਮ੍ਰਿਤਸਰ: ਪਾਕਿਸਤਾਨੀ ਡਰੋਨ ਨੇ ਇਕ ਵਾਰ ਫਿਰ ਭਾਰਤੀ ਸਰਹੱਦ ਵਿਚ ਦਾਖਲ ਹੋ ਕੇ ਤਸਕਰਾਂ ਦੇ ਨਾਪਾਕ ਇਰਾਦਿਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਪਰ ਡਰੋਨ ਦੀ ਹਰਕਤ ਤੋਂ ਬਾਅਦ ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਨੇ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ 17.50 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕਰ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਐਸ.ਐਫ. ਨੂੰ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਰਾਣੀਆ ਵਿਚ ਡਰੋਨ ਦੀ ਦਸਤਕ ਦੀ ਸੂਚਨਾ ਮਿਲੀ ਸੀ।

ਇਹ ਵੀ ਪੜ੍ਹੋ: ‘ਯਾਰੀਆਂ 2’ ਫ਼ਿਲਮ ਦੀ ਟੀਮ ਵਿਰੁਧ ਸਿੱਖ ਤਾਲਮੇਲ ਕਮੇਟੀ ਨੇ ਦਰਜ ਕਰਵਾਇਆ ਮੁਕੱਦਮਾ

ਇਸ ਦੇ ਆਧਾਰ 'ਤੇ ਪੰਜਾਬ ਪੁਲਿਸ ਦੀ ਮਦਦ ਨਾਲ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਬੀ.ਐਸ.ਐਫ. ਦੇ ਜਵਾਨਾਂ ਨੂੰ ਪਲਾਸਟਿਕ ਦੇ ਪੈਕੇਟ ਵਿਚੋਂ 6 ਛੋਟੀਆਂ ਬੋਤਲਾਂ ਮਿਲੀਆਂ, ਜੋ 2.630 ਕਿਲੋ ਹੈਰੋਇਨ ਨਾਲ ਭਰੀਆਂ ਹੋਈਆਂ ਸਨ।ਇਸ ਖੇਪ ਨੂੰ ਬੀ.ਐਸ.ਐਫ. ਅਧਿਕਾਰੀਆਂ ਨੇ ਸੀਲ ਕਰ ਦਿਤਾ ਹੈ ਅਤੇ ਫੋਰੈਂਸਿਕ ਜਾਂਚ ਲਈ ਭੇਜ ਦਿਤਾ ਗਿਆ ਹੈ। ਇਸ ਖੇਪ ਦੀ ਅੰਤਰਰਾਸ਼ਟਰੀ ਕੀਮਤ 17.5 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: ਖਾਣਾ ਬਣਾਉਂਦੇ ਸਮੇਂ ਫਟਿਆ ਸਿਲੰਡਰ; ਇਕੋ ਪ੍ਰਵਾਰ ਦੇ 5 ਜੀਅ ਝੁਲਸੇ

ਬੀ.ਐਸ.ਐਫ. ਨੇ 2 ਦਿਨਾਂ ਵਿਚ ਇਹ ਦੂਜੀ ਸਫਲਤਾ ਹਾਸਲ ਕੀਤੀ ਹੈ। ਗੁਰਦਾਸਪੁਰ ਸਰਹੱਦ ’ਤੇ ਪੈਂਦੇ ਪਿੰਡ ਕਮਾਲਪੁਰਾ ਵਿਚ ਵੀ ਤਲਾਸ਼ੀ ਦੌਰਾਨ ਬੀ.ਐਸ.ਐਫ. ਨੇ ਕੰਡਿਆਲੀ ਤਾਰ ਦੇ ਪਾਰ ਜ਼ਮੀਨ ਵਿਚ ਦੱਬੀ ਖੇਪ ਬਰਾਮਦ ਕੀਤੀ। ਇਸ ਨੂੰ ਇਕ ਬੈਟਰੀ ਵਿਚ ਛੁਪਾ ਕੇ ਜ਼ਮੀਨ ਵਿਚ ਦੱਬਿਆ ਹੋਇਆ ਸੀ, ਜਿਸ ਵਿਚ 6 ਪੈਕੇਟ ਹੈਰੋਇਨ ਅਤੇ ਇਕ ਛੋਟਾ 70 ਗ੍ਰਾਮ ਅਫੀਮ ਦਾ ਪੈਕੇਟ ਮਿਲਿਆ ਸੀ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement