Punjab News: ਸਕੂਲ ਤੋਂ ਆਉਂਦਿਆਂ ਬੱਚੇ ਨੂੰ ਕੀਤਾ ਕਿਡਨੈਪ, ਪੰਜਾਬ ਪੁਲਿਸ ਨੇ ਕੁੱਝ ਹੀ ਘੰਟਿਆਂ ਚ ਹਿਮਾਚਲ ਤੋਂ ਕੀਤਾ ਬਰਾਮਦ
Published : Aug 31, 2024, 11:14 am IST
Updated : Aug 31, 2024, 11:14 am IST
SHARE ARTICLE
The child was kidnapped while coming from school, the Punjab police recovered him from Himachal within a few hours
The child was kidnapped while coming from school, the Punjab police recovered him from Himachal within a few hours

Punjab News: ਪੁਲਿਸ ਨੇ ਹਿਮਾਚਲ ਪੁਲਿਸ ਦੇ ਨਾਲ ਰਾਬਤਾ ਕਾਇਮ ਕੀਤਾ ਅਤੇ ਛਾਪੇਮਾਰੀ ਕਰ ਬੀਤੀ ਰਾਤ ਕਰੀਬ 12 ਵਜੇ ਬੱਚੇ ਨੂੰ ਬਰਾਮਦ ਕਰ ਲਿਆ

 

Punjab News: ਕੱਲ੍ਹ ਦੁਪਹਿਰ ਸਕੂਲ ਤੋਂ ਆਉਂਦੇ ਸਮੇਂ ਇਕ ਮਾਸੂਮ ਬੱਚੇ ਨੂੰ ਕਿਡਨੈਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਠਾਨਕੋਟ ਦੇ ਪੋਸ਼ ਏਰੀਆ ਸ਼ਾਹ ਕਲੋਨੀ ਵਿਖੇ ਜਿਥੇ ਇੱਕ ਬੱਚੇ ਨੂੰ ਕਿਡਨੈਪ ਕੀਤਾ ਗਿਆ ਸੀ। ਜਿਸ ਦੀ ਉਮਰ ਪੰਜ ਸਾਲ ਦੱਸੀ ਜਾ ਰਹੀ ਹੈ ਸੀ। 

ਜਦੋਂ ਇਹ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਗਿਆ ਤਾਂ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਸ਼ਹਿਰ ਦੇ ਹਰ ਪਾਸੇ ਨਾਕੇਬੰਦੀ ਕਰ ਦਿੱਤੀ, ਤਾਂ ਜੋ ਬੱਚੇ ਨੂੰ ਕਿਸੇ ਤਰ੍ਹਾਂ ਬਚਾਇਆ ਜਾ ਸਕੇ।

ਦੱਸਦੇ ਚਲੀਏ ਕਿ ਬਦਮਾਸ਼ ਆਪਣੇ ਵੱਲੋਂ ਇੱਕ ਚਿੱਠੀ ਵੀ ਘਰ ਦੇ ਬਾਹਰ ਸੁੱਟ ਕੇ ਗਏ ਸੀ ਜੋ ਕਿ ਬੱਚੇ ਦੀ ਭੈਣ ਨੇ ਚੁੱਕ ਕੇ ਆਪਣੇ ਘਰ ਦਿੱਤੀ, ਜਿਸ ਵਿੱਚ ਦੋ ਕਰੋੜ ਰੁਪਏ ਦੀ ਫਿਰੋਤੀ ਦੀ ਮੰਗ ਕੀਤੀ ਗਈ ਸੀ ਅਤੇ ਪੁਲਿਸ ਨੂੰ ਦੱਸਣ 'ਤੇ ਅੰਜਾਮ ਭੁਗਤਣ ਦੀ ਗੱਲ ਕਹੀ ਗਈ ਸੀ।

ਇਸ ਦੇ ਬਾਅਦ ਪੁਲਿਸ ਨੇ ਹਿਮਾਚਲ ਪੁਲਿਸ ਦੇ ਨਾਲ ਰਾਬਤਾ ਕਾਇਮ ਕੀਤਾ ਅਤੇ ਛਾਪੇਮਾਰੀ ਕਰ ਬੀਤੀ ਰਾਤ ਕਰੀਬ 12 ਵਜੇ ਬੱਚੇ ਨੂੰ ਬਰਾਮਦ ਕਰ ਲਿਆ ਅਤੇ ਪਰਿਵਾਰ ਦੇ ਹਵਾਲੇ ਕੀਤਾ। ਬੱਚੇ ਦੀ ਬਰਾਮਦਗੀ ਨੂੰ ਦੇਖਦੇ ਹੋਏ ਪਰਿਵਾਰ ਵਿੱਚ ਅਤੇ ਸ਼ਹਿਰ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਲੋਕ ਨੇ ਬੀਤੀ ਰਾਤ ਪੰਜਾਬ ਪੁਲਿਸ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ। 


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement