ਐਨ.ਐਸ. ਕਲਸੀ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ਮੁਲਾਜ਼ਮਾਂ ਨੂੰ ਚੁਕਾਈ ਸਹੁੰ
Published : Oct 31, 2018, 5:04 pm IST
Updated : Oct 31, 2018, 5:04 pm IST
SHARE ARTICLE
NS Kalsi
NS Kalsi

ਸੂਬੇ ਭਰ ਵਿਚ ਏਕਤਾ ਅਤੇ ਰਾਸ਼ਟਰੀ ਅਖੰਡਤਾ ਦਾ ਸੁਨੇਹਾ ਦਿੰਦਿਆਂ ਵਧੀਕ ਮੁੱਖ ਸਕੱਤਰ, ਗ੍ਰਹਿ, ਸ੍ਰੀ ਐਨ.ਐਸ. ਕਲਸੀ ਨੇ ਅੱਜ ਸਰਦਾਰ....

ਚੰਡੀਗੜ੍ਹ (ਸ.ਸ.ਸ) :  ਸੂਬੇ ਭਰ ਵਿਚ ਏਕਤਾ ਅਤੇ ਰਾਸ਼ਟਰੀ ਅਖੰਡਤਾ ਦਾ ਸੁਨੇਹਾ ਦਿੰਦਿਆਂ ਵਧੀਕ ਮੁੱਖ ਸਕੱਤਰ, ਗ੍ਰਹਿ, ਸ੍ਰੀ ਐਨ.ਐਸ. ਕਲਸੀ ਨੇ ਅੱਜ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ 'ਤੇ ਰਾਸ਼ਟਰੀ ਏਕਤਾ ਦਿਵਸ ਮੌਕੇ  ਪੰਜਾਬ ਸਿਵਲ ਸਕੱਤਰੇਤ-2 ਦੇ ਮੁਲਾਜ਼ਮਾਂ ਨੂੰ ਸਹੁੰ ਚੁਕਾਈ।
ਇਹ ਸਹੁੰ ਚੁੱਕ ਸਮਾਗਮ ਪੰਜਾਬ ਸਿਵਲ ਸਕੱਤਰੇਤ-2 ਵਿਖੇ ਆਯੋਜਿਤ ਕੀਤਾ ਗਿਆ ਜਿੱਥੇ ਮੁਲਾਜ਼ਮਾਂ ਨੇ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣਾ ਯੋਗਦਾਨ ਦੇਣ ਦੀ ਸਹੁੰ ਚੁੱਕੀ।

NS KalsiNS Kalsi

ਇਕੱਠ ਨੂੰ ਸੰਬੋਧਨ ਕਰਦਿਆਂ, ਵਧੀਕ ਮੁੱਖ ਸਕੱਤਰ ਗ੍ਰਹਿ ਸ਼੍ਰੀ ਐਨ.ਐਸ. ਕਲਸੀ ਨੇ ਕਿਹਾ ਕਿ ਇਹ ਅਵਸਰ ਸਾਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਦਰਪੇਸ਼ ਚੁਣੌਤੀਆਂ ਨਾਲ ਲੜਨ ਲਈ ਰਾਸ਼ਟਰ ਨੂੰ ਮਜ਼ਬੂਤੀ ਦੇਣ ਲਈ ਪ੍ਰੇਰਿਤ ਕਰਦਾ ਹੈ।ਉਨ੍ਹਾਂ ਅੱਗੇ ਕਿਹਾ ਕਿ ਸ. ਪਟੇਲ ਨੇ ਸਾਰਿਆਂ ਨੂੰ ਇਕਜੁਟ ਹੋਣ, ਏਕਤਾ ਲਈ ਲੜਨ ਅਤੇ ਲੋਕਾਂ ਦਰਮਿਆਨ ਏਕਤਾ ਦੇ ਪਾਸਾਰ ਲਈ ਸਖ਼ਤ ਮਿਹਨਤ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement