ਪੰਜਾਬ ਦੇ ਮੁੱਖ ਸਕੱਤਰ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ਸਹੁੰ ਚੁਕਾਈ
Published : Oct 31, 2018, 4:17 pm IST
Updated : Oct 31, 2018, 4:17 pm IST
SHARE ARTICLE
Karan Avtar and Captain Amrinder Singh
Karan Avtar and Captain Amrinder Singh

ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਮੌਕੇ ਅੱਜ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 'ਰਾਸ਼ਟਰੀ ਏਕਤਾ ਦਿਵਸ' ਮਨਾਇਆ...

ਚੰਡੀਗੜ੍ਹ (ਸ.ਸ.ਸ) : ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਮੌਕੇ ਅੱਜ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 'ਰਾਸ਼ਟਰੀ ਏਕਤਾ ਦਿਵਸ' ਮਨਾਇਆ ਗਿਆ। ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੇ ਪੰਜਾਬ ਸਿਵਲ ਸਕੱਤਰੇਤ-1 ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ 'ਰਾਸ਼ਟਰੀ ਏਕਤਾ ਦਿਵਸ' ਮੌਕੇ ਸਹੁੰ ਚੁਕਾਈ। ਉਨਾਂ ਕਿਹਾ, 'ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਕਾਇਮ ਰੱਖਣ ਲਈ ਸਾਨੂੰ ਆਪਣਾ ਆਪ ਦੇਸ਼ ਨੂੰ ਸਮਰਪਿਤ ਕਰਨਾ ਚਾਹੀਦਾ ਹੈ ਅਤੇ ਇਸ ਸੁਨੇਹੇ ਨੂੰ ਸਾਰੇ ਸਾਥੀ ਦੇਸ਼ਵਾਸੀਆਂ ਤਕ ਪਹੁੰਚਾਉਣ ਲਈ ਯਤਨ ਕਰਨੇ ਚਾਹੀਦੇ ਹਨ।

Karan Avtar singhKaran Avtar singh

ਇਸ ਸਮਾਰੋਹ ਦੀ ਸ਼ੁਰੂਆਤ ਵਿੱਚ ਆਮ ਰਾਜ ਪ੍ਰਬੰਧ ਦੇ ਪ੍ਰਮੁੱਖ ਸਕੱਤਰ ਸ੍ਰੀ ਜਸਪਾਲ ਸਿੰਘ ਨੇ ਕਿਹਾ ਕਿ ਭਾਰਤ ਦੇ ਲੋਹ ਪੁਰਸ਼ ਵਜੋਂ ਜਾਣੇ ਜਾਂਦੇ ਸਰਦਾਰ ਪਟੇਲ ਨੇ ਦੇਸ਼ ਦੀ ਆਜ਼ਾਦੀ ਦੇ ਘੋਲ ਵਿੱਚ ਭੂਮਿਕਾ ਨਿਭਾਉਣ ਤੋਂ ਇਲਾਵਾ ਸੰਗਠਿਤ ਅਤੇ ਸੁਤੰਤਰ ਦੇਸ਼ ਦੇ ਨਿਰਮਾਣ 'ਚ ਅਹਿਮ ਯੋਗਦਾਨ ਪਾਇਆ ਸੀ।
ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੇ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਯਕੀਨੀ ਬਣਾਉਣ 'ਚ ਯੋਗਦਾਨ ਦੇਣ ਦੀ ਸਹੁੰ ਵੀ ਚੁੱਕੀ। ਕਰਮਚਾਰੀਆਂ ਵੱਲੋਂ ਰਾਸ਼ਟਰ ਦੇ ਨਿਰਮਾਣ 'ਚ ਸਰਦਾਰ ਵੱਲਭ ਭਾਈ ਪਟੇਲ ਦੇ ਯੋਗਦਾਨ ਨੂੰ ਵੀ ਯਾਦ ਕੀਤਾ ਗਿਆ।

Karan Avtar singhKaran Avtar singh

ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਵਧੀਕ ਮੁੱਖ ਸਕੱਤਰ-ਕਮ- ਵਿੱਤੀ ਕਮਿਸ਼ਨਰ ਮਾਲ ਸ੍ਰੀ ਐਮ.ਪੀ. ਸਿੰਘ, ਪ੍ਰਮੁੱਖ ਸਕੱਤਰ ਵਿੱਤ ਸ੍ਰੀ ਅਨਿਰੁੱਧ ਤਿਵਾੜੀ, ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲੇ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਪ੍ਰਤਾਪ, ਵਿਸ਼ੇਸ਼ ਸਕੱਤਰ ਪ੍ਰਸੋਨਲ ਮਿਸ. ਨੀਲਿਮਾ ਅਤੇ ਡਾਇਰੈਕਟਰ ਪ੍ਰਾਹੁਣਾਚਾਰੀ ਸ੍ਰੀ ਮੋਨੀਸ਼ ਕੁਮਾਰ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement