ਸੁਲਤਾਨਪੁਰ ਲੋਧੀ ਸਿਵਲ ਹਸਪਤਾਲ 'ਚ ਐਮਰਜੈਂਸੀ ਸਹੂਲਤਾਂ ਦਾ ਨਿਰਮਾਣ 
Published : Oct 31, 2019, 3:29 pm IST
Updated : Oct 31, 2019, 3:29 pm IST
SHARE ARTICLE
Construction of emergency facilities at Sultanpur Lodhi Civil Hospital
Construction of emergency facilities at Sultanpur Lodhi Civil Hospital

ਐਮਰਜੈਂਸੀ ਵਾਰਡ, ICU ਅਤੇ ਟ੍ਰੌਮਾ ਸੈਂਟਰ ਬਣਾਇਆ ਗਿਆ 

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੱਧੂ ਵਲੋਂ ਉਦਘਾਟਨ  
ਸੁਲਤਾਨਪੁਰ ਲੋਧੀ- ਸਿਹਤ ਵਿਭਾਗ ਵਲੋਂ ਗੁਰਪੁਰਬ ਸਮਾਗਮਾਂ ਦੌਰਾਨ ਸਰਧਾਲੂਆਂ ਨੂੰ ਐਮਰਜੈਂਸੀ ਅਤੇ ਦੂਜੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ, ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਅਤੇ ਵਿਧਾਇਕ ਨਵਤੇਜ ਚੀਮਾ ਇਸ ਮੌਕੇ ਮੌਜੂਦ ਰਹੇ।

Balbir Singh SidhuBalbir Singh Sidhu

ਬਲਬੀਰ ਸਿੱਧੂ ਨੇ ਕਿਹਾ ਕਿ ਸਾਰੀਆਂ ਧਿਰਾਂ ਨੂੰ ਆਪੋ-ਆਪਣੇ ਮਤਭੇਦ ਭੁਲਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਾਂਝੇ ਤੌਰ 'ਤੇ ਮਨਾਉਣਾ ਚਾਹੀਦਾ ਹੈ ਤਾਂ ਜੋ ਗੁਰੂ ਸਾਹਿਬ ਦੇ ਸਰਬ ਸਾਂਝੀਵਾਲਤਾ ਦੇ ਸੁਨੇਹੇ ਉਪਰ ਪਹਿਰਾ ਦਿੱਤਾ ਜਾ ਸਕੇ। ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ 2.44 ਕਰੋੜ ਦੀ ਲਾਗਤ ਨਾਲ ਨਵੇਂ ਬਣਾਏ ਗਏ ਆਈ.ਸੀ.ਯੂ.,ਟਰੋਮਾ ਸੈਂਟਰ,ਐਮਰਜੈਂਸੀ ਵਾਰਡ ਦਾ ਉਦਘਾਟਨ ਕਰਨ ਮੌਕੇ ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੁਰਪੁਰਬ ਸਮਾਗਮ ਸਾਂਝੇ ਤੌਰ 'ਤੇ ਮਨਾਉਣ ਲਈ ਵੱਡੀ ਪਹਿਲ ਕਦਮੀ ਕਰਦਿਆਂ ਕੈਬਨਿਟ ਮੰਤਰੀਆਂ ਦਾ ਇਕ ਗਰੁੱਪ ਬਣਾਇਆ ਗਿਆ ਸੀ

SGPCSGPC

ਤਾਂ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਬਿਹਤਰੀਨ ਤਾਲਮੇਲ ਸਥਾਪਿਤ ਕੀਤਾ ਜਾ ਸਕੇ। ਉਧਰ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਆਪਣੇ ਅਖ਼ਤਿਆਰੀ ਕੋਟੇ ਵਿਚੋਂ ਸੁਲਤਾਨਪੁਰ ਲੋਧੀ ਸ਼ਹਿਰ ਲਈ ਸਵੀਪਿੰਗ ਮਸ਼ੀਨ ਲੈ ਕੇ ਦੇਣ ਦਾ ਐਲਾਨ ਕੀਤਾ। ਵਿਧਾਇਕ ਨਵਤੇਜ ਸਿੰਘ ਚੀਮਾ ਨੇ ਅਪਣੇ ਸੰਬੋਧਨ ਦੌਰਾਨ ਕਿਹਾ ਕਿ ਪੂਰੇ ਹਲਕੇ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਵਲੋਂ ਕੇਵਲ 40 ਦਿਨਾਂ ਵਿਚ ਹੀ ਆਈ.ਸੀ.ਯੂ.,ਟਰੋਮਾ ਸੈਂਟਰ ਅਤੇ ਐਮਰਜੈਂਸੀ ਵਾਰਡ ਸਥਾਪਿਤ ਕੀਤੇ ਹਨ।

Trauma CentreTrauma Centre

ਉਨ੍ਹਾਂ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਜਿਨਾਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਪਹਿਲੀ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸਿਵਲ ਹਸਪਤਾਲ ਦੇ ਨਵੀਨੀਕਰਨ ਦਾ ਐਲਾਨ ਕੀਤਾ ਸੀ। ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਨੂੰ ਇਨ੍ਹਾਂ ਐਮਰਜੈਂਸੀ ਸਹੂਲਤਾਂ ਦੀ ਕਾਫ਼ੀ ਜ਼ਰੂਰਤ ਸੀ ਜੋ ਕਿ ਹੁਣ ਕਾਫੀ ਹੱਦ ਤੱਕ ਪੂਰੀ ਹੋ ਚੁੱਕੀ ਹੈ ਹੁਣ ਮਰੀਜ਼ਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਉਹ ਇਨ੍ਹਾਂ ਸਹੂਲਤਾਂ ਦਾ ਲਾਭ ਉਠਾ ਸਕਣਗੇ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement