ਰੇਲਵੇ ਸਟੇਸ਼ਨ 'ਤੇ 38ਵੇਂ ਦਿਨ ਵੀ ਕਿਸਾਨਾਂ ਵਲੋਂ ਧਰਨਾ ਜਾਰੀ
Published : Oct 31, 2020, 11:47 am IST
Updated : Oct 31, 2020, 11:47 am IST
SHARE ARTICLE
protest
protest

ਇਹ ਧਰਨਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ ਹੇਠ ਲਗਾਇਆ ਗਿਆ ਹੈ।

ਅੰਮ੍ਰਿਤਸਰ- ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਧਰਨਾ ਜਾਰੀ ਹੈ। ਇਸ ਦੇ ਚਲਦੇ ਅੱਜ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਧਰਨਾ ਲੱਗਿਆ ਹੋਇਆ ਹੈ। ਅੱਜ ਇਹ ਧਰਨਾ 38ਵੇਂ ਦਿਨ ਵਿਚ ਦਾਖਲ ਹੋ ਗਿਆ ਹੈ। ਇਹ ਧਰਨਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ ਹੇਠ ਲਗਾਇਆ ਗਿਆ ਹੈ। 

protest

ਇਸ ਦੌਰਾਨ ਕਿਸਾਨਾਂ ਵਲੋਂ ਕਾਰਪੋਰੇਟ ਘਰਾਣਿਆਂ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਅੰਦੋਲਨ ਕਰ ਰਹੇ ਕਿਸਾਨਾਂ ਵੱਲੋਂ ਕਿਸਾਨ ਵਿਰੋਧੀ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਬੀਤੀ ਦਿਨੀ ਕਿਸਾਨਾਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਦੇ ਪੁਤਲੇ ਸਾੜੇ ਗਏ। ਇਸ ਤੋਂ ਇਲਾਵਾ ਬੱਚੇ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਕੋਈ ਕਿਸਾਨਾਂ ਦੇ ਇਸ ਸੰਘਰਸ਼ ਦਾ ਹਿੱਸਾ ਬਣ ਰਿਹਾ ਹੈ। 

Farmer protest
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement