ਸੁਰਜੀਤ ਹਾਕੀ ਟੂਰਨਾਮੈਂਟ ਦੇ ਫਾਈਨਲ ਦੌਰਾਨ ਮੁੱਖ ਮੰਤਰੀ ਨੇ ਨਿਭਾਈ ਗੋਲਕੀਪਰ ਦੀ ਭੂਮਿਕਾ
Published : Oct 31, 2021, 6:19 pm IST
Updated : Oct 31, 2021, 6:19 pm IST
SHARE ARTICLE
photo
photo

ਪਰਗਟ ਸਿੰਘ ਬਣੇ ਹਿਟਰ

 

ਜਲੰਧਰ: ਇੱਥੇ ਕਟੌਚ ਸਟੇਡੀਅਮ ਵਿਖੇ ਉਸ ਵੇਲੇ ਸ਼ਾਨਦਾਰ ਖੇਡ ਭਾਵਨਾ ਵੇਖਣ ਨੂੰ ਮਿਲੀ ਜਦੋਂ ਸੁਰਜੀਤ ਹਾਕੀ ਟੂਰਨਾਮੈਂਟ ਦੇ ਫਾਈਨਲ ਦੌਰਾਨ ਮੁੱਖ ਮੰਤਰੀ, ਪੰਜਾਬ ਚਰਨਜੀਤ ਸਿੰਘ ਚੰਨੀ ਨੇ ਖੁਦ ਗੋਲਕੀਪਰ ਦੀ ਭੂਮਿਕਾ ਨਿਭਾਈ। ਫਾਈਨਲ ਮੈਚ ਦੌਰਾਨ ਮੁੱਖ ਮੰਤਰੀ, ਜੋ ਖੁਦ ਯੂਨੀਵਰਸਿਟੀ ਪੱਧਰ `ਤੇ ਹੈਂਡਬਾਲ ਖੇਡ ਚੁੱਕੇ ਹਨ, ਨੂੰ ਮੰਚ ਸੰਚਾਲਕ ਵੱਲੋਂ ਹਾਕੀ ਵਿੱਚ ਵੀ ਹੱਥ ਅਜ਼ਮਾਉਣ ਦੀ ਅਪੀਲ ਕੀਤੀ ਗਈ।

 

photo
photo

 

ਮੁੱਖ ਮੰਤਰੀ ਨੇ ਵੀ ਉਨ੍ਹਾਂ ਦੀ ਅਪੀਲ ਦਾ ਹੁੰਗਾਰਾ ਭਰਦਿਆਂ ਦੇਰ ਨਾ ਕੀਤੀ ਅਤੇ ਗੋਲ ਰੋਕਣ ਲਈ ਗੋਲਕੀਪਰ ਦੀ ਵਰਦੀ ਪਾ ਮੈਦਾਨ ਵਿੱਚ ਜਾ ਡਟੇ। ਉਨ੍ਹਾਂ ਦੇ ਕੈਬਨਿਟ ਸਾਥੀ ਅਤੇ ਸਾਬਕਾ ਓਲੰਪੀਅਨ ਪਰਗਟ ਸਿੰਘ ਨੇ ਵੀ ਆਪਣੇ ਆਗੂ ਨਾਲ ਖੇਡ ਕਲਾ ਦਿਖਾਉਣ ਲਈ ਸਟਿੱਕ ਹੱਥ ਵਿਚ ਫੜ ਲਈ।

 

photophoto

 

ਜਦੋਂ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੈਬਨਿਟ ਸਾਥੀ ਮੈਦਾਨ ਵਿੱਚ ਨਿੱਤਰੇ ਅਤੇ ਹਾਕੀ ਦੇ ਅਖਾੜੇ ਵਿੱਚ ਸ਼ਾਨਦਾਰ ਖੇਡ ਭਾਵਨਾ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ ਤਾਂ ਪੂਰੇ ਸਟੇਡੀਅਮ ਨੇ ਤਾੜੀਆਂ ਮਾਰਦੇ ਹੋਏ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ।

photophoto

 

ਗੋਲਕੀਪਰ ਵਜੋਂ ਮੁੱਖ ਮੰਤਰੀ ਚੰਨੀ ਨੇ ਪਰਗਟ ਸਿੰਘ ਦੁਆਰਾ ਮਾਰੀਆਂ ਕੁੱਲ ਪੰਜ ਹਿੱਟਾਂ ਵਿੱਚੋਂ ਤਿੰਨ ਦਾ ਸ਼ਾਨਦਾਰ ਬਚਾਅ ਕੀਤਾ। ਉਨ੍ਹਾਂ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਟੋਕੀਓ ਓਲੰਪਿਕ ਵਿੱਚ ਤਗਮੇ ਜਿੱਤਣ ਵਾਲੇ ਓਲੰਪੀਅਨਾਂ ਦੁਆਰਾ ਮਾਰੀਆਂ ਹਿੱਟਾਂ ਨੂੰ ਰੋਕ ਕੇ ਵੀ ਗੋਲ ਹੋਣ ਤੋਂ ਬਚਾਅ ਕੀਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਉਨ੍ਹਾਂ ਦੇ ਜੀਵਨ ਦਾ ਇੱਕ ਖ਼ਾਸ ਦਿਨ ਹੈ ਕਿਉਂਕਿ ਉਨ੍ਹਾਂ ਦੀ ਖੇਡ ਜੀਵਨ ਦੀਆਂ ਯਾਦਾਂ ਤਾਜ਼ਾ ਹੋ ਗਈਆਂ ਹਨ।

 

 

photo
photo

ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਹੀ ਇੱਕ ਅਜਿਹਾ ਜ਼ਰੀਆ ਹਨ ਜਿਸ ਰਾਹੀਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਉਸਾਰੂ ਪਾਸੇ ਵੱਲ ਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।

 

 

photophoto

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿ ਪੰਜਾਬ ਦੇ ਖਿਡਾਰੀ ਖੇਡਾਂ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਤਰ ਵਿੱਚ ਆਪਣੇ ਹੁਨਰ ਦਾ ਲੋਹਾ ਮਨਵਾਉਣ। ਇਸ ਦੌਰਾਨ ਮੁੱਖ ਮੰਤਰੀ ਨੇ ਖੇਡ ਮੈਦਾਨ ਵਿੱਚ ਬੱਚਿਆਂ ਨਾਲ ਵੀ ਖਾਸ ਪਲ ਬਿਤਾਏ ਅਤੇ ਕਿਹਾ ਕਿ ਇਹਨਾਂ ਦੇ ਖਿੜੇ ਹੋਏ ਚਿਹਰੇ ਮੇਰੇ ਲਈ ਪ੍ਰੇਰਨਾ ਦਾ ਸਰੋਤ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement