ਕਿਸਾਨ ਅੰਦੋਲਨ ਦੌਰਾਨ ਨੌਜਵਾਨ ਕਿਸਾਨ ਦੀ ਹਾਦਸੇ 'ਚ ਗਈ ਜਾਨ
Published : Dec 31, 2020, 12:24 am IST
Updated : Dec 31, 2020, 12:24 am IST
SHARE ARTICLE
image
image

ਕਿਸਾਨ ਅੰਦੋਲਨ ਦੌਰਾਨ ਨੌਜਵਾਨ ਕਿਸਾਨ ਦੀ ਹਾਦਸੇ 'ਚ ਗਈ ਜਾਨ

ਬੁਢਲਾਡਾ , 30 ਦਸੰਬਰ  (ਕੁਲਵਿੰਦਰ ਚਹਿਲ) : ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਕਿਸਾਨਾਂ ਵਲੋਂ ਲਗਾਏ ਗਏ ਧਰਨਿਆਂ ਦੌਰਾਨ ਆਏ ਦਿਨ ਮੌਤਾਂ ਹੋ ਰਹੀਆਂ ਹਨ | ਜਾਣਕਾਰੀ ਅਨੁਸਾਰ ਇਥੋਂ ਨਜ਼ਦੀਕੀ ਪਿੰਡ ਭਾਦੜਾ ਦੇ ਇਕ ਹੋਰ ਨੌਜਵਾਨ ਦੀ ਅੰਦੋਲਨ ਦੌਰਾਨ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਕਿਸਾਨਾਂ ਆਗੂ ਦਰਸ਼ਨ ਸਿੰਘ ਗੁਰਨੇ ਕਲਾਂ ਨੇ ਦਸਿਆ ਕਿ ਜਗਸੀਰ ਸਿੰਘ (31) ਪੁੱਤਰ ਜਰਨੈਲ ਸਿੰਘ ਭਾਦੜਾ ਜੋ ਟਿਕਰੀ ਬਾਰਡਰ ਤੋਂ ਲਗਭਗ 14 ਕਿਲੋਮੀਟਰ ਦੀ ਦੂਰੀ 'ਤੇ ਸੜਕ ਪਾਰ ਕਰ ਰਿਹਾ ਸੀ ਤਾਂ ਤੇਜ਼ ਰਫ਼ਤਾਰ ਕਿਸੇ ਗੱਡੀ ਦੀ ਫ਼ੇਟ ਵਿਚ ਆ ਗਿਆ ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਉਨ੍ਹਾਂ ਦਸਿਆ ਕਿ ਉਕਤ ਨੌਜਵਾਨ ਭਾਰਤੀ ਕਿਸਾਨ ਯੂਨੀਅਨ ਡਕੋਦਾ ਦਾ ਸਰਗਰਮ ਮੈਂਬਰ ਸੀ |  ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਗਈ ਉਕਤ ਕਿਸਾਨ ਦੇ ਪਰਵਾਰ ਨੂੰ ਦੱਸ ਲੱਖ ਰੁਪਏ ਮੁਆਵਜ਼ਾ ਅਤੇ ਇਕ ਨੌਕਰੀ ਦਿਤੀ ਜਾਵੇ |

All Images

image

image

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement