ਸਰਕਾਰ 4 ਜਨਵਰੀ ਦੀ ਮੀਟਿੰਗ ’ਚ ਕਾਲੇ ਕਾਨੂੰਨ ਰੱਦ ਕਰਨਾ ਯਕੀਨੀ ਬਣਾਏ : ਭਗਵੰਤ ਮਾਨ
Published : Dec 31, 2020, 9:44 pm IST
Updated : Dec 31, 2020, 9:44 pm IST
SHARE ARTICLE
Bhagwant Mann
Bhagwant Mann

ਐਮਐਸਪੀ ਦੀ ਕਾਨੂੰਨੀ ਗਰੰਟੀ ਕਿਸਾਨਾਂ ਦਾ ਮੁਢਲਾ ਹੱਕ, ਸਰਕਾਰ ਇਸ ਤੋਂ ਭੱਜਣ ਦੀ ਥਾਂ ਲਾਗੂ ਕਰੇ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਕਿਸਾਨਾਂ ਤੇ ਕੇਂਦਰ ਸਰਕਾਰ ਦੀ 6ਵੇਂ ਗੇੜ ਦੀ ਮੀਟਿੰਗ ’ਚ ਕੱੁਝ ਮੁੱਦਿਆਂ ਉਤੇ ਸਹਿਮਤੀ ਦੇ ਬਣ ਰਹੇ ਅਸਾਰਾਂ ਤੋਂ ਬਾਅਦ 4 ਜਨਵਰੀ ਨੂੰ ਹੋ ਰਹੀ 7ਵੇਂ ਗੇੜ ਦੀ ਮੀਟਿੰਗ ਨੂੰ ਆਖਰੀ ਮੀਟਿੰਗ ਵਜੋਂ ਲੈਂਦੇ ਹੋਏ ਇਸ ਮੁੱਦੇ ਦਾ ਸਾਰਥਕ ਹੱਲ ਕੱਢਣ ਦੀ ਮੰਗ ਕੀਤੀ ਹੈ। ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਲ ਕਿਸਾਨਾਂ ਤੇ ਸਰਕਾਰ ਦਰਮਿਆਨ ਹੋਈ ਮੀਟਿੰਗ ਵਿਚ ਦੋਹਾਂ ਧਿਰਾਂ ਦਰਮਿਆਨ ਕੱੁਝ ਮੁੱਦਿਆਂ ਉਤੇ ਆਪਸੀ ਸਹਿਮਤੀ ਬਣਨ ਦੇ ਆਸਾਰ ਬਣੇ ਹਨ ਪ੍ਰੰਤੂ ਅਜੇ ਵੱਡੇ ਅਤੇ ਗੰਭੀਰ ਮੁੱਦੇ ਜਿਉਂ ਦੇ ਤਿਉਂ ਪਏ ਹਨ।

Bhagwant MannBhagwant Mann

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੜਾਕੇ ਦੀ ਠੰਢ ’ਚ ਅੰਦੋਲਨ ਕਰ ਰਹੇ ਕਿਸਾਨਾਂ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਲਵੇ ਅਤੇ ਅਗਲੀ ਮੀਟਿੰਗ ਵਿਚ ਕਿਸਾਨਾਂ ਦੀ ਮੁੱਖ ਮੰਗ ਖੇਤੀ ਬਾਰੇ ਕਾਲੇ ਕਾਨੂੰਨਾਂ ਨੂੰ ਰੱਦ ਕਰੇ। ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਤੋਂ ਅਪਣਾ ਭਵਿੱਖ ਖ਼ਤਰੇ ਵਿਚ ਲੱਗ ਰਿਹਾ ਹੈ ਤਾਂ ਫਿਰ ਅਜਿਹੇ ਕਾਨੂੰਨਾਂ ਦੀ ਲੋੜ ਹੀ ਕੀ ਹੈ ਜੋ ਦੇਸ਼ ਦੇ ਅੰਨਦਾਤੇ ਦੀਆਂ ਜ਼ਮੀਨਾਂ ਹੀ ਖੋਹ ਲਵੇ। ਉਨ੍ਹਾਂ ਐਮਐਸਪੀ ਸਬੰਧੀ ਕਿਹਾ ਕਿ ਇਹ ਕਿਸਾਨਾਂ ਦਾ ਮੁਢਲਾ ਹੱਕ ਹੈ, ਜੋ ਕਾਨੂੰਨੀ ਤੌਰ ’ਤੇ ਮਿਲਣਾ ਚਾਹੀਦਾ ਹੈ।  

Bhagwant mannBhagwant mann

ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਇਕ ਨੀਤੀ ਉਤੇ ਚਲਦੇ ਹੋਏ ਸਰਕਾਰੀ ਤੇ ਸਹਿਕਾਰੀ ਸਿਸਟਮ ਨੂੰ ਖ਼ਤਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਪੈਸੇ ਨਾਲ ਬਣੇ ਹੋਏ ਸਿਸਟਮ ਨੂੰ ਤਹਿਸ-ਨਹਿਸ ਕੀਤਾ ਜਾ ਰਿਹਾ ਹੈ। ਕੇਂਦਰ ਦੀ ਮੋਦੀ ਸਰਕਾਰ ਨੇ ਟੈਲੀਕਾਮ ਖੇਤਰ ’ਚ ਅੰਬਾਨੀ ਦੇ ਜੀਓ ਨੂੰ ਕਾਮਯਾਬ ਕਰਨ ਵਾਸਤੇ ਬੀਐਸਐਨਐਲ ਵਰਗੇ ਅਦਾਰੇ ਨੂੰ ਖ਼ਤਮ ਕਰ ਦਿਤਾ ਹੈ। ਅਜਿਹਾ ਹੀ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਕਰ ਰਹੀ ਹੈ।

Bhagwant MannBhagwant Mann

ਉਨ੍ਹਾਂ ਕਿਹਾ ਕਿ ਸਰਕਾਰਾਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਜਨਤਕ ਅਦਾਰਿਆਂ ਦੀ ਬਲੀ ਨਾ ਦੇਣ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਜਨਤਕ ਅਦਾਰਿਆਂ ਨੂੰ ਮਜ਼ਬੂਤ ਕਰਦੇ ਹੋਏ ਅਪਣੇ ਚੋਣ ਵਾਅਦੇ ਘਰ-ਘਰ ਨੌਕਰੀ ਮੁਤਾਬਕ ਪੰਜਾਬ ਦੇ ਨੌਜਵਾਨਾਂ ਸਰਕਾਰੀ ਨੌਕਰੀ ਦੇਵੇ। ਸਰਕਾਰ ਲੋਕਾਂ ਨੂੰ ਭੁਲੱਖੇ ਵਿਚ ਪਾਉਣ ਲਈ ਵਿਭਾਗਾਂ ਦਾ ਪੁਨਰਗਠਨ ਕਰਨ ਵਰਗੇ ਵਿਖਾਵੇ ਨਾ ਕਰੇ, ਰੁਜ਼ਗਾਰ ਦੀ ਮੰਗ ਕਰਨ ਵਾਲੇ ਨੌਜਵਾਨਾਂ ਨੂੰ ਪੁਲਿਸ ਹੱਥੋਂ ਕੁਟਵਾਉਣ ਦੀ ਥਾਂ ਸਰਕਾਰੀ ਨੌਕਰੀਆਂ ਦੇਵੇ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement