ਕਾਰਪੋਰੇਟ ਘਰਾਣਿਆਂ ਨੂੰ ਪੰਜਾਬ 'ਚ ਸਥਾਪਤ ਕਰਨ ਲਈ ਕਾਂਗਰਸ ਅਤੇ ਅਕਾਲੀ ਬਰਾਬਰ ਦੇ ਜ਼ਿੰਮੇਵਾਰ : 'ਆਪ'
Published : Dec 31, 2020, 12:19 am IST
Updated : Dec 31, 2020, 12:19 am IST
SHARE ARTICLE
image
image

ਕਾਰਪੋਰੇਟ ਘਰਾਣਿਆਂ ਨੂੰ ਪੰਜਾਬ 'ਚ ਸਥਾਪਤ ਕਰਨ ਲਈ ਕਾਂਗਰਸ ਅਤੇ ਅਕਾਲੀ ਬਰਾਬਰ ਦੇ ਜ਼ਿੰਮੇਵਾਰ : 'ਆਪ'

ਚੰਡੀਗੜ੍ਹ, 30 ਦਸੰਬਰ (ਸੁਰਜੀਤ ਸਿੰਘ ਸੱਤੀ): ਆਮ ਆਦਮੀ ਪਾਰਟੀ  (ਆਪ) ਪੰਜਾਬ ਨੇ ਪਿਛਲੀ ਅਕਾਲੀ ਸਰਕਾਰ ਦੇ ਦÏਰਾਨ ਪੰਜਾਬ ਵਿਚ ਸਥਾਪਤ ਹੋਏ ਕਾਰਪੋਰੇਟ ਘਰਾਣਿਆਂ ਦੇ ਕੈਪਟਨ  ਸਰਕਾਰ ਦੇ ਕਾਰਜਕਾਲ ਦÏਰਾਨ ਵਧੇ ਕਾਰੋਬਾਰ ਦਾ ਖੁਲਾਸਾ ਹੋਣ ਉੱਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਅਸਲ ਵਿਚ ਕੈਪਟਨ ਅਮਰਿੰਦਰ ਸਿੰਘ ਵੀ ਸੁਖਬੀਰ ਬਾਦਲ ਵਾਂਗੂੰ ਟੀਮ ਮੋਦੀ ਦਾ ਹੀ ਹਿੱਸਾ ਹਨ ਜੋ ਕਿ ਪੰਜਾਬ ਵਿਚੋਂ ਸਰਕਾਰੀ ਅਤੇ ਸਹਿਕਾਰੀ ਸਿਸਟਮ ਨੂੰ ਖ਼ਤਮ ਕਰ ਕੇ ਵੱਡੇ ਘਰਾਣਿਆਂ ਨੂੰ ਸਥਾਪਤ ਕਰਨ ਦਾ ਯਤਨ ਕਰ ਰਹੇ ਹਨ¢ 
ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬਹੁਤ ਹੀ ਮੰਦਭਾਗਾ ਹੈ ਕਿ ਖੇਤੀ ਪ੍ਰਧਾਨ ਸੂਬੇ ਦਾ ਮੁੱਖ ਮੰਤਰੀ ਕਿਸਾਨਾਂ ਦੀ ਬਜਾਏ ਕਾਰਪੋਰੇਟ ਘਰਾਣਿਆਂ ਦੇ ਵਿਚੋਲਿਆ ਵਜੋਂ ਕੰਮ ਕਰ ਰਹੇ ਹਨ¢ ਉਨ੍ਹਾਂ ਕਿਹਾ ਕਿ ਮੀਡੀਆ ਵਿਚ ਹੋਏ ਖ਼ੁਲਾਸੇ ਦੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਅਡਾਨੀ ਗਰੁੱਪ ਨੂੰ ਸੂਬੇ ਵਿਚ ਸਥਾਪਤ ਕਰਨ ਲਈ ਅਪਣਾ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ਹਨ ਅਤੇ ਇਸੇ ਦੇ ਤਹਿਤ ਹੀ ਸਰਕਾਰ ਮਾਨਸਾ ਵਿਚ ਅਡਾਨੀ ਗਰੁੱਪ ਦੇ ਚੱਲ ਰਹੇ ਦੋ ਸੋਲਰ ਪ੍ਰਾਜੈਕਟਾਂ ਤੋਂ ਮਾਰਕੀਟ ਨਾਲੋਂ ਕਿਤੇ ਵੱਧ ਰੇਟਾਂ ਤੇ ਬਿਜਲੀ ਖ਼ਰੀਦ ਰਹੀ ਹੈ¢ ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੇ ਦÏਰਾਨ ਹੋਏ ਇਨ੍ਹਾਂ ਸਮਝÏਤਿਆਂ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਦੀ ਕੋਈ ਕਾਰਵਾਈ ਕਰਨ ਦਾ ਹੀਲਾ ਨਹੀਂ ਕੀਤਾ ਹੈ¢
 ਸੂਬੇ ਦੀ ਕਾਂਗਰਸ ਸਰਕਾਰ ਨੇ ਬਾਦਲ ਦਲ ਦੇ ਨਕਸ਼ੇ ਕਦਮ ਉੱਤੇ ਚੱਲਦੇ ਹੋਏ ਹੀ ਸੂਬੇ ਵਿਚ ਸਰਕਾਰੀ ਪਾਵਰ ਪਲਾਂਟਾਂ ਨੂੰ ਬੰਦ ਕਰ ਕੇ ਨਿਜੀ ਘਰਾਣਿਆਂ ਦੇ ਪ੍ਰੋਜੈਕਟਾਂ ਤੋਂ ਮਹਿੰਗੀ ਬਿਜਲੀ ਖ਼ਰੀਦਣ ਦੇ ਕਾਰਜ ਨੂੰ ਜਿਉਂ ਦਾ ਤਿਉਂ ਜਾਰੀ ਰਖਿਆ ਹੈ¢ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇਸ ਗੱਲ ਦਾ ਜੁਆਬ ਦੇਣ ਕਿ ਕਿਉਂ ਅਡਾਨੀ ਗਰੁੱਪ ਦੀਆਂ 2017 ਵਿਚ ਇਕੋ ਦਮ ਹੀ 6 ਕੰਪਨੀਆਂ ਪੰਜਾਬ ਵਿਚ ਉੱਭਰ ਆਈਆਂ ਸਨ ਅਤੇ ਕਰੋਨਾ ਤੋਂ ਕੁੱਝ ਸਮਾਂ ਪਹਿਲਾਂ ਹੀ ਅਡਾਨੀ ਗਰੁੱਪ ਦੀ ਕੰਪਨੀ ਹੋਰ ਜਿਸ ਦਾ ਪਤਾ ਅਡਾਨੀ ਹਾਊਸ ਅਹਿਮਦਾਬਾਦ ਦਾ ਹੈ ਕਿਉਂ  ਉਭਰੀ¢ ਉਨ੍ਹਾਂ ਕਿਹਾ ਕਿ ਅਸਲ ਵਿਚ ਅਕਾਲੀ ਅਤੇ ਕਾਂਗਰਸੀ ਦੋਵੇਂ ਹੀ ਅਪਣੇ ਨਿਜੀ ਫ਼ਾਇਦੇ ਲਈ ਪੰਜਾਬ ਨੂੰ ਅਡਾਨੀਆਂ-ਅੰਬਾਨੀਆਂ ਨੂੰ ਵੇਚਣ ਲਈ ਤਰਲੋ ਮੱਛੀ ਹੋ ਰਹੇ ਹਨ¢
imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement