ਚੰਡੀਗੜ੍ਹ: ਬਿਨਾਂ ਟੀਕੇ ਤੋਂ ਗ੍ਰਾਹਕ ਨੂੰ ਐਂਟਰੀ ਦੇਣ 'ਤੇ 5 ਹਜ਼ਾਰ ਦਾ ਜ਼ੁਰਮਾਨਾ
Published : Dec 31, 2021, 1:54 pm IST
Updated : Dec 31, 2021, 1:54 pm IST
SHARE ARTICLE
Chandigarh
Chandigarh

ਨਵੇਂ ਸਾਲ ਦੇ ਜਸ਼ਨ 'ਤੇ ਚੰਡੀਗੜ੍ਹ 'ਚ ਪਹਿਰਾ

 

 ਚੰਡੀਗੜ੍ਹ : ਕੋਰੋਨਾ ਦੀ ਤੀਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਸਖ਼ਤ ਹੋ ਗਿਆ ਹੈ। ਹੁਣ ਹੋਟਲਾਂ, ਮਾਲਾਂ, ਸ਼ਾਪਿੰਗ ਕੰਪਲੈਕਸਾਂ ਸਮੇਤ ਸਾਰੀਆਂ ਜਨਤਕ ਥਾਵਾਂ 'ਤੇ ਬਿਨਾਂ ਟੀਕਾਕਰਨ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜੇਕਰ ਅਜਿਹਾ ਵਿਅਕਤੀ ਕਿਤੇ ਵੀ ਪਾਇਆ ਜਾਂਦਾ ਹੈ ਤਾਂ ਉਸ ਸੰਸਥਾ ਨੂੰ 5 ਹਜ਼ਾਰ ਦਾ ਜੁਰਮਾਨਾ ਭਰਨਾ ਪਵੇਗਾ।

 

Corona VaccineCorona Vaccine

ਇਸ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਨੇ ਬਿਨਾਂ ਟੀਕੇ ਦੇ ਜਨਤਕ ਥਾਂ 'ਤੇ ਜਾਣ ਵਾਲੇ ਵਿਅਕਤੀ 'ਤੇ 500 ਰੁਪਏ ਜੁਰਮਾਨਾ ਲਾਉਣ ਦਾ ਫੈਸਲਾ ਕੀਤਾ ਹੈ। ਪਹਿਲਾਂ ਇਹ ਹੁਕਮ 1 ਜਨਵਰੀ ਤੋਂ ਲਾਗੂ ਕੀਤੇ ਜਾ ਰਹੇ ਸਨ ਪਰ ਨਵੇਂ ਸਾਲ ਦੇ ਜਸ਼ਨ ਦੇ ਮੱਦੇਨਜ਼ਰ 31 ਦਸੰਬਰ ਯਾਨੀ ਅੱਜ ਤੋਂ ਹੀ ਇਨ੍ਹਾਂ ਨੂੰ ਲਾਗੂ ਕਰ ਦਿੱਤਾ ਗਿਆ ਹੈ।

 

Chandigarh AdministrationChandigarh

ਚੰਡੀਗੜ੍ਹ ਪ੍ਰਸ਼ਾਸਨ ਨੇ ਨਵੇਂ ਹੁਕਮਾਂ ਵਿੱਚ ਕਿਹਾ ਹੈ ਕਿ ਜੇਕਰ ਕੋਈ ਹੋਟਲ, ਕਲੱਬ, ਮਾਲ, ਸ਼ਾਪਿੰਗ ਕੰਪਲੈਕਸ, ਸਿਨੇਮਾ ਹਾਲ, ਮਿਊਜ਼ੀਅਮ, ਥੀਏਟਰ, ਵਿਦਿਅਕ ਅਦਾਰੇ, ਜਿੰਮ, ਫਿਟਨੈਸ ਸੈਂਟਰ, ਨਿੱਜੀ ਅਤੇ ਸਰਕਾਰੀ ਖੇਤਰ ਦੇ ਬੈਂਕਾਂ ਵਿੱਚ ਬਿਨਾਂ ਟੀਕੇ ਲਗਾਏ ਪਾਇਆ ਜਾਂਦਾ ਹੈ ਤਾਂ ਉਸ ਦਾ ਜੁਰਮਾਨਾ ਇਹਨਾਂ ਵਿੱਚ ਉਪਲਬਧ ਸਥਾਨਾਂ ਦੇ ਮਾਲਕਾਂ ਜਾਂ ਸੰਚਾਲਕਾਂ ਨੂੰ ਭਰਨਾ ਹੋਵੇਗਾ। ਇਸ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਨੂੰ ਜੁਰਮਾਨਾ ਲਾਉਣ ਦਾ ਹੁਕਮ ਜਾਰੀ ਕੀਤਾ ਸੀ। ਇਹ ਚੇਤਾਵਨੀ ਵੀ ਦਿੱਤੀ ਗਈ ਹੈ ਕਿ ਜੇਕਰ ਜੁਰਮਾਨੇ ਤੋਂ ਬਾਅਦ ਇੱਕ ਵਾਰ ਵੀ ਇਸ ਦੀ ਉਲੰਘਣਾ ਕੀਤੀ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

चंडीगढ़ प्रशासन के आदेश

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement