ਸਿਖਿਆ ਮੰਤਰੀ ਵਲੋਂ ਵਲਟੋਹਾ ਅਤੇ ਸ਼ਾਹਬਾਜ਼ਪੁਰ ਵਿਖੇ ਦੋ ਡਿਗਰੀ ਕਾਲਜਾਂ ਦੀ ਉਦਘਾਟਨ
Published : Dec 31, 2021, 12:17 am IST
Updated : Dec 31, 2021, 12:17 am IST
SHARE ARTICLE
image
image

ਸਿਖਿਆ ਮੰਤਰੀ ਵਲੋਂ ਵਲਟੋਹਾ ਅਤੇ ਸ਼ਾਹਬਾਜ਼ਪੁਰ ਵਿਖੇ ਦੋ ਡਿਗਰੀ ਕਾਲਜਾਂ ਦੀ ਉਦਘਾਟਨ

ਵਲਟੋਹਾ/ਸ਼ਾਹਬਾਜਪੁਰ (ਤਰਨ ਤਾਰਨ), 30 ਦਸੰਬਰ  (ਅਜੀਤ ਸਿੰਘ ਘਰਿਆਲਾ) : ਖੇਡਾਂ ਅਤੇ ਸਿਖਿਆ ਮੰਤਰੀ ਪੰਜਾਬ ਸ੍ਰੀ ਪਰਗਟ ਸਿੰਘ ਨੇ ਜਿਥੇ ਅੱਜ ਖਡੂਰ ਸਾਹਿਬ ਹਲਕੇ ਦੇ ਪਿੰਡ ਸ਼ਾਹਬਾਜਪੁਰ ਵਿਖੇ ਕਰੀਬ 11 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਡਿਗਰੀ ਕਾਲਜ ਦਾ ਉਦਘਾਟਨ ਕੀਤਾ, ਉਥੇ ਹਲਕਾ ਖੇਮਕਰਨ ਦੇ ਕਸਬਾ ਵਲਟੋਹਾ ਵਿਖੇ 15 ਕਰੋੜ ਰੁਪਏ ਨਾਲ ਬਣਨ ਵਾਲੇ ਡਿਗਰੀ ਕਾਲਜ ਦੀ ਵੀ ਸ਼ੁਰੂਆਤ ਕੀਤੀ।
ਉਕਤ ਦੋਵਾਂ ਸਥਾਨਾਂ ਉਤੇ ਹੋਏ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦੇ ਸਿਖਿਆ ਮੰਤਰੀ ਸ੍ਰੀ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਸਾਨੂੰ ਅਪਣੀ ਸਿਹਤ ਅਤੇ ਸੋਚ ਉਤੇ ਧਿਆਨ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਅੱਜ ਮੈਂ ਜਿਥੇ ਆਉਣ ਵਾਲੀਆਂ ਪੀੜੀਆਂ ਦੇ ਰਾਹ ਦਸੇਰੇ ਵਜੋਂ ਉਚ ਸਿਖਿਆ ਦੇਣ ਲਈ ਕਾਲਜਾਂ ਦੀ ਸ਼ੁਰੂਆਤ ਕਰ ਰਿਹਾ ਹਾਂ, ਉਥੇ ਇਸ ਇਲਾਕੇ ਦੇ ਨੌਜਵਾਨਾਂ ਦੀ ਚੰਗੀ ਸਿਹਤ ਅਤੇ ਤਰੱਕੀ ਲਈ ਮਾਣੋਚਾਹਲ ਅਤੇ ਵਲਟੋਹਾ ਵਿਖੇ ਖੇਡ ਸਟੇਡੀਅਮ ਵੀ ਬਣਾ ਕੇ ਦਿਆਂਗਾ। 
ਇਲਾਕੇ ਦੇ ਅੱਠ ਸਕੂਲਾਂ ਨੂੰ ਅਪਗਰੇਡ ਕਰਨ ਦਾ ਐਲਾਨ ਕਰਦੇ ਉਨ੍ਹਾਂ ਨੇ ਇਲਾਕਾ ਵਾਸੀਆਂ ਨੂੰ ਸੱਦਾ ਦਿਤਾ ਕਿ ਇਸ ਕੰਮ ਲਈ ਉਹ ਸਦਾ ਹਾਜ਼ਰ ਹਨ। ਉਨ੍ਹਾਂ ਹਲਕਾ ਖੇਮਕਰਨ ਵਿਚ ਲੋਕਾਂ ਦੀ ਮੰਗ ਉਪਰ ਕਿਸੇ ਵੀ ਪਿੰਡ ਵਿਚ ਖੇਡ ਪਾਰਕ ਬਣਾਉਣ ਲਈ 50 ਲੱਖ ਰੁਪਏ ਅਤੇ ਸਰਕਾਰੀ ਸਕੂਲ ਵਰਨਾਲਾ ਲਈ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਨੇ ਹਲਕਾ ਵਿਧਾਇਕ ਸ੍ਰੀ ਸੁਖਪਾਲ ਸਿੰਘ ਭੁੱਲਰ ਵਲੋਂ ਹਲਕੇ ਵਿਚ ਕਰਵਾਏ ਵਿਕਾਸ ਕੰਮਾਂ ਦਾ ਹਵਾਲਾ ਦਿਦੇ ਖੇਮਕਰਨ ਨਗਰ ਪੰਚਾਇਤ ਲਈ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਸਾਬਕਾ ਮੰਤਰੀ ਸ ਗੁਰਚੇਤ ਸਿੰਘ ਭੁੱਲਰ, ਸ੍ਰੀ ਰਾਜਬੀਰ ਸਿੰਘ ਭੁੱਲਰ, ਸ੍ਰੀ ਜਰਮਨਜੀਤ ਸਿੰਘ ਅਤੇ ਹੋਰ ਪਤਵੰਤੇ ਵੀ ਹਾਜਰ ਸਨ।
30-1
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement