ਟਰਾਂਸਪੋਰਟ ਮੰਤਰੀ ਵਲੋਂ ਨਵਿਆਉਣਯੋਗ ਊਰਜਾ ਖੇਤਰ ਵਿਚ ਸੰਭਾਵਨਾਵਾਂ ਦਾ ਪਤਾ ਲਗਾਉਣ ’ਤੇ ਜ਼ੋਰ
Published : Dec 31, 2021, 12:18 am IST
Updated : Dec 31, 2021, 12:18 am IST
SHARE ARTICLE
image
image

ਟਰਾਂਸਪੋਰਟ ਮੰਤਰੀ ਵਲੋਂ ਨਵਿਆਉਣਯੋਗ ਊਰਜਾ ਖੇਤਰ ਵਿਚ ਸੰਭਾਵਨਾਵਾਂ ਦਾ ਪਤਾ ਲਗਾਉਣ ’ਤੇ ਜ਼ੋਰ

ਚੰਡੀਗੜ੍ਹ, 30 ਦਸੰਬਰ (ਸ.ਸ.ਸ.) : ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਵਿਆਉਣਯੋਗ ਊਰਜਾ ਖੇਤਰ ਨੂੰ ਉਤਸ਼ਾਹਤ ਕਰਨ ਅਤੇ ਸੂਬੇ ਵਿਚ ਹੋਰ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ’ਤੇ ਜ਼ੋਰ ਦਿਤਾ ਹੈ। 
ਉਨ੍ਹਾਂ ਪੰਜਾਬ ਦੇ ਸ਼ਹਿਰਾਂ ਵਿਚ ਸੌਰ ਊਰਜਾ ਸਬੰਧੀ ਪ੍ਰਾਜੈਕਟਾਂ, ਬਾਇਓਮਾਸ-ਸੀਐਨਜੀ ਪ੍ਰਾਜੈਕਟਾਂ, ਹਾਈਡਲ ਪ੍ਰਾਜੈਕਟਾਂ ਆਦਿ ਬਾਰੇ ਡੂੰਘੀ ਦਿਲਚਸਪੀ ਵਿਖਾਈ। ਸ੍ਰੀ ਵੜਿੰਗ ਨੇ ਪੇਡਾ ਨੂੰ ਕਿਹਾ ਕਿ ਉਹ ਸੋਲਰ ਸਟਰੀਟ ਲਾਈਟਾਂ ਵਿਚ ਸੋਧ ਕਰਨ ਜੋ ਕਿ ਏ.ਐਮ.ਸੀ. ਮਿਆਦ ਅਧੀਨ ਹਨ।
ਸ੍ਰੀ ਵੜਿੰਗ ਨੇ ਅੱਜ ਇੱਥੇ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਦਫ਼ਤਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪੇਡਾ ਦੇ ਚੇਅਰਮੈਨ ਐਚ.ਐਸ.ਹੰਸਪਾਲ, ਪੀ.ਜੀ.ਐਲ. ਦੇ ਚੇਅਰਮੈਨ ਸ੍ਰੀ ਧਨਜੀਤ ਸਿੰਘ ਵਿਰਕ, ਪੀ.ਜੀ.ਐਲ. ਦੇ ਸੀਨੀਅਰ ਵਾਈਸ ਚੇਅਰਮੈਨ ਸ੍ਰੀ ਫਕੀਰ ਚੰਦ ਬਾਂਸਲ, ਪੀ.ਜੀ.ਐਲ ਦੇ ਵਾਈਸ ਚੇਅਰਮੈਨ ਸ੍ਰੀ ਰਜਨੀਸ਼ ਭਗਤ, ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ, ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਅਤੇ ਪੇਡਾ ਦੇ ਵਧੀਕ ਡਾਇਰੈਕਟਰ ਸ੍ਰੀ ਜਸਪਾਲ ਸਿੰਘ ਮੌਜੂਦ ਸਨ।
ਪੇਡਾ ਦੇ ਮੁੱਖ ਕਾਰਜਕਾਰੀ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਟਰਾਂਸਪੋਰਟ ਮੰਤਰੀ ਨੂੰ ਪੇਡਾ/ਪੀਜੀਐਲ ਦੇ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ/ਗਤੀਵਿਧੀਆਂ ਬਾਰੇ ਜਾਣਕਾਰੀ ਦਿਤੀ। ਸ੍ਰੀ ਵੜਿੰਗ ਨੇ ਨਵਿਆਉਣਯੋਗ ਊਰਜਾ ਗਤੀਵਿਧੀਆਂ ਵਿਚ ਸ੍ਰੀ ਰੰਧਾਵਾ ਦੇ ਯਤਨਾਂ ਦੀ ਸ਼ਲਾਘਾ ਕੀਤੀ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement