ਜ਼ਿਲ੍ਹਾ ਸੰਗਰੂਰ ਦੇ ਪਿੰਡ ਹਰੀਗੜ੍ਹ ਨੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਪਾਇਆ ਮਤਾ

By : KOMALJEET

Published : Dec 31, 2022, 6:33 pm IST
Updated : Dec 31, 2022, 6:34 pm IST
SHARE ARTICLE
Punjab News
Punjab News

-ਉਲੰਘਣਾ ਕਰਨ ਵਾਲੇ ਨੂੰ ਹੋਵੇਗਾ 10 ਹਜ਼ਾਰ ਜੁਰਮਾਨਾ

-15 ਦਿਨ ਲਈ ਬੰਦ ਕੀਤੀ ਜਾਵੇਗੀ ਦੁਕਾਨ

-ਨਸ਼ਾ ਵੇਚਣ ਵਾਲਿਆਂ ਦਾ ਪਤਾ ਦੱਸਣ ਵਾਲੇ ਨੂੰ ਦਿੱਤਾ ਜਾਵੇਗਾ ਇਨਾਮ

ਹਰੀਗੜ੍ਹ : ਨਵੇਂ ਸਾਲ ਮੌਕੇ ਹਰ ਕੋਈ ਕੁਝ ਨਵਾਂ ਕਰਨ ਦੀ ਚਾਹ ਵਿਚ ਹੁੰਦਾ ਹੈ ਇਸੇ ਤਰ੍ਹਾਂ ਹੀ ਨਸ਼ੇ 'ਤੇ ਪਾਬੰਦੀ ਲਗਾਉਣ ਦੇ ਉਪਰਾਲੇ ਪੰਜਾਬ ਦੇ ਵੱਖ-ਵੱਖ ਪਿੰਡ ਵਿਚ ਕੀਤੇ ਜਾ ਰਹੇ ਹਨ।

ਹੁਣ ਖ਼ਬਰ ਜ਼ਿਲ੍ਹਾ ਸੰਗਰੂਰ ਦੇ ਪਿੰਡ ਹਰੀਗੜ੍ਹ ਤੋਂ ਸਾਹਮਣੇ ਆਈ ਹੈ ਜਿਥੇ ਪਿੰਡ ਦੀ ਪੰਚਾਇਤ ਵਲੋਂ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਮਤਾ ਪਾਸ ਕੀਤਾ ਗਿਆ ਹੈ। ਪੰਚਾਇਤ ਵਲੋਂ ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਜਨਵਰੀ ਤੋਂ ਪਿੰਡ ਵਿਚ ਜਰਦਾ,ਬੀੜੀ, ਤੰਬਾਕੂ ਆਦਿ ਵਰਗੇ ਨਸ਼ੀਲੇ ਪਦਾਰਥਾਂ ਦੇ ਵੇਚਣ 'ਤੇ ਪਾਬੰਦੀ ਰਹੇਗੀ।

ਅਜਿਹਾ ਨਾ ਕਰਨ ਦੀ ਸੂਰਤ ਵਿਚ 10 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਜਾਵੇਗਾ ਅਤੇ ਨਾਲ ਹੀ ਦੁਕਾਨ ਵੀ 15  ਦਿਨ ਲਈ ਬੰਦ ਰੱਖੀ ਜਾਵੇਗੀ। ਇਸ ਤੋਂ ਇਲਾਵਾ ਪਿੰਡ ਦੀ ਪੰਚਾਇਤ ਨੇ ਕਿਹਾ ਹੈ ਕਿ ਨਸ਼ਾ ਵੇਚਣ ਵਾਲੇ ਬਾਰੇ ਸੂਚਨਾ ਦੇਣ ਵਾਲੇ ਨੂੰ ਵੀ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਸ਼ਰਤ ਰੱਖੀ ਹੈ ਕਿ ਜਾਣਕਾਰੀ ਸਾਂਝੀ ਕਰਨ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement