Punjab Weather Update: ਪੰਜਾਬ 'ਚ ਠੰਢ ਨੇ ਠਾਰੇ ਲੋਕ, ਮੌਸਮ ਵਿਭਾਗ ਨੇ ਫਿਰ ਜਾਰੀ ਕੀਤਾ ਅਲਰਟ

By : GAGANDEEP

Published : Dec 31, 2023, 7:49 am IST
Updated : Dec 31, 2023, 8:26 am IST
SHARE ARTICLE
Punjab Weather Update today news in punjabi
Punjab Weather Update today news in punjabi

Punjab Weather Update: ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ

Punjab Weather Update today news in punjabi :ਅੱਜ ਵੀ ਪੰਜਾਬ ਵਿਚ ਲੋਕਾਂ ਨੂੰ ਸੰਘਣੀ ਧੁੰਦ ਅਤੇ ਠੰਢ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ ਸੂਬੇ ਦੇ 11 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਅਤੇ ਠੰਢ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ 80 ਥਾਵਾਂ ’ਤੇ ਸੰਘਣੀ ਧੁੰਦ ਛਾਈ ਰਹੇਗੀ। ਦੂਜੇ 24 ਘੰਟਿਆਂ ਵਿਚ ਵੀ ਪਾਰਾ ਡਿੱਗਿਆ ਹੈ। ਦੂਜੇ ਪਾਸੇ ਸੂਬਾ ਸਰਕਾਰ ਨੇ ਧੁੰਦ ਅਤੇ ਸਰਦੀ ਕਾਰਨ ਸੁਵਿਧਾ ਕੇਂਦਰਾਂ ਦਾ ਸਮਾਂ ਬਦਲ ਦਿੱਤਾ ਹੈ। ਸੇਵਾ ਕੇਂਦਰ ਸਵੇਰੇ 9:30 ਵਜੇ ਤੋਂ ਸ਼ਾਮ 4:30 ਵਜੇ ਤੱਕ ਖੁੱਲ੍ਹਣਗੇ। ਫਿਲਹਾਲ 10 ਜਨਵਰੀ ਤੱਕ ਸਮਾਂ ਬਦਲਿਆ ਗਿਆ ਹੈ।

ਇਹ ਵੀ ਪੜ੍ਹੋ: Food Recipes: ਘਰ ਦੀ ਰਸੋਈ ਵਿਚ ਬਣਾਉ ਬਿਸਕੁਟ ਕੇਕ

 ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਲੋਕਾਂ ਨੂੰ ਅਜਿਹੇ ਹਾਲਾਤ 'ਚ ਲੋੜ ਪੈਣ 'ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਘਰ ਤੋਂ ਬਾਹਰ ਨਿਕਲਦੇ ਸਮੇਂ ਆਪਣਾ ਚਿਹਰਾ ਢੱਕ ਕੇ ਰੱਖੋ ਅਤੇ ਕਾਰ ਦੀਆਂ ਫੋਗ ਲਾਈਟਾਂ ਦੀ ਵਰਤੋਂ ਕਰੋ, ਤਾਂ ਜੋ ਤੁਹਾਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ: Health News: ਦਿਲ ਸਬੰਧੀ ਬੀਮਾਰੀਆਂ ਨੂੰ ਬਚਾਉਣ ਵਿਚ ਮਦਦ ਕਰਦਾ ਹੈ ਹਰਾ ਪਿਆਜ਼

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੌਸਮ ਵਿਭਾਗ ਅਨੁਸਾਰ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੁਹਾਲੀ ਵਿੱਚ ਸੰਘਣੀ ਧੁੰਦ ਅਤੇ ਠੰਢ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਰਨਾਲਾ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਸੀ। ਇਨ੍ਹਾਂ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਛਾਈ ਰਹੇਗੀ, ਹਾਲਾਂਕਿ ਠੰਢ ਥੋੜ੍ਹੀ ਘੱਟ ਹੋ ਸਕਦੀ ਹੈ।

ਇਸ ਤੋਂ ਇਲਾਵਾ ਮੱਛੀ ਪਾਲਣ ਵਿਭਾਗ ਨੇ ਇਸ ਕੰਮ ਨਾਲ ਜੁੜੇ ਲੋਕਾਂ ਅਤੇ ਕਿਸਾਨਾਂ ਨੂੰ ਜਲ-ਜੀਵਾਂ ਦੀ ਸੰਭਾਲ ਕਰਨ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਮੱਛੀ ਪਾਲਕਾਂ ਨੂੰ ਤਾਲਾਬਾਂ ਵਿੱਚ ਪਾਣੀ ਦਾ ਪੱਧਰ 6-7 ਫੁੱਟ ਉੱਤੇ ਰੱਖਣ ਅਤੇ ਤਾਪਮਾਨ ਦੇ ਹਿਸਾਬ ਨਾਲ ਖੁਰਾਕ ਦੇਣ ਦੀ ਸਲਾਹ ਦਿੱਤੀ ਗਈ ਹੈ। ਉਤਪਾਦਕਾਂ ਨੂੰ ਆਪਣੇ ਖੇਤਾਂ ਵਿੱਚ ਆਕਸੀਜਨ ਦੀਆਂ ਗੋਲੀਆਂ ਵੀ ਰੱਖਣੀਆਂ ਪੈਣਗੀਆਂ।

(For more news apart from Punjab Weather Update today news in punjabi stay tuned to Rozana Spokesman)

ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਵੀ ਲੋਕਾਂ ਦੀ ਸਹੂਲਤ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਫਲੂ ਕਾਰਨਰ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਜੇਕਰ ਉਨ੍ਹਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਆ ਰਹੀ ਹੈ ਅਤੇ ਉਹ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੁੰਦੇ ਹਨ ਤਾਂ ਉਹ ਸਿਹਤ ਵਿਭਾਗ ਦੀ ਮੈਡੀਕਲ ਹੈਲਪਲਾਈਨ 104 'ਤੇ ਕਾਲ ਕਰ ਸਕਦੇ ਹਨ। ਇਹ ਇੱਕ ਟੋਲ ਫਰੀ ਨੰਬਰ ਹੈ, ਇਸ ਨੰਬਰ 'ਤੇ ਵਿਭਾਗ ਵੱਲੋਂ ਉਨ੍ਹਾਂ ਨੂੰ ਸਾਰੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਨੰਬਰ 24 ਘੰਟੇ ਉਪਲਬਧ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement