Khanuri Border News : ਡੱਲੇਵਾਲ ਦਾ ਮਰਨ ਵਰਤ ਅੱਜ 36ਵੇਂ ਦਿਨ ਵੀ ਜਾਰੀ, ਡੱਲੇਵਾਲ ਦੀ ਚਿੰਤਾਜਨਕ ਸਥਿਤੀ

By : BALJINDERK

Published : Dec 31, 2024, 6:41 pm IST
Updated : Dec 31, 2024, 6:41 pm IST
SHARE ARTICLE
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

Khanuri Border News : 4 ਜਨਵਰੀ ਨੂੰ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ’ਤੇ

Khanuri Border News in Punjabi : ਖਨੌਰੀ ਕਿਸਾਨ ਮੋਰਚਾ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੀ ਦਾ ਮਰਨ ਵਰਤ ਅੱਜ 36ਵੇਂ ਦਿਨ ਵੀ ਜਾਰੀ ਹੈ। ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਦੱਸਿਆ ਕਿ ਬੀਤੀ ਦੇਰ ਰਾਤ ਜਗਜੀਤ ਸਿੰਘ ਡੱਲੇਵਾਲ ਜੀ ਦਾ ਬਲੱਡ ਪ੍ਰੈਸ਼ਰ 76/44 ਤੱਕ ਆ ਗਿਆ, ਜੋ ਕਿ ਬਹੁਤ ਹੀ ਚਿੰਤਾਜਨਕ ਸਥਿਤੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਜੀ ਦਿਲੀ ਇੱਛਾ ਹੈ ਕਿ ਜਿਸ ਦੀ ਕਿਸਾਨ ਵਰਗ ਨੂੰ ਦੇਖਣਾ ਚਾਹੁੰਦੇ ਹਨ ਉਨ੍ਹਾਂ ਨੇ 44 ਸਾਲ ਤੱਕ ਸੇਵਾ ਕੀਤੀ ਹੈ ਉਸ ਕਿਸਾਨ ਵਰਗ ਦੇ ਉਹ 4 ਜਨਵਰੀ ਨੂੰ ਖਨੌਰੀ ਕਿਸਾਨ ਮੋਰਚੇ ਉੱਪਰ ਦਰਸ਼ਨ ਕਰਨਾ ਚਾਹੁੰਦੇ ਹਨ। ਜਗਜੀਤ ਸਿੰਘ ਡੱਲੇਵਾਲ ਜੀ ਦਾ ਮੰਨਣਾ ਹੈ ਕਿ ਅੱਜ ਉਨ੍ਹਾਂ ਦੀ ਸਿਹਤ ਦੀ ਜੋ ਸਥਿਤੀ ਹੈ ਉਸ ਹਾਲਤ ਵਿੱਚ ਕਿਸੇ ਵੀ ਸਮੇਂ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ।

 ਇਸ ਲਈ ਉਹ 4 ਜਨਵਰੀ ਨੂੰ ਖਨੌਰੀ ਕਿਸਾਨ ਮੋਰਚਾ ਉੱਪਰ ਸਮੂਹ ਕਿਸਾਨਾਂ ਨੂੰ ਆਪਣਾ ਅਹਿਮ ਸੰਦੇਸ਼ ਦੇਣਾ ਚਾਹੁੰਦੇ ਹਨ। 4 ਜਨਵਰੀ ਨੂੰ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਦੀਆਂ ਤਿਆਰੀਆਂ ਲਈ ਸਾਰੇ ਰਾਜਾਂ ਵਿੱਚ ਜ਼ਿਲ੍ਹਾ ਪੱਧਰ ’ਤੇ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਅੱਜ ਪਟਵਾਰੀ ਤੇ ਨਹਿਰੀ ਯੂਨੀਅਨ ਵੱਲੋਂ ਵੀ ਮੋਰਚੇ ’ਤੇ ਪਹੁੰਚ ਕੇ ਅੰਦੋਲਨ ਦਾ ਸਮਰਥਨ ਕੀਤਾ।

(For more news apart from  Dallewal death fast continues today on 36th day, alarming condition Dallewal News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement