ਲੁਧਿਆਣਾ ਵਿੱਚ ਟਰੱਕ ਦੀ ਲਪੇਟ ਵਿਚ ਆਉਣ ਨਾਲ ਦੋ ਮਾਸੂਮ ਭੈਣ ਭਰਾ ਦੀ ਮੌਤ
Published : Dec 31, 2025, 11:07 am IST
Updated : Dec 31, 2025, 12:54 pm IST
SHARE ARTICLE
Ludhiana Road Accident News
Ludhiana Road Accident News

ਟਾਇਰ ਫਟਣ ਕਾਰਨ ਝੁੱਗੀ-ਝੌਂਪੜੀ 'ਤੇ ਪਲਟਿਆ ਟਰੱਕ

ਲੁਧਿਆਣਾ ਦੇ ਜਗਰਾਉਂ ਸ਼ਹਿਰ ਦੇ ਸਿੱਧਵਾ ਬੇਟ ਰੋਡ 'ਤੇ ਅੱਜ ਇੱਕ ਤੇਜ਼ ਰਫ਼ਤਾਰ ਟਰੱਕ ਬੇਕਾਬੂ ਹੋ ਗਿਆ ਤੇ ਸੜਕ ਕਿਨਾਰੇ ਇੱਕ ਝੁੱਗੀ-ਝੌਂਪੜੀ 'ਤੇ ਪਲਟ ਗਿਆ। ਇਸ ਦਰਦਨਾਕ ਹਾਦਸੇ ਵਿੱਚ ਦੋ ਮਾਸੂਮ ਬੱਚਿਆਂ, ਪੰਜ ਸਾਲਾ ਗੋਪਾਲ ਅਤੇ ਸੱਤ ਸਾਲਾ ਪਿੰਕੀ ਦੀ ਮੌਤ ਹੋ ਗਈ। ਜੋ ਕਿ ਆਪਸ ਵਿਚ ਭੈਣ-ਭਰਾ ਸਨ। ਹਾਦਸੇ ਦੀ ਖ਼ਬਰ ਮਿਲਦੇ ਹੀ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਮਾਸੂਮ ਬੱਚਿਆਂ ਦੀ ਬੇਵਕਤੀ ਮੌਤ ਨੇ ਪਰਿਵਾਰ  ਨੂੰ ਝੰਜੋੜ ਕੇ ਰੱਖ ਦਿੱਤਾ ਅਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।

ਜਾਣਕਾਰੀ ਅਨੁਸਾਰ ਸਿੱਧਵਾ ਬੇਟ ਤੋਂ ਜਗਰਾਉਂ ਵੱਲ ਆ ਰਹੇ ਬੱਜਰੀ ਨਾਲ ਭਰੇ ਇੱਕ ਟਰੱਕ ਦਾ ਇੱਕ ਟਾਇਰ ਫਟ ਗਿਆ, ਜਿਸ ਕਾਰਨ ਟਰੱਕ ਦਾ ਸੰਤੁਲਨ ਵਿਗੜ ਗਿਆ ਤੇ ਕਿਨਾਰੇ ਇੱਕ ਝੁੱਗੀ-ਝੌਂਪੜੀ ਵਿੱਚ ਪਲਟ ਗਿਆ। ਹਾਦਸੇ ਸਮੇਂ ਪੂਰਾ ਪਰਿਵਾਰ ਝੁੱਗੀ-ਝੌਂਪੜੀ ਦੇ ਅੰਦਰ ਸੌਂ ਰਿਹਾ ਸੀ।ਹਾਦਸੇ ਵਿਚ ਭੈਣ-ਭਰਾ ਟਰੱਕ ਹੇਠਾਂ ਆ ਗਏ, ਜਦੋਂ ਕਿ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਬੱਚਿਆਂ ਦਾ ਪਿਤਾ ਜ਼ਖ਼ਮੀ ਹੋ ਗਿਆ ਜਦੋਂ ਕਿ ਦੋ ਹੋਰ ਬੱਚੇ ਵਾਲ-ਵਾਲ ਬਚ ਗਏ।

ਚਸ਼ਮਦੀਦਾਂ ਅਤੇ ਪਰਿਵਾਰਕ ਮੈਂਬਰਾਂ ਅਨੁਸਾਰ, ਹਾਦਸੇ ਤੋਂ ਬਾਅਦ ਦੋਵੇਂ ਮਾਸੂਮ ਬੱਚੇ ਲਗਭਗ ਇੱਕ ਘੰਟੇ ਤੱਕ ਟਰੱਕ ਅਤੇ ਬੱਜਰੀ ਦੇ ਹੇਠਾਂ ਤੜਫਦੇ ਰਹੇ। ਇਸ ਦੌਰਾਨ ਟਰੱਕ ਡਰਾਈਵਰ ਅਤੇ ਉਸ ਦਾ ਸਾਥੀ ਟਰੱਕ ਦੀ ਅਗਲੀ ਖਿੜਕੀ ਤੋੜ ਕੇ ਮੌਕੇ ਤੋਂ ਭੱਜ ਗਏ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਡਰਾਈਵਰ ਨੇ ਇਨਸਾਨੀਅਤ ਦਿਖਾਈ ਹੁੰਦੀ ਅਤੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਬੱਜਰੀ ਹਟਾਉਣ ਵਿੱਚ ਮਦਦ ਕੀਤੀ ਹੁੰਦੀ ਤਾਂ ਸ਼ਾਇਦ ਬੱਚਿਆਂ ਦੀ ਜਾਨ ਬਚਾਈ ਜਾ ਸਕਦੀ ਸੀ।

ਹਾਦਸੇ ਤੋਂ ਬਾਅਦ ਬੱਚਿਆਂ ਦੇ ਪਿਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਬੜੀ ਮੁਸ਼ਕਲ ਨਾਲ ਬੱਜਰੀ ਹਟਾਈ ਅਤੇ ਬੱਚਿਆਂ ਨੂੰ ਬਾਹਰ ਕੱਢਿਆ, ਪਰ ਉਦੋਂ ਤੱਕ ਦੋਵੇਂ ਮਾਸੂਮ ਬੱਚੇ ਦਰਦ ਨਾਲ ਚੀਕਦੇ ਹੋਏ ਮਰ ਚੁੱਕੇ ਸਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement