ਅਨੁਸੂਚਿਤ ਜਾਤੀ ਤੇ ਅੰਤਰਜਾਤੀ ਜੋੜਿਆਂ ਦੇ ਵਿਆਹਾਂ ਬਾਰੇ ਨਵੀਂ ਸਕੀਮ ਸ਼ੁਰੂ
Published : Nov 25, 2017, 9:58 am IST
Updated : Nov 25, 2017, 4:28 am IST
SHARE ARTICLE

ਚੰਡੀਗੜ੍ਹ  - ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀ ਅਤੇ ਅੰਤਰਜਾਤੀ ਜੋੜਿਆਂ (ਮੁੰਡੇ/ਕੁੜੀਆਂ) ਦੇ ਵਿਆਹ ਲਈ ਨਵੀਂ ਭਲਾਈ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਵਿਆਹ ਲਈ ਪ੍ਰਤੀ ਜੋੜਾ 75 ਹਜ਼ਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ।


ਪੰਜਾਬ ਸਰਕਾਰ ਦੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਭਲਾਈ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਗ਼ੈਰ ਸਰਕਾਰੀ ਸੰਸਥਾਵਾਂ, ਟਰੱਸਟਾਂ ਅਤੇ ਹੋਰ ਸਮਾਜਿਕ ਸੰਸਥਾਵਾਂ ਨੂੰ ਅਨੁਸੂਚਿਤ ਜਾਤੀ ਤੇ ਅੰਤਰਜਾਤੀ ਜੋੜਿਆਂ ਦੇ ਸਮੂਹਿਕ ਵਿਆਹ ਕਰਵਾਉਣ ਲਈ ਸਹਾਇਤਾ ਦੇਣ ਦੀ ਇਹ ਨਵੀਂ ਭਲਾਈ ਸਕੀਮ ਚਲਾਈ ਗਈ ਹੈ, ਜਿਸ ਅਨੁਸਾਰ ਅਜਿਹੀਆਂ ਗ਼ੈਰ ਸਰਕਾਰੀ ਸੰਸਥਾਵਾਂ ਜੋ ਅਨੁਸੂਚਿਤ ਜਾਤੀ ਤੇ ਅੰਤਰਜਾਤੀ ਜੋੜਿਆਂ ਦੇ 10 ਤੋਂ ਵੱਧ ਸਮੂਹਿਕ ਵਿਆਹ ਕਰਵਾਉਂਦੀਆਂ ਹਨ, ਨੂੰ 75 ਹਜ਼ਾਰ ਰੁਪਏ ਪ੍ਰਤੀ ਜੋੜੇ ਦੇ ਹਿਸਾਬ ਨਾਲ ਸਹਾਇਤਾ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ।


ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਵਿਚੋਂ 60 ਹਜ਼ਾਰ ਰੁਪਏ ਬਰਤਨ, ਫਰਨੀਚਰ ਅਤੇ ਸੋਨਾ ਆਦਿ ਖ਼ਰੀਦਣ ਲਈ ਅਤੇ 15 ਹਜ਼ਾਰ ਰੁਪਏ ਪ੍ਰਤੀ ਜੋੜਾ ਪ੍ਰਬੰਧਕ ਵਿਅਕਤੀ/ਸਬੰਧਤ ਸੰਸਥਾ ਨੂੰ ਉਤਸ਼ਾਹਿਤ ਕਰਨ ਲਈ ਇਨਾਮ ਵਜੋਂ ਦਿੱਤੇ ਜਾਣਗੇ। ਬੁਲਾਰੇ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਵਿਆਹ ਵਾਲੇ ਜੋੜੇ ਵਿਚ ਜੇਕਰ ਦੋਵੇਂ ਅਨੁਸੂਚਿਤ ਜਾਤੀ ਦੇ ਹੋਣ ਤਾਂ ਦੋਵਾਂ ਵਿਚੋਂ ਇਕ ਬੀ.ਪੀ.ਐੱਲ. (ਗ਼ਰੀਬੀ ਰੇਖਾ ਤੋਂ ਹੇਠਾਂ) ਅਨੁਸੂਚਿਤ ਜਾਤੀ ਨਾਲ ਸਬੰਧਤ ਹੋਣਾ ਚਾਹੀਦਾ ਹੈ। ਜੇਕਰ ਗ਼ੈਰ ਅਨੁਸੂਚਿਤ ਜਾਤੀ ਨਾਲ ਸਬੰਧਤ ਲੜਕਾ ਹੈ ਤਾਂ ਲੜਕੀ ਬੀ.ਪੀ.ਐੱਲ. ਅਨੁਸੂਚਿਤ ਜਾਤੀ ਨਾਲ ਸਬੰਧਤ ਹੋਣੀ ਜ਼ਰੂਰੀ ਹੈ ਅਤੇ ਜੇਕਰ ਲੜਕੀ ਗ਼ੈਰ ਅਨੁਸੂਚਿਤ ਜਾਤੀ ਹੈ ਤਾਂ ਲੜਕਾ ਬੀ.ਪੀ.ਐੱਲ. ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਣਾ ਚਾਹੀਦਾ ਹੈ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement