ਅਸ਼ਲੀਲ ਵੀਡੀਓ ਮਾਮਲਾ : ਚਰਨਜੀਤ ਸਿੰਘ ਚੱਢਾ ਦੇ ਬੇਟੇ ਇੰਦਰਪ੍ਰੀਤ ਨੇ ਕੀਤੀ ਖੁਦਕੁਸ਼ੀ
Published : Jan 3, 2018, 3:47 pm IST
Updated : Jan 3, 2018, 10:17 am IST
SHARE ARTICLE

ਅੰਮ੍ਰਿਤਸਰ : ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿੱਚ ਅੱਜ ਉਨ੍ਹਾਂ ਦੇ ਬੇਟੇ ਇੰਦਰਪ੍ਰੀਤ ਸਿੰਘ ਚੱਢਾ ਨੇ ਆਪਣੇ ਆਪ ਨੂੰ ਗੋਲੀ ਮਾਰ ਖੁਦਕੁਸ਼ੀ ਕਰ ਲਈ ਹੈ।


ਚਰਨਜੀਤ ਚੱਢਾ ਦੀ ਵਾਇਰਲ ਹੋਈ ਅਸ਼ਲੀਲ ਵੀਡੀਓ ਨੇ ਕਾਫੀ ਤੂਲ ਫਡ਼ਿਆ ਹੋਇਆ ਹੈ। ਇਸੇ ਮਾਮਲੇ ‘ਚ ਬੀਤੇ ਦਿਨ ਪੀਡ਼ਤ ਮਹਿਲਾ ਵੱਲੋਂ ਬਿਆਨ ਦਰਜ ਕਰਵਾਏ ਗਏ ਸਨ ਅਤੇ ਉਸਨੇ ਚਰਨਜੀਤ ਚੱਢਾ ‘ਤੇ ਜ਼ਬਰਦਸਤੀ ਦੇ ਦੋਸ਼ ਲਗਾਏ ਸਨ। ਪਰ ਹੁਣ ਮਾਮਲੇ ਵਿਚ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ ਬੇਟੇ ਇੰਦਰਪ੍ਰੀਤ ਸਿੰਘ ਚੱਢਾ ਵਲੋਂ ਅੱਜ ਨਮੋਸ਼ੀ ਕਾਰਨ ਸਿਰ ‘ਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਗਈ ਹੈ।

ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਉਨ੍ਹਾਂ ਨੂੰ ਤੁਰੰਤ ਹਸਪਤਾਲ ‘ਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਚਰਨਜੀਤ ਸਿੰਘ ਚੱਢਾ ਨੂੰ ਤਲਬ ਕਰ ਲਿਆ ਸੀ। ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਵਿੱਚ ਚਰਨਜੀਤ ਸਿੰਘ ਚੱਢਾ ਨੂੰ ਪੇਸ਼ ਹੋ ਕੇ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਗਿਆ ਸੀ। ਇਸ ਤੋਂ ਇਲਾਵਾ ਚਰਨਜੀਤ ਸਿੰਘ ਚੱਢਾ ਦੇ ਸਾਰੇ ਅਹੁਦਿਆਂ ਉਤੇ ਰੋਕ ਲਗਾਉਣ ਦਾ ਵੀ ਆਦੇਸ਼ ਜਾਰੀ ਕੀਤਾ ਗਿਆ ਸਨ।



ਜਿੱਥੇ ਸਿੱਖ ਕੌਮ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਥੇ ਪੁਲਿਸ ਵੱਲੋਂ ਉਸ ਅਸ਼ਲੀਲ ਵੀਡੀਓ ਨੂੰ ਸੋਸ਼ਲ ਮੀਡੀਆ ‘ਚ ਵਾਇਰਲ ਕਰਨ ਦੀ ਧਮਕੀ ਦੇ ਕੇ ਬਲੈਕਮੇਲ ਕਰਨ ਦੇ ਦੋਸ਼ ‘ਚ ਗ੍ਰਿਫਤਾਰ ਕੀਤੇ ਗਏ ਚੋਥੇ ਦੋਸ਼ੀ ਗੁਰਸੇਵਕ ਸਿੰਘ ਨੂੰ ਡਿਊਟੀ ਮੈਜਿਸਟਰੇਟ ਅਰੁਣ ਸ਼ੋਰੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੇ ਪੁਲਸ ਨੇ ਤਿੰਨ ਦਿਨਾਂ ਦਾ ਪੁਲਸ ਰਿਮਾਂਡ ਮੰਗਿਆ ਸੀ।



ਪਰ ਅਦਾਲਤ ਨੇ ਉਸਨੂੰ ਇਕ ਦਿਨ ਦਾ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ ਤਾਂ ਜੋ ਪੁਲਿਸ ਉਸ ਕੋਲੋਂ ਮਾਮਲੇ ਦੀ ਜਾਂਚ ਕਰ ਸਕੇ। ਵੀਡੀਓ ‘ਤੇ ਹੁਣ ਸਿਆਸਤ ਵੀ ਹੋ ਸਕਦੀ ਹੈ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਇਸ ਵੀਡੀਓ ਵਿਚ ਜਿਸ ਔਰਤ ਨਾਲ ਚੱਢਾ ਨੂੰ ਅਸ਼ਲੀਲ ਹਰਕਤਾਂ ਕਰਦੇ ਹੋਏ ਦੇਖਿਆ ਗਿਆ ਸੀ, ਕਿਸੇ ਸਮੇਂ ਚੱਢਾ ਨੇ ਉਸ ਔਰਤ ਕੋਲੋਂ ਰੱਖਡ਼ੀ ਬੰਨ੍ਹਵਾਈ ਸੀ। ਇਹੀ ਨਹੀਂ ਸ਼ਗਨ ਵਜੋਂ ਚੱਢਾ ਆਪਣੀ ਧਰਮ ਦੀ ਭੈਣ ਨੂੰ 500 ਰੁਪਏ ਵੀ ਦਿੱਤੇ ਸਨ ਪਰ ਉੱਧਰ ਚਰਨਜੀਤ ਸਿੰਘ ਚੱਢਾ ਨੇ ਇਸ ਵੀਡੀਓ ਨੂੰ ਆਪਣੇ ਖਿ਼ਲਾਫ਼ ਇੱਕ ਸਾਜਿਸ਼ ਕਰਾਰ ਦਿੱਤਾ ਹੈ।

ਚਰਨਜੀਤ ਸਿੰਘ ਚੱਢਾ ਦੀਆਂ ਉਸ ਔਰਤ ਨਾਲ ਰੱਖਡ਼ੀ ਬੰਨ੍ਹਦੇ ਹੋਏ ਤਸਵੀਰਾਂ ਵੀ ਜਾਰੀ ਹੋਈਆਂ ਸਨ। ਰੱਖਡ਼ੀ ਦਾ ਧਾਗਾ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਹੁੰਦਾ ਹੈ। ਭਰਾ ਅਤੇ ਭੈਣ ਦਾ ਰਿਸ਼ਤਾ ਬਹੁਤ ਹੀ ਪਵਿੱਤਰ ਮੰਨਿਆ ਜਾਂਦਾ ਹੈ, ਉਹ ਭਾਵੇਂ ਸਗੀ ਭੈਣ ਹੋਵੇ ਜਾਂ ਧਰਮ ਦੀ ਭੈਣ ਹੋਵੇ ਪਰ ਚੱਢਾ ਨੇ ਇਸ ਪਵਿੱਤਰ ਰਿਸ਼ਤੇ ਨੂੰ ਵੀ ਤਾਰ-ਤਾਰ ਕਰ ਦਿੱਤਾ। ਚੱਢਾ ਤੋਂ ਪਹਿਲਾਂ ਇੱਕ ਸੀਨੀਅਰ ਅਕਾਲੀ ਨੇਤਾ ਦੀ ਅਸ਼ਲੀਲ ਵੀਡੀਓ ਨੇ ਸਿੱਖਾਂ ਕਾਫ਼ੀ ਸ਼ਰਮਸਾਰ ਕੀਤਾ ਸੀ।

SHARE ARTICLE
Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement