ਅਤਿਵਾਦੀਆਂ ਵਲੋਂ ਨਵੇਂ ਸਾਲ 'ਤੇ ਜਲੰਧਰ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ
Published : Jan 2, 2018, 12:26 pm IST
Updated : Jan 2, 2018, 6:56 am IST
SHARE ARTICLE

ਜਲੰਧਰ: ਹਿੰਦੂ ਆਗੂਆਂ ਦੀ ਹਤਿਆ ਤੋਂ ਬਾਅਦ ਹੁਣ ਅਤਿਵਾਦੀ ਸੰਗਠਨ ਦੁਬਾਰਾ ਪੰਜਾਬ ਵਿਚ ਅਤਿਵਾਦੀ ਘਟਨਾਵਾਂ ਨੂੰ ਅੰਜਾਮ ਦੇਣ ਲਈ ਤਿਆਰੀ ਵਿਚ ਜੁਟੇ ਹੋਏ ਹਨ। ਹੁਣ ਅਤਿਵਾਦੀਆਂ ਨੇ ਨਵੇਂ ਸਾਲ 'ਤੇ ਜਲੰਧਰ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਦਿਤੀ ਹੈ ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇੰਟੈਲੀਜੈਂਸ ਬਿਊਰੋ (ਆਈ. ਬੀ.) ਨੇ ਜਲੰਧਰ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਦੇਣ ਸਬੰਧੀ ਆਈ ਸੂਚਨਾ 'ਤੇ ਹਾਈ ਅਲਰਟ ਜਾਰੀ ਕੀਤਾ ਹੈ। ਆਈ. ਬੀ. ਨੇ ਇਸ ਸਬੰਧੀ ਪੂਰੀ ਜਾਣਕਾਰੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੀ ਹੈ। 

ਸੂਚਨਾ ਤੋਂ ਬਾਅਦ ਜ਼ਿਲ੍ਹਾ ਪੁਲਿਸ, ਜੀ. ਆਰ. ਪੀ. ਅਤੇ ਆਰ. ਪੀ. ਐਫ਼. ਨੂੰ ਚੌਕਸ ਰਹਿਣ ਦਾ ਹੁਕਮ ਦਿਤਾ ਗਿਆ ਹੈ। ਜੀ. ਆਰ. ਪੀ. ਅਤੇ ਆਰ. ਪੀ. ਐਫ਼. ਨੇ ਰਾਤ ਦੇ ਸਮੇਂ ਰੇਲਵੇ ਸਟੇਸ਼ਨ ਦੀ ਸੁਰੱਖਿਆ ਨੂੰ ਵਧਾ ਦਿਤਾ ਹੈ, ਉਥੇ ਹੀ ਰੇਲਵੇ ਸਟੇਸ਼ਨ 'ਤੇ ਆਉਣ ਵਾਲੇ ਸਾਰੇ ਰਸਤਿਆਂ 'ਤੇ ਚੌਕਸੀ ਵਧਾ ਦਿਤੀ ਗਈ ਹੈ। ਪਾਕਿਸਤਾਨ ਦੀ ਜਾਸੂਸੀ ਏਜੰਸੀ ਆਈ. ਐਸ. ਆਈ. ਇਕ ਵਾਰ ਫਿਰ ਤੋਂ ਪੰਜਾਬ ਵਿਚ ਗੜਬੜੀ ਫੈਲਾਉਣ ਦੀ ਫ਼ਿਰਾਕ ਵਿਚ ਹੈ। 



ਪੰਜਾਬ ਦੇ ਪੁਲਿਸ ਅਧਿਕਾਰੀ ਵੀ ਮੰਨਦੇ ਹਨ ਕਿ ਪੰਜਾਬ ਵਿਚ ਦੁਬਾਰਾ ਅਤਿਵਾਦ ਪੈਦਾ ਹੋ ਸਕਦਾ ਹੈ। ਹਾਲਾਂਕਿ ਦੇਸ਼ ਵਿਰੋਧੀ ਤਾਕਤਾਂ ਵਾਰ-ਵਾਰ ਪੰਜਾਬ ਵਿਚ ਗੜਬੜੀ ਫੈਲਾਉਣ ਦੀਆਂ ਯੋਜਨਾਵਾਂ ਬਣਾਉਂਦੀਆਂ ਰਹਿੰਦੀਆਂ ਹਨ। ਨਵਾਂ ਹਾਈ ਅਲਰਟ ਜਲੰਧਰ ਰੇਲਵੇ ਸਟੇਸ਼ਨ ਸਬੰਧੀ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਹ ਅਲਰਟ ਪਿਛਲੇ ਹਫ਼ਤੇ ਜਾਰੀ ਹੋਇਆ ਸੀ ਅਤੇ ਇਸ ਤੋਂ ਬਾਅਦ ਜ਼ਿਲ੍ਹਾ ਪੁਲਿਸ ਨੇ ਵੀ ਰੇਲਵੇ ਸਟੇਸ਼ਨ 'ਤੇ ਤਲਾਸ਼ੀ ਮੁਹਿੰਮ ਚਲਾਈ ਸੀ। 


ਇਹ ਸਭ ਦਾਅਵੇ ਰੇਲਵੇ ਪੁਲਿਸ ਤੇ ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਸਾਂਝੇ ਤੌਰ 'ਤੇ ਕੀਤੇ ਗਏ ਸਨ, ਪਰ ਜਦੋਂ ਰੋਜ਼ਾਨਾ ਸਪੋਕਸਮੈਨ ਦੀ ਟੀਮ ਵਲੋਂ ਦੁਪਹਿਰੇ ਸਟੇਸ਼ਨ ਦਾ ਦੌਰਾ ਕੀਤਾ ਤਾਂ ਨਜ਼ਾਰਾ ਕੁੱਝ ਹੋਰ ਹੀ ਕਹਾਣੀ ਬਿਆਨ ਕਰ ਰਿਹਾ ਸੀ। ਸੁਰੱਖਿਆ ਦੇ ਨਾਮ 'ਤੇ ਸਿਰਫ਼ ਖ਼ਾਨਾਪੂਰਤੀ ਤੋਂ ਇਲਾਵਾ ਹਾਈ ਅਲਰਟ ਵਾਲੀ ਕੋਈ ਵੀ ਗੱਲਬਾਤ ਨਜ਼ਰ ਨਹੀਂ ਆ ਰਹੀ ਸੀ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement