'ਬਠਿੰਡਾ ਥਰਮਲ ਪਲਾਂਟ ਦੁਬਾਰਾ ਸ਼ੁਰੂ ਕਰੋ'
Published : Jan 7, 2018, 12:37 am IST
Updated : Jan 6, 2018, 7:07 pm IST
SHARE ARTICLE

ਚੰਡੀਗੜ੍ਹ, 6 ਜਨਵਰੀ (ਸਸਸ) : ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬਠਿੰਡਾ ਥਰਮਲ ਪਲਾਂਟ ਨੂੰ ਦੁਬਾਰਾ ਸ਼ੁਰੂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ 715 ਕਰੋੜ ਰੁਪਏ ਦੀ ਮੁਰੰਮਤ ਮਗਰੋਂ 2029 ਤਕ ਕੰਮ ਕਰਨ ਦੀ ਸਮਰੱਥਾ ਵਾਲੇ ਸੂਬੇ ਦੇ ਇਸ ਕੀਮਤੀ ਅਸਾਸੇ ਨੂੰ ਇਸ ਤਰ੍ਹਾਂ ਬੰਦ ਨਹੀਂ ਹੋਣ ਦੇਣਾ ਚਾਹੀਦਾ।ਇਥੇ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਜਿਸ ਪਲਾਂਟ ਦੀ ਮੁਰੰਮਤ ਲਈ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਕੇਂਦਰ ਤੋਂ 715 ਕਰੋੜ ਰੁਪਏ ਜਾਰੀ ਕਰਵਾਏ ਸਨ, ਉਸ ਨੂੰ ਹੁਣ ਆਪਹੁਦਰੇ ਤਰੀਕੇ ਨਾਲ ਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਪਲਾਂਟ ਨੂੰ ਨਵੀਂ ਜ਼ਿੰਦਗੀ ਦੇਣ ਲਈ ਇਸ ਦੀ ਮੁਰੰਮਤ ਕਰਵਾਈ, ਪਰ ਸੂਬਾ ਸਰਕਾਰ ਨੂੰ ਇਸ ਗੱਲ ਦੀ ਰੱਤੀ-ਭਰ ਵੀ ਪਰਵਾਹ ਨਹੀਂ ਹੈ ਕਿ ਇਸ ਪਲਾਂਟ ਨੂੰ ਬੰਦ ਕਰਵਾਉਣ ਇਸ ਦੀ ਮੁਰੰਮਤ 'ਤੇ ਲਗਿਆ ਪੈਸਾ ਜ਼ਾਇਆ ਚਲਾ ਜਾਵੇਗਾ। ਇਸ ਤਰ੍ਹਾਂ ਲੱਗਦਾ ਹੈ ਕਿ ਕੁੱਝ ਲੋਕਾਂ ਵਲੋਂ ਅਪਣੇ ਸੌੜੇ ਹਿਤਾਂ ਦੀ ਪੂਰਤੀ ਲਈ ਇਸ ਪਲਾਂਟ ਨੂੰ ਬੰਦ ਕੀਤਾ ਗਿਆ ਹੈ ਤਾਂ ਕਿ ਇਸ ਦੀ 2000 ਏਕੜ ਜ਼ਮੀਨ ਸਮੇਤ ਬਾਕੀ ਅਸਾਸਿਆਂ ਦਾ ਕਾਰੋਬਾਰੀ ਲਾਭ ਲਿਆ ਜਾ ਸਕੇ।


ਇਸ ਮੁੱਦੇ 'ਤੇ ਮੁੱਖ ਮੰਤਰੀ ਨੂੰ ਕਾਂਗਰਸ ਪਾਰਟੀ ਦਾ ਸਟੈਂਡ ਚੇਤੇ ਕਰਵਾਉਂਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਪਲਾਂਟ ਉਤੇ ਇਕ ਗੇਟ ਮੀਟਿੰਗ ਰੱਖੀ ਸੀ, ਜਿਸ 'ਚ ਉਸ ਨੇ ਵਰਕਰਾਂ ਨੂੰ ਵਾਅਦਾ ਕੀਤਾ ਸੀ ਕਿ ਇਸ ਪਲਾਂਟ ਨੂੰ ਫੁੱਲ ਲੋਡ 'ਤੇ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਉਸੇ ਵਿਅਕਤੀ ਨੇ ਅਜਿਹੇ ਝੂਠ ਬੋਲ ਕੇ ਥਰਮਲ ਪਲਾਂਟ ਨੂੰ ਬੰਦ ਕਰਨ ਦਾ ਕੇਸ ਤਿਆਰ ਕਰ ਦਿਤਾ ਹੈ।ਬੀਬੀ ਬਾਦਲ ਨੇ ਮੁੱਖ ਮੰਤਰੀ ਨੂੰ ਚੇਤੇ ਕਰਵਾਇਆ ਕਿ ਸਰਕਾਰ ਦੀ ਇਕ ਸਮਾਜਕ ਜ਼ਿੰਮੇਵਾਰੀ ਹੁੰਦੀ ਹੈ ਅਤੇ ਇਹ ਅਪਣੇ ਇਕ ਸਨਕੀ ਫ਼ੈਸਲੇ ਨੂੰ ਲਾਗੂ ਕਰਨ ਲਈ 2000 ਕਾਮਿਆਂ ਨੂੰ ਉਜਾੜ ਨਹੀਂ ਸਕਦੀ।ਬੀਬੀ ਬਾਦਲ ਨੇ ਕਿਹਾ ਕਿ ਬਠਿੰਡਾ ਦੇ ਚਾਰੇ ਯੂਨਿਟਾਂ ਦੀ ਮੌਜੂਦਗੀ ਅਤੇ 5775 ਮੈਗਾਵਾਟ ਬਿਜਲੀ ਦੇ ਵਾਧੂ ਉਤਪਾਦਨ ਦੇ ਨਾਲ ਵੀ 2022 ਤਕ ਸੂਬੇ ਅੰਦਰ ਬਿਜਲੀ ਦੀ ਕਮੀ ਹੋ ਜਾਵੇਗੀ। ਅਜਿਹੇ ਹਾਲਾਤਾਂ ਵਿਚ ਬਠਿੰਡਾ ਪਲਾਂਟ ਤੋਂ ਪੈਦਾ ਹੋਣ ਵਾਲੀ 460 ਮੈਗਾਵਾਟ ਬਿਜਲੀ ਦੀ ਕਮੀ ਇਸ ਘਾਟੇ ਨੂੰ ਹੋਰ ਬਦਤਰ ਬਣਾ ਦੇਵੇਗੀ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement