ਭਗਵੰਤ ਮਾਨ ਨੇ ਵਿਧਾਨ ਸਭਾ ਦੀ ਕਾਰਵਾਈ ਦਾ ਦੂਰਦਰਸ਼ਨ 'ਤੇ ਸਿੱਧਾ ਪ੍ਰਸਾਰਣ ਮੰਗਿਆ
Published : Jan 10, 2018, 1:12 am IST
Updated : Jan 9, 2018, 7:42 pm IST
SHARE ARTICLE

ਚੰਡੀਗੜ੍ਹ, 9 ਜਨਵਰੀ (ਨੀਲ ਭਲਿੰਦਰ ਸਿੰਘ): ਸੰਸਦ ਦੀ ਅੰਦਰੂਨੀ ਵੀਡੀਉ ਬਣਾਉਣ ਕਾਰਨ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਕਰ ਚੁਕੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਾਰੇ ਸੂਬਿਆਂ ਦੇ ਵਿਧਾਨ ਸਭਾ ਸੈਸ਼ਨਾਂ ਦੀ ਕਾਰਵਾਈ ਨੂੰ ਦੂਰਦਰਸ਼ਨ 'ਤੇ ਲਾਈਵ ਪ੍ਰਸਾਰਣ ਕਰਨ ਦੀ ਮੰਗ ਕੀਤੀ ਹੈ।ਮਾਨ ਨੇ ਰਾਜਸਥਾਨ ਦੇ ਉਦੇਪੁਰ ਸ਼ਹਿਰ ਵਿਖੇ 18ਵੇਂ ਸਰਬ ਭਾਰਤੀ ਵਿਪ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਉਠਾਈ। 'ਆਪ' ਵਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਭਗਵੰਤ ਮਾਨ ਨੇ ਦਸਿਆ ਕਿ ਸਰਬ ਭਾਰਤੀ ਵਿਪ ਸੰਮੇਲਨ ਵਿਚ ਸੰਸਦ ਵਿਚ ਸਾਰੀਆਂ ਪਾਰਟੀਆਂ ਦੇ ਵਿਪ ਮੈਂਬਰਾਂ ਸਮੇਤ ਸੂਬਾ ਵਿਧਾਨ ਸਭਾਵਾਂ ਤੋਂ ਵੱਖ-ਵੱਖ ਮੈਂਬਰਾਂ ਸਮੇਤ ਅਧਿਕਾਰੀਆਂ ਨੇ ਵੀ ਹਿੱਸਾ ਲਿਆ। ਸੰਮੇਲਨ ਦੇ ਉਦਘਾਟਨੀ ਸਮਾਰੋਹ ਵਿਚ ਰਾਜਸਥਾਨ ਦੀ ਮੁੱਖ ਮੰਤਰੀ ਸ੍ਰੀਮਤੀ ਵਸੁੰਧਰਾ ਰਾਜੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਅਨੰਥ ਕੁਮਾਰ ਨੇ ਪ੍ਰਧਾਨਗੀ ਕੀਤੀ। ਇਸ ਮੌਕੇ ਬੋਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਅੱਜ ਇਹ ਗੱਲ ਜ਼ੋਰ ਨਾਲ ਕਹੀ ਜਾ ਰਹੀ ਹੈ ਕਿ ਵਿਰੋਧੀ ਧਿਰਾਂ ਨੂੰ ਸਪੀਕਰ ਦੀ ਕੁਰਸੀ ਸਾਹਮਣੇ (ਵੈਲ) ਜਾ ਕੇ ਸ਼ੋਰ-ਸ਼ਰਾਬੇ ਤੋਂ ਸੰਕੋਚ ਕਰਨਾ ਚਾਹੀਦਾ ਹੈ।


 ਪਰੰਤੂ ਸਵਾਲ ਇਹ ਹੈ ਕਿ ਜੇਕਰ ਸੱਤਾਧਾਰੀ ਧਿਰਾਂ ਜ਼ਿੰਮੇਵਾਰੀ ਨਾਲ ਚੱਲਣ ਅਤੇ ਉਨ੍ਹਾਂ ਨੂੰ ਸੀਟ ਉਪਰ ਹੀ ਬੋਲਣ ਦਾ ਮੌਕਾ ਦਿਤਾ ਜਾਵੇ ਤਾਂ ਵੈਲ ਵਿਚ ਆ ਕੇ ਬੋਲਣ ਦੀ ਜ਼ਰੂਰਤ ਨਹੀਂ ਰਹਿੰਦੀ। ਮਾਨ ਨੇ ਕਿਹਾ ਕਿ ਮੈਨੂੰ ਕਾਫ਼ੀ ਸਮਾਂ ਵੈਲ   ਵਿਚ ਆ ਕੇ ਆਵਾਜ਼ ਉਠਾਉਣੀ ਪੈਂਦੀ ਹੈ। ਮਾਨ ਨੇ ਵਿਅੰਗ ਦੇ ਲਹਿਜ਼ੇ ਵਿਚ ਕਿਹਾ ਕਿ ਜੋ ਸਿਆਸੀ ਧਿਰਾਂ ਅੱਜ ਵੈਲ ਵਿਚ ਨਾ ਜਾਣ ਦੀ ਨਸੀਹਤ ਦੇ ਰਹੀਆਂ ਹਨ ਉਹ ਦਸ ਸਾਲ ਵੈਲ ਵਿਚ ਹੀ ਖੜੀਆਂ ਦੇਖੀਆਂ ਗਈਆਂ ਹਨ।ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਲੋਕ ਸਭਾ ਅਤੇ ਰਾਜ ਸਭਾ ਦੀ ਤਰਜ਼ 'ਤੇ ਵਿਧਾਨ ਸਭਾਵਾਂ ਦੀ ਕਾਰਵਾਈ ਵੀ ਸਬੰਧਤ ਦੂਰਦਰਸ਼ਨ ਚੈਨਲ 'ਤੇ ਲਾਈਵ ਪ੍ਰਸਾਰਣ ਹੋਣੀ ਚਾਹੀਦੀ ਹੈ। ਸਮੁੱਚੀ ਕਾਰਵਾਈ ਦੀ ਵਿਧਾਨ ਸਭਾਵਾਂ ਵਲੋਂ ਵੀਡੀਉ ਰੀਕਾਰਡਿੰਗ ਸੁਨਿਸ਼ਚਿਤ ਕੀਤੀ ਜਾਵੇ ਤਾਂ ਕਿ ਹਰ ਵਿਧਾਇਕ ਅਪਣੇ ਹਲਕੇ ਦੇ ਲੋਕਾਂ ਨੂੰ ਦਿਖਾ ਸਕੇ ਕਿ ਉਸ ਨੇ ਹਲਕੇ ਦੇ ਕਿਹੜੇ-ਕਿਹੜੇ  ਮੁੱਦੇ ਚੁਕੇ ਹਨ। 

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement