ਦੇਖੋ ਕਿੰਝ ਪਾਬੰਧੀ ਦੇ ਬਾਵਜੂਦ ਧੜੱਲੇ ਨਾਲ ਵੇਚੇ ਜਾ ਰਹੇ ਨੇ ਪਟਾਖੇ
Published : Oct 10, 2017, 5:26 pm IST
Updated : Oct 10, 2017, 11:56 am IST
SHARE ARTICLE

ਨਿਯਮਾਂ ਨੂੰ ਸੂਲੀ 'ਤੇ ਟੰਗ ਬਠਿੰਡੇ ਦੇ ਕੁੱਝ ਦੁਕਾਨਦਾਰ ਰਿਹਾਇਸ਼ੀ ਇਲਾਕਿਆਂ 'ਚ ਧੜੱਲੇ ਨਾਲ ਪਟਾਖੇ ਵੇਚ ਰਹੇ ਹਨ। ਜਿਨ੍ਹਾਂ ਨੂੰ ਕਿਸੇ ਵੀ ਪ੍ਰਬੰਧਕੀ ਅਧਿਕਾਰੀ ਦਾ ਕੋਈ ਡਰ ਨਹੀਂ।

ਦੱਸ ਦਈਏ ਕਿ ਬਠਿੰਡੇ ਦੇ ਡਿਪਟੀ ਕਮਿਸ਼ਨਰ ਨੇ ਸ਼ਹਿਰ ਅੰਦਰ ਰਿਹਾਇਸ਼ੀ ਇਲਾਕਿਆਂ 'ਚ ਪਟਾਖੇ ਵੇਚਣ 'ਤੇ ਪਾਬੰਧੀ ਲਗਾਈ ਹੋਈ ਹੈ। ਪਰ ਫਿਰ ਵੀ ਕੁੱਝ ਦੁਕਾਨਦਾਰ ਆਪਣੇ ਨਿੱਜੀ ਫਾਇਦੇ ਲਈ ਸ਼ਰੇਆਮ ਰਿਹਾਇਸ਼ੀ ਇਲਾਕਿਆਂ ਵਿੱਚ ਪਟਾਖੇ ਵੇਚ ਰਹੇ ਨੇ। 


ਜਿਨ੍ਹਾਂ ਵਿਚੋਂ ਮੁੱਖ ਕਿਲਾ ਰੋਡ ਅਤੇ ਸਿਰਕੀ ਬਾਜ਼ਾਰ ਨਾਲ ਹੀ ਦੇਸ਼ਰਾਜ ਸਕੂਲ ਦੇ ਸਾਹਮਣੇ ਨਾ ਪਟਾਖੇ ਧੜੱਲੇ ਨਾਲ ਵੇਚੇ ਜਾ ਰਹੇ ਨੇ ਬਲਕਿ ਇਹ ਇਲਾਕਾ ਸਭ ਤੋਂ ਜ਼ਿਆਦਾ ਭੀੜ ਵਾਲਾ ਇਲਾਕਾ ਹੈ। ਪਰ ਫਿਰ ਵੀ ਦੁਕਾਨਦਾਰ ਬੇਫਿਕਰ ਹੋਕੇ ਆਪਣੀ ਦੁਕਾਨਦਾਰੀ ਵਿੱਚ ਲੱਗੇ ਹੋਏ ਨੇ। ਜੇਕਰ ਅਜਿਹੇ ਵਿੱਚ ਕੋਈ ਦੁਰਘਟਨਾ ਹੋ ਜਾਂਦੀ ਹੈ ਤਾਂ ਇਸਦਾ ਜ਼ਿੰਮੇਦਾਰ ਕੌਣ ਹੋਵੇਗਾ ਇਹ ਇੱਕ ਵੱਡਾ ਸਵਾਲ ਬਣਿਆ ਹੋਇਆ ਹੈ।


ਉੱਥੇ ਹੀ ਜਦੋਂ ਇਸ ਪੂਰੇ ਮਾਮਲੇ ਬਾਰੇ ਬਠਿੰਡੇ ਦੇ ਡਿਪਟੀ ਕਮਿਸ਼ਨਰ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਸ਼ਖਤੀ ਨਾਲ ਕਾਰਵਾਈ ਕਰਨ ਦਾ ਭਰੋਸਾ ਦਿੰਦੇ ਹੋਏ ਆਪਣਾ ਪੱਲਾ ਝਾੜ ਦਿੱਤਾ ਪਰ ਕਿਸੇ ਤਰ੍ਹਾਂ ਦਾ ਕੋਈ ਐਕਸ਼ਨ ਲੈਣਾ ਜਰੂਰੀ ਨਹੀਂ ਸਮਝਿਆ।
ਜਾਣਕਾਰੀ ਮੁਤਾਬਿਕ ਇਸਤੋਂ ਪਹਿਲਾਂ ਵੀ ਕਈ ਰਿਹਾਇਸ਼ੀ ਇਲਾਕਿਆਂ ਵਿੱਚ ਪਟਾਖਾ ਰੱਖਣ ਵਾਲੇ ਗੁਦਾਮ ਅਤੇ ਦੁਕਾਨਾਂ ਵਿੱਚ ਵੀ ਅੱਗ ਲੱਗ ਚੁੱਕੀ ਹੈ ਜਿਸਦਾ ਖਾਮਿਆਜਾ ਬੇਗੁਨਾਹਾਂ ਨੂੰ ਆਪਣੀ ਜਾਨ ਗਵਾ ਕੇ ਚੁਕਾਉਣਾ ਪਿਆ ਹੈ। ਅਜਿਹੇ ਵਿੱਚ ਪ੍ਰਸ਼ਾਸ਼ਨ ਨੂੰ ਇਨ੍ਹਾਂ ਲੋਕਾਂ 'ਤੇ ਸਖਤ ਕਾਰਵਾਈ ਕਰਨੀ ਚਾਹੀਦੀ ਹੈ।


SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement