ਫ਼ਸਲਾਂ 'ਤੇ ਕੀੜੇ-ਮਕੌੜੇ ਤੇ ਬੀਮਾਰੀਆਂ ਦੇ ਹਮਲੇ ਬਾਰੇ ਵਿਚਾਰ ਚਰਚਾ
Published : Feb 6, 2018, 12:25 am IST
Updated : Feb 5, 2018, 6:55 pm IST
SHARE ARTICLE

ਚੰਡੀਗੜ੍ਹ, 5 ਫ਼ਰਵਰੀ (ਸ.ਸ.ਸ.) : ਸਟੇਟ ਪੈਸਟ ਸਰਵੇਲੈਂਸ ਐਂਡ ਐਡਵਾਈਜ਼ਰੀ ਯੂਨਿਟ, ਪੰਜਾਬ ਦੀ ਮੀਟਿੰਗ ਮਾਨਯੋਗ ਸ੍ਰੀ ਜਸਬੀਰ ਸਿੰਘ ਬੈਂਸ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਪੰਜਾਬੀ ਖੇਤੀਬਾੜੀ ਯੂਨੀਵਰਸਟੀ ਲੁਧਿਆਣਾ, ਸੀ.ਆਈ.ਪੀ.ਐਮ.ਸੀ. ਜਲੰਧਰ, ਬਾਗਬਾਨੀ ਵਿਭਾਗ ਅਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਭਾਗ ਲਿਆ। ਮੀਟਿੰਗ ਵਿਚ ਪੰਜਾਬ ਰਾਜ ਵਿਚ ਬੀਜੀਆਂ ਵੱਖ-ਵੱਖ ਫ਼ਸਲਾਂ ਕਣਕ, ਫਲਾਂ ਅਤੇ ਸਬਜ਼ੀਆਂ ਉਪਰ ਕੀੜੇ-ਮਕੌੜੇ ਅਤੇ ਬੀਮਾਰੀਆਂ ਦੇ ਹਮਲੇ ਅਤੇ ਫ਼ਸਲਾਂ ਦੀ ਹਾਲਤ ਬਾਰੇ ਚਰਚਾ ਕੀਤੀ। ਸੀ.ਆਈ.ਪੀ.ਐਮ.ਸੀ., ਜਲੰਧਰ ਅਤੇ ਖੇਤੀਬਾੜੀ ਵਿਭਾਗ ਰੂਪਨਗਰ ਦੇ ਅਧਿਕਾਰੀਆਂ ਨੇ ਧਿਆਨ ਵਿਚ ਲਿਆਂਦਾ ਕਿ ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਚ ਪੀਲੀ ਕੁੰਗੀ ਦੇ ਹਾਟ ਸਪਾਟ ਵੇਖੇ ਗਏ ਹਨ। ਅਧਿਕਾਰੀਆਂ ਵਲੋਂ ਇਨ੍ਹਾਂ ਖੇਤਾਂ ਵਿਚ ਉੱਲੀਨਾਸ਼ਕ ਦਾ ਸਪਰੇ ਕਰਵਾ ਦਿਤਾ ਗਿਆ ਹੈ ਅਤੇ ਹੁਣ ਸਥਿਤੀ ਕੰਟਰੋਲ ਹੇਠ ਹੈ। 


ਮੀਟਿੰਗ ਵਿਚ ਹਾਜ਼ਰ ਮਾਹਰਾਂ ਅਨੁਸਾਰ ਮੌਜੂਦਾ ਮੌਸਮ ਦੀ ਸਥਿਤੀ ਨੂੰ ਵੇਖਦਿਆਂ ਕਿਸਾਨਾਂ ਨੂੰ ਸਲਾਹ ਦਿਤੀ ਜਾ ਰਹੀ ਹੈ ਕਿ ਅਪਣੇ ਖੇਤਾਂ ਦਾ ਲਗਾਤਾਰ ਨਿਰੀਖਣ ਕੀਤਾ ਜਾਵੇ ਅਤੇ ਜੇਕਰ ਪੀਲੀ ਕੁੰਗੀ ਦਾ ਹਮਲਾ ਨਜ਼ਰ ਆਵੇ ਤਾਂ ਤੁਰਤ ਇਸ ਦੀ ਸੂਚਨਾ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਦਿਤੀ ਜਾਵੇ। ਮੀਟਿੰਗ ਵਿਚ ਇਹ ਫ਼ੈਸਲਾ ਕੀਤਾ ਗਿਆ ਕਿ ਕਿਸਾਨਾਂ ਵਿਚ ਇਸ ਗੱਲ ਦਾ ਪ੍ਰਚਾਰ ਕੀਤਾ ਜਾਵੇਗਾ ਕਿ ਕਰਨਾਲ ਬੰਟ ਤੋਂ ਰਹਿਤ ਬੀਜ ਪੈਦਾ ਕਰਨ ਲਈ ਕਣਕ ਦੀ ਫ਼ਸਲ 'ਤੇ ਟਿਲਟ/ਫੋਲੀਕੁਰ 25 ਈਸੀ 200 ਮਿਲੀਲੀਟਰ ਪ੍ਰਤੀ ਏਕੜ ਹਿਸਾਬ 200 ਲੀਟਰ ਪਾਣੀ ਵਿਚ ਘੋਲ ਕੇ ਛਿੜਕਾਅ ਕਰਨ ਲਈ ਢੁਕਵਾਂ ਸਮਾਂ ਹੈ। ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਦੀ ਰਾਏ ਅਨੁਸਾਰ ਰਾਜ ਵਿਚ ਕਣਕ ਦੀ ਫ਼ਸਲ ਠੀਕ ਹੈ ਅਤੇ ਵਧੀਆ ਝਾੜ ਪ੍ਰਾਪਤ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਰਾਜ ਵਿਚ ਗੰਨਾ, ਫਲਾਂ ਅਤੇ ਸਬਜ਼ੀਆਂ 'ਤੇ ਕਿਸੇ ਪ੍ਰਕਾਰ ਦੇ ਕੀੜੇ-ਮਕੌੜੇ ਦੇ ਗੰਭੀਰ ਹਮਲੇ ਬਾਰੇ ਰੀਪੋਰਟ ਨਹੀਂ ਹੈ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement