ਹਾਈ ਕੋਰਟ ਵਲੋਂ ਅਕਾਲੀ ਦਲ (ਬਾਦਲ) ਨੂੰ ਫਿਰ ਝਟਕਾ ਪਟਨਾ ਸਾਹਿਬ 'ਚ ਸਰਨਾ ਦੀ ਪ੍ਰਧਾਨਗੀ ਵਾਲੀ ਕਮੇਟੀ ਕੀਤੀ ਮੁੜ ਬਹਾਲ
Published : Nov 22, 2017, 11:26 am IST
Updated : Nov 22, 2017, 5:59 am IST
SHARE ARTICLE

ਬਿਹਾਰ ਹਾਈ ਕੋਰਟ ਨੇ ਇਕ ਵਾਰੀ ਫਿਰ ਬਾਦਲ ਦਲ ਨੂੰ ਕਰਾਰਾ ਝਟਕਾ ਦਿੰਦਿਆਂ ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਲਈ ਹਰਵਿੰਦਰ ਸਿੰਘ ਸਰਨਾ ਦੀ ਅਗਵਾਈ ਵਾਲੀ ਕਮੇਟੀ ਨੂੰ ਮੁੜ ਬਹਾਲ ਕਰ ਦਿੱਤਾ ਹੈ । ਜ਼ਿਲਾ ਅਤੇ ਸੈਸ਼ਨ ਜੱਜ ਦੇ ਉਸ ਫੈਸਲੇ ਨੂੰ ਮੁੱਢੋਂ ਹੀ ਰੱਦ ਕਰਦਿਆਂ ਕਿਹਾ ਹੈ ਕਿ ਚੁਣੀ ਹੋਈ ਕਮੇਟੀ ਨੂੰ ਬਰਖਾਸਤ ਕੀਤਾ ਜਾਣਾ ਗਲਤ ਹੈ। ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਹਾਈ ਕੋਰਟ ਨੇ ਪੂਰੀ ਤਰ੍ਹਾਂ ਇਨਸਾਫ ਕਰਦਿਆਂ ਇਕ ਚੁਣੀ ਹੋਈ ਕਮੇਟੀ ਨੂੰ ਬਹਾਲ ਕਰ ਦਿੱਤਾ ਹੈ, ਜਿਸ ਨਾਲ ਸੰਗਤਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

 ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਮੱਕੜ ਦੀ ਪ੍ਰਧਾਨਗੀ ਤਾਂ ਪਟਨਾ ਸਾਹਿਬ ਜਾਂਦਿਆਂ ਰਸਤੇ ਵਿਚ ਹੀ ਖੁੱਸ ਗਈ। ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਕਿਹਾ ਕਿ ਉਹ ਭਲਕੇ ਗੁਰੂ ਸਾਹਿਬ ਦਾ ਸ਼ੁੱਕਰਾਨਾ ਕਰਨ ਪਟਨਾ ਸਾਹਿਬ ਜਾ ਰਹੇ ਹਨ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਪਹਿਲਾਂ ਦੀ ਤਰ੍ਹਾਂ ਉਲੀਕੇ ਪ੍ਰੋਗਰਾਮ ਅਨੁਸਾਰ ਹੀ ਵੱਡੀ ਪੱਧਰ 'ਤੇ ਮਨਾਇਆ ਜਾਵੇਗਾ। 


ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਏਜੰਡਾ ਸੰਗਤਾਂ ਦੁਆਰਾ ਸ਼ਰਧਾ ਭਾਵਨਾ ਨਾਲ ਗੁਰੂ ਦੀ ਗੋਲਕ ਵਿਚ ਪਾਈ ਮਾਇਆ ਦੀ ਸਿਰਫ ਪੰਥਕ ਕਾਰਜਾਂ ਲਈ ਹੀ ਵਰਤੋਂ ਕਰਨਾ ਹੈ ਅਤੇ ਕਿਸੇ ਨੂੰ ਵੀ ਗੁਰੂ ਦੀ ਗੋਲਕ ਦੀ ਦੁਰਵਰਤੋਂ ਕਰਨ ਦੀ ਇਜਾਜ਼ਤ ਨਹੀ ਦਿੱਤੀ ਜਾਵੇਗੀ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement