ਹੋਲੇ-ਮਹੱਲੇ ਦੇ ਸਮਾਗਮਾਂ 'ਚ ਸ਼ਾਮਲ ਹੋਣ ਲਈ ਕੈਪਟਨ ਨੇ ਦਿਤਾ ਨਿਤੀਸ਼ ਨੂੰ ਪੰਜਾਬ ਆਉਣ ਦਾ ਸੱਦਾ
Published : Dec 22, 2017, 11:15 pm IST
Updated : Dec 22, 2017, 5:45 pm IST
SHARE ARTICLE

ਪਟਨਾ, 22 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਹਾਰ ਵਿੱਚ ਆਪਣੇ ਹਮਰੁਤਬਾ ਨਿਤਿਸ਼ ਕੁਮਾਰ ਨੂੰ ਸਾਲ 2018 ਵਿੱਚ ਸਿੱਖਾਂ ਦੇ ਨਵੇਂ ਵਰ੍ਹੇ ਦੀ ਸ਼ੁਰੂਆਤ ਮੌਕੇ ਮਨਾਏ ਜਾਂਦੇ ਹੋਲਾ-ਮਹੱਲੇ ਦੇ ਰਾਜ ਪੱਧਰੀ ਸਮਾਗਮਾਂ ਵਿਚ ਸ਼ਾਮਲ ਹੋਣ ਦਾ ਸੱਦਾ ਦਿਤਾ ਹੈ।ਕੈਪਟਨ ਅਮਰਿੰਦਰ ਸਿੰਘ ਜੋ ਇੱਥੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਆਏ ਹੋਏ ਹਨ, ਨੇ ਬਿਹਾਰ ਦੇ ਮੁੱਖ ਮੰਤਰੀ ਨਾਲ ਹੋਈ ਮੁਲਾਕਾਤ ਦੌਰਾਨ ਇਹ ਸੱਦਾ ਦਿਤਾ।ਇਕ ਬੁਲਾਰੇ ਨੇ ਇਸ ਸੰਖੇਪ ਮੀਟਿੰਗ ਨੂੰ ਸ਼ਿਸ਼ਟਾਚਾਰ ਮਿਲਣੀ ਦੱਸਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਿਹਾਰ ਦੇ ਮੁੱਖ ਮੰਤਰੀ ਨੂੰ ਦਸਿਆ ਕਿ ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ 'ਤੇ ਚੇਅਰ ਸਥਾਪਤ ਕੀਤੀ ਗਈ ਹੈ, ਤੋਂ ਇਕ ਟੀਮ ਖੋਜ ਕਾਰਜਾਂ ਲਈ ਦਸਮ ਪਿਤਾ ਜੀ ਦੇ ਜਨਮ ਅਸਥਾਨ ਪਟਨਾ ਸਾਹਿਬ ਵਿਖੇ ਭੇਜਣ ਦਾ ਫੈਸਲਾ ਕੀਤਾ ਹੈ। 


ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਦੁਨੀਆਂ ਭਰ ਤੋਂ ਪਹੁੰਚ ਰਹੀ ਲੱਖਾਂ ਦੀ ਗਿਣਤੀ ਵਿੱਚ ਸੰਗਤ ਵਾਸਤੇ ਕੀਤੇ ਸ਼ਾਨਦਾਰ ਪ੍ਰਬੰਧਾਂ ਲਈ ਨਿਤਿਸ਼ ਕੁਮਾਰ ਨੂੰ ਵਧਾਈ ਦਿੱਤੀ। ਪੰਜਾਬ ਦੇ ਮੁੱਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਨੇ ਖੁਦ ਸੰਗਤ ਲਈ ਕੀਤੇ ਬੰਦੋਬਸਤ ਦੇਖੇ ਹਨ ਜਿਸ ਤੋਂ ਉਹ ਬਹੁਤ ਪ੍ਰਭਾਵਤ ਹੋਏ ਹਨ। ਕੈਪਟਨ ਨੇ ਬਿਹਾਰ ਦੇ ਮੁੱਖ ਮੰਤਰੀ ਨੂੰ ਇਸ ਪਵਿੱਤਰ ਦਿਹਾੜੇ ਨੂੰ ਮਨਾਉਣ ਲਈ ਉਨ੍ਹਾਂ ਦੀ ਸਰਕਾਰ ਵਲੋਂ ਕੀਤੇ ਪ੍ਰਬੰਧਾਂ ਬਾਰੇ ਵੀ ਜਾਣੂੰ ਕਰਵਾਇਆ। ਸ੍ਰੀ ਅਨੰਦਪੁਰ ਸਾਹਿਬ ਵਿਖੇ 24 ਦਸੰਬਰ ਨੂੰ ਹੋ ਰਹੇ ਵਿਸ਼ਾਲ ਸਮਾਗਮ ਤੋਂ ਪਹਿਲਾਂ ਵਿਸ਼ੇਸ਼ ਪ੍ਰੋਗਰਾਮਾਂ ਕਰਵਾਉਣ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਪਟਿਆਲਾ, ਅੰਮ੍ਰਿਤਸਰ ਅਤੇ ਬਠਿੰਡਾ ਤੋਂ ਪਟਨਾ ਸਾਹਿਬ ਲਈ ਤਿੰਨ ਵਿਸ਼ੇਸ਼ ਰੇਲ ਗੱਡੀਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਅਤੇ ਇਨ੍ਹਾਂ ਰੇਲ ਗੱਡੀਆਂ ਨੂੰ ਅੱਜ ਸਵੇਰੇ ਪਟਨਾ ਸਾਹਿਬ ਲਈ ਰਵਾਨਾ ਕੀਤਾ ਗਿਆ ਹੈ ਜੋ 26 ਦਸੰਬਰ ਨੂੰ ਪੰਜਾਬ ਨੂੰ ਵਾਪਸ ਆਉਣਗੀਆਂ।ਕੈਪਟਨ ਅਮਰਿੰਦਰ ਸਿੰਘ ਅਤੇ ਨਿਤਿਸ਼ ਕੁਮਾਰ ਦੀ ਇਸ ਸਾਲ ਵਿੱਚ ਇਹ ਦੂਜੀ ਮੀਟਿੰਗ ਹੈ। ਕੈਪਟਨ ਅਮਰਿੰਦਰ ਸਿੰਘ ਪੰਜਾਬ ਕਾਂਗਰਸ ਦੇ ਪ੍ਰਧਾਨ ਹੁੰਦਿਆਂ ਇਸ ਸਾਲ ਜਨਵਰੀ ਵਿੱਚ ਸ੍ਰੀ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਆਏ ਸਨ ਤਾਂ ਉਸ ਵੇਲੇ ਬਿਹਾਰ ਦੇ ਮੁੱਖ ਮੰਤਰੀ ਨੇ ਆਪਣੀ ਰਿਹਾਇਸ਼ 'ਤੇ ਉਨ੍ਹਾਂ ਲਈ ਦੁਪਹਿਰ ਦੇ ਖਾਣੇ ਦੀ ਮੇਜ਼ਬਾਨੀ ਕੀਤੀ ਸੀ।

SHARE ARTICLE
Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement